Oct 14, 2026 5:01 PM - Connect Newsroom - Jasmine Singh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸੂਬੇ ਦੇ DGP ਗੌਰਵ ਯਾਦਵ ਨੂੰ ਸਖ਼ਤ ਨਿਰਦੇਸ਼ ਵੀ ਦਿੱਤੇ ਹਨ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਜੇਕਰ ਇਸ ਹੱਤਿਆ ਪਿੱਛੇ ਕੋਈ ਸਾਜ਼ਿਸ਼ ਵੀ ਸਾਹਮਣੇ ਆਈ, ਤਾਂ ਉਸ ਸਾਜ਼ਿਸ਼ਘਾੜੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਜਵਾਨ ਪੁੱਤ ਦੇ ਚਲੇ ਜਾਣ ਦਾ ਬਹੁਤ ਦੁੱਖ ਹੈ ਅਤੇ ਅਜਿਹੀ ਘਟਨਾ ਵਾਪਰਨੀ ਨਹੀਂ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ।




