12.68C Vancouver
ADS

May 18, 2021 8:30 PM -

ਬੀ.ਸੀ. 'ਚ ਪੈਂਡੈਮਿਕ ਦਰਮਿਆਨ ਖੁਦਕੁਸ਼ੀ ਸੰਬੰਧੀ ਮੌਤਾਂ ਦੀ ਗਿਣਤੀ 'ਚ ਵਾਧੇ ਤੋਂ ਬਚਾਅ, ਸਾਲ 2020 'ਚ 609 ਖੁਦਕੁਸ਼ੀਆਂ ਹੋਈਆਂ ਰਿਪੋਰਟ

Share On
no-increase-in-suicide-deaths-during-pandemic
A total of 609 deaths by suicide were reported in the 2020 calendar year, an average of approximately 51 per month. (Photo - BC Govt.)

ਬੀ.ਸੀ. ਕੋਰੋਨਰਸ ਸਰਵਿਸ ਵੱਲੋਂ ਕੁਝ ਅੰਕੜੇ ਸਾਂਝੇ ਕੀਤੇ ਗਏ ਹਨ ਅਤੇ ਦੱਸਿਆ ਗਿਆ ਹੈ ਕਿ ਪੈਂਡੈਮਿਕ ਦਰਮਿਆਨ ਸੂਬੇ 'ਚ ਖੁਦਕੁਸ਼ੀਆਂ ਕਾਰਨ ਹੋਣ ਵਾਲੀਆਂ ਮੌਤਾਂ 'ਚ ਵਾਧਾ ਨਹੀਂ ਹੋਇਆ ਹੈ।

ਦੱਸਿਆ ਗਿਆ ਕਿ ਅਪ੍ਰੈਲ 2020 ਤੋਂ ਫਰਵਰੀ 2021 ਵਿਚਾਲੇ ਸੂਬੇ 'ਚ ਖੁਦਕੁਸ਼ੀਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 534 ਦੀ ਰਹੀ।

ਇਸ ਨੂੰ ਅਪ੍ਰੈਲ 2019 ਤੋਂ ਫਰਵਰੀ 2020 ਦੇ ਅੰਕੜੇ ਮੁਕਾਬਲੇ 12% ਘੱਟ ਦੱਸਿਆ ਗਿਆ ਹੈ।

ਸਾਲ 2020 'ਚ ਕੁਲ 609 ਖੁਦਕੁਸ਼ੀ ਸੰਬੰਧਤ ਮੌਤਾਂ ਦਰਜ ਕੀਤੀਆਂ ਗਈਆਂ ਸਨ।

ਇਸ ਦੀ ਪ੍ਰਤੀ ਮਹੀਨਾ ਦੀ ਔਸਤ 51 ਦੀ ਬਣਦੀ ਹੈ।

ਇਸ ਸਾਲ ਜਨਵਰੀ ਅਤੇ ਫਰਵਰੀ ਦੇ ਮਹੀਨੇ 'ਚ ਰਿਪੋਰਟ ਹੋਈਆਂ ਮੌਤਾਂ ਦੀ ਗਿਣਤੀ 98 ਦੱਸੀ ਗਈ ਹੈ।

ਸਾਲ 2019 'ਚ ਖੁਦਕੁਸ਼ੀਆਂ ਸੰਬੰਧੀ 652 ਮੌਤਾਂ ਰਿਪੋਰਟ ਹੋਈਆਂ ਸਨ।

ਸੂਬੇ ਦੀਆਂ 5 ਹੈਲਥ ਅਥਾਰਿਟੀਆਂ ਵਿੱਚੋਂ 3 ਹੈਲਥ ਅਥਾਰਿਟੀਆਂ 'ਚ ਅਪ੍ਰੈਲ 2020 ਤੋਂ ਫਰਵਰੀ 2021 ਦੇ ਵਿਚਾਲੇ, ਅਪ੍ਰੈਲ 2019 ਤੋਂ ਫਰਵਰੀ 2020 ਦੇ ਮੁਕਾਬਲੇ, ਰਿਪੋਰਟ ਹੋਈਆਂ ਮੌਤਾਂ ਦੀ ਗਿਣਤੀ ਘੱਟ ਦੱਸੀ ਗਈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link