19.81C Vancouver
ADS

Sep 23, 2025 4:11 PM - The Canadian Press

ਮਾਂਟਰੀਅਲ ਪੁਲਿਸ ਵਲੋਂ ਟੀਨਏਜਰ ਨੂੰ ਗੋਲੀ ਮਾਰਨ ਦਾ ਮਾਮਲਾ ਗਰਮਾਇਆ, ਹੋ ਰਹੀ ਜਾਂਚ

Share On
no-gun-was-seized-from-teenager-shot-dead-by-montreal-area-police-watchdog
Police have not identified the victim, but witnesses have said he was a 15-year-old boy and the local school service centre confirmed that the victim was a student.(Photo- The Canadian Press)

ਕਿਊਬੈਕ ਦੇ ਸ਼ਹਿਰ ਲੌਂਗੂਇਲ ਵਿਚ ਪੁਲਿਸ ਵਲੋਂ ਇੱਕ ਟੀਨਏਜਰ ਨੂੰ ਗੋਲੀ ਮਾਰਨ ਦਾ ਮਾਮਲਾ ਗਰਮਾਇਆ ਹੋਇਆ ਹੈ, ਜਿਸ ਵਿਚ ਉਸ ਦੀ ਐਤਵਾਰ ਦੁਪਹਿਰ ਨੂੰ ਮੌਤ ਹੋ ਗਈ।

ਸੂਬੇ ਦੇ ਪੁਲਿਸ ਵਾਚਡੌਗ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਮੁਖੀ ਬ੍ਰਿਗਿਟ ਬਿਸ਼ਪ ਨੇ ਮੰਗਲਵਾਰ ਨੂੰ ਇੱਕ ਮੀਡੀਆ ਕਾਨਫਰੰਸ ਵਿਚ ਜਾਂਚਕਰਤਾ ਵਲੋਂ ਹੁਣ ਤੱਕ ਇਕੱਠੇ ਕੀਤੇ ਸਬੂਤਾਂ ਬਾਰੇ ਕੁਝ ਵੇਰਵੇ ਪ੍ਰਦਾਨ ਕੀਤੇ, ਜਿਸ ਵਿਚ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੌਕੇ ਤੋਂ ਸਿਰਫ ਇੱਕ ਗੰਨ ਮਿਲੀ ਜੋ ਓਹੀ ਸੀ ਜਿਸ ਦੀ ਵਰਤੋਂ ਇੱਕ ਅਧਿਕਾਰੀ ਵਲੋਂ 15 ਸਾਲਾ ਨੂਰਨ ਰੇਜ਼ੇ 'ਤੇ ਗੋਲੀ ਚਲਾਉਣ ਲਈ ਕੀਤੀ ਗਈ ਸੀ।

ਉਨ੍ਹਾਂ ਦੀ ਟਿੱਪਣੀ ਤੋਂ ਪਤਾ ਚੱਲਦਾ ਹੈ ਕਿ ਘਟਨਾ ਵਾਲੀ ਥਾਂ 'ਤੇ ਕੋਈ ਹੋਰ ਗੰਨ ਨਹੀਂ ਸੀ। ਵਾਚਡੌਗ ਏਜੰਸੀ ਨੇ ਕਿਹਾ ਕਿ ਲੌਂਗੂਇਲ ਪੁਲਿਸ ਨੂੰ 21 ਸਤੰਬਰ ਨੂੰ ਦੁਪਹਿਰ 2:48 ਵਜੇ ਦੇ ਕਰੀਬ 911 'ਤੇ ਇੱਕ ਕਾਲ ਆਈ ਸੀ ਜਿਸ ਵਿਚ ਕਿਸੇ ਨੇ ਪਬਲਿਕ ਪਲੇਸ 'ਤੇ ਹਥਿਆਰਬੰਦ ਲੋਕਾਂ ਦੇ ਇੱਕ ਗਰੁੱਪ ਦੇ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ।

ਅਧਿਕਾਰੀ 10 ਮਿੰਟ ਵਿਚ ਘਟਨਾ ਸਥਾਨ 'ਤੇ ਪਹੁੰਚੇ ਅਤੇ ਚਸ਼ਮਦੀਦ ਗਵਾਹ ਮੁਤਾਬਕ, ਟੀਨਏਜਰ ਦੇ ਗਰੁੱਪ ਨੂੰ ਦੋ ਵਾਰ ਰੁਕੋ ਕਿਹਾ ਤੇ ਫਿਰ ਇੱਕ ਅਧਿਕਾਰੀ ਨੇ ਦੋ ਗੋਲੀਆਂ ਚਲਾਈਆਂ, ਉਸ ਨੇ ਕਿਹਾ ਕਿ ਸ਼ੂਟਿੰਗ ਦੋ ਸਕਿੰਟਾਂ ਵਿਚ ਹੋਈ, ਜਿਸ ਵਿਚ 15 ਸਾਲਾ ਬੱਚੇ ਨੂੰ ਤੁਰੰਤ ਗੋਲੀ ਮਾਰ ਦਿੱਤੀ ਗਈ।

ਨਾਬਾਲਗ ਦੇ ਪਿਤਾ Sharif Rezay ਅਤੇ ਦੋਸਤਾਂ ਨੇ ਉਸ ਨੂੰ ਇੱਕ ਨੇਕ ਦਿਲ ਅਤੇ ਜੈਂਟਲ ਦੱਸਿਆ ਅਤੇ ਕਿਹਾ ਕਿ ਜਦੋਂ ਉਸ ਨੂੰ ਗੋਲੀ ਮਾਰੀ ਗਈ ਤਾਂ ਉਹ ਸਿਰਫ਼ ਕਿਤਾਬਾਂ ਵਾਲਾ ਸਕੂਲ ਬੈਗ ਲੈ ਕੇ ਜਾ ਰਿਹਾ ਸੀ।

Latest news

former-alberta-finance-minister-joe-ceci-will-not-seek-re-election-in-2027
Punjabi

Former Alberta finance minister Joe Ceci will not seek re-election in 2027

Longtime Alberta politician Joe Ceci says he will not seek re-election in the province's next general election, scheduled for the fall of 2027.
alberta-mla-expense-claims-draw-scrutiny-over-high-end-meals-and-minor-purchases
Punjabi

ਐਲਬਰਟਾ ਦੇ ਵਿਧਾਇਕਾਂ ਦੇ ਖਰਚੇ ਦੇ ਦਾਵਿਆਂ 'ਤੇ ਸਵਾਲ, ਮਹਿੰਗੇ ਖਾਣਿਆਂ ਨੇ ਖਿੱਚਿਆ ਧਿਆਨ

ਐਲਬਰਟਾ ਦੇ ਸਿਆਸਤਦਾਨਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੇ ਗਏ ਖ਼ਰਚਿਆਂ ਦੇ ਜਨਤਕ ਹੋਏ ਵੇਰਵਿਆਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਸਰਕਾਰੀ ਵੈੱਬਸਾਈਟ ਮੁਤਾਬਕ ਟੈਕਸਦਾਤਾ ਨੇਤਾਵਾਂ ਦੇ ਮਹਿੰਗੇ ਡਿਨਰਾਂ ਤੋਂ ਲੈ ਕੇ ਕੋਲਡ ਡਰਿੰਕ ਤੱਕ ਦਾ ਭੁਗਤਾਨ ਕਰ ਰਹੇ ਹਨ।ਇਹ ਸਾਰੇ ਖ਼ਰਚੇ ਵਿਧਾਨ ਸਭਾ ਦੇ ਮੌਜੂਦਾ ਨਿਯਮਾਂ ਦੇ ਦਾਇਰੇ ਵਿੱਚ ਹੀ ਕੀਤੇ ਗਏ ਹਨ,ਜਿਸ ਵਿੱਚ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ, ਸਫ਼ਰ ਅਤੇ ਦਫ਼ਤਰੀ ਖ਼ਰਚੇ ਸ਼ਾਮਲ ਹੁੰਦੇ ਹਨ। ਸਭ ਤੋਂ ਵੱਧ ਇਕ ਵਾਰ ਦਾ ਖਰਚਾ ਯੂ.ਸੀ.ਪੀ. ਦੇ ਨੋਲਨ ਡਾਇਕ ਅਤੇ ਵਿਰੋਧੀ ਧਿਰ NDP ਦੇ ਡੇਵਿਡ ਐਗਨ ਵਲੋਂ ਕੀਤਾ ਗਿਆ।
edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link