19.36C Vancouver
ADS

Jun 26, 2025 6:00 PM - Connect Newsroom

ਸਕੂਲ ਜ਼ੋਨ ਸੰਬੰਧੀ ਨਿਯਮਾਂ 'ਚ ਬਦਲਾਅ ਦੀਆਂ ਖਬਰਾਂ ਬਾਰੇ ਪੁਲਿਸ ਨੇ ਕੀਤਾ ਸਾਵਧਾਨ

Share On
no-school-zones-are-not-changing-to-24-7
School zones are a provincial jurisdiction. There are no sweeping changes coming for Canada.

ਬੀ. ਸੀ. ਪੁਲਿਸ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ, ਜਿਨ੍ਹਾਂ ਵਿਚ ਟ੍ਰੈਫਿਕ ਨਿਯਮਾਂ ਵਿਚ ਵੱਡੇ ਪਰਿਵਰਤਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਹ ਦਾਅਵਾ ਝੂਠਾ ਹੈ ਕਿ 1 ਜੁਲਾਈ ਤੋਂ ਕੈਨੇਡਾ ਭਰ ਵਿਚ ਸਕੂਲ-ਜ਼ੋਨ ਵਿਚ ਸਪੀਡ ਲਿਮਟ 24 ਘੰਟੇ ਲਾਗੂ ਰਹੇਗੀ।

ਬੀ.ਸੀ. ਹਾਈਵੇਅ ਪੈਟਰੋਲ ਦੇ ਕਾਰਪੋਰੇਸ਼ਨਲ ਮਾਈਕਲ ਮੈਕਲਾਫਲਿਨ ਨੇ ਅੱਜ ਇੱਕ ਬਿਆਨ ਵਿਚ ਕਿਹਾ ਕਿ ਇਹ ਵੈੱਬਸਾਈਟ ਪੂਰਾ ਤਰ੍ਹਾਂ ਗਲਤ ਹਨ ਅਤੇ ਸੋਸ਼ਲ ਮੀਡੀਆ ਤੇ ਏ.ਆਈ.ਗਲਤ ਜਾਣਕਾਰੀ ਨੂੰ ਫੈਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੂਲ-ਜ਼ੋਨ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ ਅਤੇ ਕੈਨੇਡਾ ਭਰ ਵਿਚ ਇਸ ਤਰ੍ਹਾਂ ਦੇ ਕੋਈ ਪਰਿਵਰਤਨ ਨਹੀਂ ਹੋਣ ਜਾ ਰਹੇ। ਸੀਪੀਐਲ.ਮੈਕਲਾਫਲਿਨ ਨੇ ਕਿਹਾ ਕਿ ਬੀ. ਸੀ. ਵਿਚ ਸਾਰੇ ਸਕੂਲ ਜ਼ੋਨ ਵਿਚ ਸਪੀਡ ਨਿਯਮ ਸਵੇਰ 8 ਵਜੇ ਤੋਂ ਸ਼ਾਮ 5 ਵਿਚਕਾਰ ਲਾਗੂ ਹਨ।

ਬੀ.ਸੀ. ਹਾਈਵੇਅ ਪੈਟਰੋਲ ਨੇ ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਟ੍ਰੈਫਿਕ ਨਿਯਮਾਂ ਸਬੰਧੀ ਕੋਈ ਵੀ ਆਨਲਾਈਨ ਜਾਣਕਾਰੀ ਦੇਖਣ ਸਮੇਂ ਇਸ ਦੀ ਪ੍ਰਮਾਣਿਕਤਾ ਲਈ ਜਾਣਕਾਰੀ ਦਾ ਸੋਰਸ ਜ਼ਰੂਰ ਚੈੱਕ ਕਰੋ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link