14.99C Vancouver
ADS

Aug 8, 2024 4:26 PM - The Canadian Press

ਜਾਪਾਨ ’ਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ

Share On
no-tsunami-threat-in-b-c-after-powerful-japan-earthquake
The Japan Meteorological Agency says Thursday's quake registered magnitude 7.1 and was centered in waters off the eastern coast of Japan’s southern main island of Kyushu at a depth of about 30 kilometres.(Photo: The Canadian Press)

ਜਾਪਾਨ ਵਿਚ ਵੀਰਵਾਰ ਨੂੰ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭੂਚਾਲ ਦਾ ਕੇਂਦਰ ਜਾਪਾਨ ਦੇ ਕਿਊਸ਼ ਟਾਪੂ ਵਿਚ ਜ਼ਮੀਨ ਤੋਂ ਕਰੀਬ 8.8 ਕਿਲੋਮੀਟਰ ਹੇਠਾਂ ਸੀ।

ਮੀਆਜ਼ਾਕੀ , ਕੋਚੀ, ਓਈਟਾ, ਕੈਗੋਸ਼ਿਮਾ ਅਤੇ ਏਹੀਮ ਸ਼ਹਿਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ 1 ਜਨਵਰੀ ਨੂੰ ਜਾਪਾਨ ਵਿਚ 7.6 ਤੀਬਰਤਾ ਦਾ ਭੂਚਾਲ ਆਇਆ ਸੀ ਇਸ ਵਿਚ 318 ਲੋਕ ਮਾਰੇ ਗਏ ਸਨ ਅਤੇ 1,300 ਲੋਕ ਜ਼ਖਮੀ ਹੋਏ ਸਨ।

ਇਸ਼ੀਕਾਵਾ ਵਿਚ ਭੂਚਾਲ ਨਾਲ ਕਈ ਜਗ੍ਹਾ ਅੱਗ ਲੱਗ ਗਈ ਸੀ, ਇਸ ਨਾਲ 200 ਇਮਾਰਤਾਂ ਖਾਕ ਹੋ ਗਈਆਂ ਸਨ। ਇਸ ਤੋਂ ਪਹਿਲਾਂ ਮਾਰਚ 2011 ਵਿਚ ਜਾਪਾਨ ਵਿਚ ਹੁਣ ਤੱਕ ਦਾ ਸਭ ਤੋਂ ਖ਼ਤਰਨਾਕ ਭੂਚਾਲ ਆਇਆ ਸੀ, ਜਿਸ ਵਿਚ 16 ਹਜ਼ਾਰ ਲੋਕਾਂ ਦੀ ਮੌਤ ਹੋਈ ਸੀ।

Latest news

edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link