9.27C Vancouver
ADS

Nov 20, 2023 6:14 PM - The Canadian Press

ਗਾਜ਼ਾ ਚੋਂ ਨਿਕਲਣ ਦੀ ਮਨਜ਼ੂਰੀ ਵਾਲੇ 135 ਕੈਨੇਡੀਅਨਜ਼ ਬਾਰੇ ਨਹੀਂ ਆਈ ਕੋਈ ਅਪਡੇਟ

Share On
no-word-on-status-of-135-canadians-cleared-to-leave-gaza-strip-over-weekend
Canadians with loved ones trapped in the embattled Gaza Strip are still waiting to learn whether the 135 people cleared to leave the territory on Sunday were able to make the journey. (photo :The Canadian Press)

ਜਿਹਨਾਂ ਕੈਨੇਡੀਅਨਜ਼ ਦੇ ਅਜ਼ੀਜ਼ ਅਤੇ ਰਿਸ਼ਤੇਦਾਰ ਗਾਜ਼ਾ ਵਿੱਚ ਫਸੇ ਹੋਏ ਹਨ ਉਹ ਹਾਲੇ ਵੀ ਇਹ ਜਾਨਣ ਲਈ ਇੰਤਜ਼ਾਰ ਕਰ ਰਹੇ ਹਨ ਕਿ ਜਿਨ੍ਹਾਂ 135 ਕੈਨੇਡੀਅਨਜ਼ ਨੂੰ ਗਾਜ਼ਾ ਚੋਂ ਨਿਕਲਣ ਦੀ ਆਗਿਆ ਮਿਲੀ ਹੋਈ ਸੀ, ਉਹ ਗਾਜ਼ਾ ਚੋਂ ਨਿਕਲ ਚੁੱਕੇ ਹਨ ਜਾਂ ਨਹੀਂ।

ਗਾਜ਼ਾ ਦੀ ਜਨਰਲ ਅਥਾਰਟੀ ਫਾਰ ਕਰਾਸਿੰਗਜ਼ ਐਂਡ ਬਾਰਡਰਜ਼ ਦੀ ਇੱਕ ਰੋਜ਼ਾਨਾ ਸੂਚੀ ਵਿੱਚ ਰਫਾਹ ਲੈਂਡ ਕਰਾਸਿੰਗ ਰਾਹੀਂ ਮਿਸਰ ਵਿੱਚ ਜਾਣ ਲਈ ਮਨਜ਼ੂਰ ਕੀਤੇ ਗਏ ਵਿਦੇਸ਼ੀ ਪਾਸਪੋਰਟ ਧਾਰਕਾਂ ਦੇ ਨਾਮ ਸ਼ਾਮਲ ਹਨ। ਜਿਸ ਵਿੱਚ ਐਤਵਾਰ ਨੂੰ ਕੈਨੇਡਾ ਨਾਲ ਸਬੰਧਤ 135 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ।ਪਰ ਗਲੋਬਲ ਅਫੇਅਰਜ਼ ਕੈਨੇਡਾ ਨੇ ਐਤਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਨ੍ਹਾਂ ਵਿੱਚੋਂ ਕਿੰਨੇ ਲੋਕ ਗਾਜ਼ਾ ਤੋਂ ਰਵਾਨਾ ਹੋਣ ਵਾਲੇ ਹਨ ਜਾਂ ਹੋ ਸਕਣਗੇ।

ਸ਼ੁੱਕਰਵਾਰ ਨੂੰ ਪ੍ਰਦਾਨ ਕੀਤੀ ਗਈ ਏਜੰਸੀ ਦੇ ਆਖਰੀ ਅਪਡੇਟ ਵਿੱਚ ਕਿਹਾ ਗਿਆ ਹੈ ਕਿ 376 ਕੈਨੇਡੀਅਨਜ਼, ਪਰਮਾਨੈਂਟ ਰੈਜ਼ੀਡੈਂਟਸ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰਫਾਹ ਕਰਾਸਿੰਗ ਰਾਹੀਂ ਫਲਸਤੀਨੀ ਖੇਤਰ ਛੱਡਣ ਦੇ ਯੋਗ ਹੋ ਗਏ ਹਨ। ਗਾਜ਼ਾ ਦੇ ਸਰਹੱਦੀ ਅਧਿਕਾਰੀਆਂ ਦੁਆਰਾ ਪ੍ਰਦਾਨ ਕੀਤੀ ਗਈ ਤਾਜ਼ਾ ਸੂਚੀ ਵਿੱਚ ਕੋਈ ਵੀ ਕੈਨੇਡੀਅਨ ਸ਼ਾਮਲ ਨਹੀਂ ਹੈ।

ਜ਼ਿਕਰਯੋਗ ਹੈ ਕਿ 7 ਅਕਤੂਬਰ ਨੂੰ ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਸ਼ੁਰੂਆਤੀ ਹਮਲੇ ਵਿੱਚ 1,400 ਲੋਕ ਮਾਰੇ ਗਏ ਸਨ। ਇਸ ਤੋਂ ਇਲਾਵਾ ਹਮਾਸ ਵੱਲੋਂ ਲਗਭਗ 240 ਬੰਧਕਾਂ ਨੂੰ ਇਜ਼ਰਾਈਲ ਤੋਂ ਗਾਜ਼ਾ ਲਿਆਂਦਾ ਗਿਆ ਸੀ।ਗਾਜ਼ਾ ਦੇ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਦਾ ਦਾਅਵਾ ਹੈ ਕਿ ਇਜ਼ਰਾਈਲ ਦੀ ਜਵਾਬੀ ਫ਼ੌਜੀ ਕਾਰਵਾਈ ਵਿੱਚ ਗਾਜ਼ਾ ਵਿਚ 11,500 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਦੋ ਤਿਹਾਈ ਔਰਤਾਂ ਅਤੇ ਬੱਚੇ ਹਨ ਅਤੇ ਹੋਰ 2,700 ਲੋਕ ਲਾਪਤਾ ਦੱਸੇ ਜਾ ਰਹੇ ਹਨ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link