12.62C Vancouver
ADS

Sep 5, 2024 5:37 PM - The Canadian Press

ਜ਼ਿਮਨੀ ਚੋਣ ਤੋਂ ਪਹਿਲਾਂ ਮਾਂਟਰੀਅਲ ’ਚ ਚੋਣ ਪ੍ਰਚਾਰ ਦੇ ਸੰਕੇਤਾਂ ’ਤੇ ਟਰੂਡੋ ਦੀ ਕੋਈ ਫੋਟੋ ਨਹੀਂ

Share On
no-photos-of-trudeau-on-campaign-signs-in-montreal-riding-ahead-of-byelection
The riding, in Montreal's southwest, has long been a Liberal stronghold. Former cabinet minister David Lametti held it from 2015 until he resigned in January.(Photo: The Canadian Press)

ਮਾਂਟਰੀਅਲ ਏਰੀਏ ਦੀ ਹੌਟ ਸੀਟ ਲਾਸਾਲੇ-ਏਮਾਰਡ ਵਰਡਨ ’ਤੇ 16 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਮੁਹਿੰਮ ਦੇ ਚਿੰਨ ਬੋਰਡ ’ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਾਰਟੀ ਲੀਡਰਸ ਦੀਆਂ ਤਸਵੀਰਾਂ ਲੱਗੀਆਂ ਹਨ ਪਰ ਇੱਕ ਚਿਹਰਾ ਜੋ ਗਾਇਬ ਹੈ ਉਹ ਟਰੂਡੋ ਹਨ। ਲਿਬਰਲ ਉਮੀਦਵਾਰ ਲੌਰਾ ਫਲਸਤੀਨੀ ਨਾਲ ਉਨ੍ਹਾਂ ਦੀ ਕਿਸੇ ਵੀ ਪ੍ਰਮੁੱਖ ਚੌਰਾਹੇ, ਗਲੀਆਂ ਜਾਂ ਲੈਂਪਪੋਸਟ ’ਤੇ ਤਸਵੀਰ ਨਹੀਂ ਹੈ।

ਇਹ ਲਿਬਰਲਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਮਾਂਟਰੀਅਲ ਦੇ ਸਾਊਥ ਵੈਸਟ ਹਲਕੇ ਦੀ ਲਾਸਾਲੇ-ਏਮਾਰਡ ਵਰਡਨ ਸੰਸਦੀ ਸੀਟ ਲਿਬਰਲਸ ਦਾ ਗੜ੍ਹ ਰਹੀ ਹੈ ਪਰ ਇਸ ਵਾਰ ਮੁਕਾਬਲਾ ਐੱਨ. ਡੀ. ਪੀ. ਅਤੇ ਬਲਾਕ ਕਿਊਬੇਕੋਇਸ ਵਿਚਕਾਰ ਮੰਨਿਆ ਜਾ ਰਿਹਾ ਹੈ। ਸਾਬਕਾ ਕੈਬਨਿਟ ਮਿਨਿਸਟਰ ਡੇਵਿਡ ਲੈਮੇਟੀ 2015 ਤੋਂ ਇੱਥੋਂ ਐੱਮ.ਪੀ. ਸਨ, ਜਿਨ੍ਹਾਂ ਨੇ ਟਰੂਡੋ ਵਲੋਂ ਉਨ੍ਹਾਂ ਦਾ ਪੋਰਟਫੋਲੀਓ ਬਦਲਣ ਤੋਂ ਬਾਅਦ ਜਨਵਰੀ ਵਿਚ ਅਸਤੀਫਾ ਦੇ ਦਿੱਤਾ ਸੀ, ਇਸ ਕਾਰਨ ਇਹ ਸੀਟ ਖਾਲੀ ਹੋਈ।

ਲਿਬਰਲ ਦੇ ਬੁਲਾਰੇ ਨੇ ਪਾਰਟੀ ਦੀ ਉਮੀਦਵਾਰ ਫਲਸਤੀਨੀ ਨਾਲ ਮੁਹਿੰਮ ਦੇ ਚਿੰਨ ਬੋਰਡ ’ਤੇ ਟਰੂਡੋ ਦੀ ਤਸਵੀਰ ਨਾ ਹੋਣ ਬਾਰੇ ਸਫਾਈ ਦਿੰਦੇ ਕਿਹਾ ਕਿ ਫਲਸਤੀਨੀ ਦੇ ਸਾਰੇ ਮੁਹਿੰਮ ਦੇ ਚਿੰਨ ਦੇ ਥੱਲੇ ਵਿਚ ’ਟੀਮ ਟਰੂਡੋ’ ਪਿ੍ਰੰਟਿਡ ਹੈ ਅਤੇ ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਹਲਕੇ ਦਾ ਦੌਰਾ ਵੀ ਕੀਤਾ ਸੀ। ਗੌਰਤਲਬ ਹੈ ਕਿ ਇਸ ਜ਼ਿਮਨੀ ਚੋਣ ਵਿਚ ਰਿਕਾਰਡ 91 ਉਮੀਦਵਾਰ ਮੈਦਾਨ ਵਿਚ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link