12.21C Vancouver
ADS

Jul 29, 2025 8:04 PM - Connect Newsroom

ਨੌਰਥ ਵੈਨਕੂਵਰ ਆਰਸੀਐਮਪੀ ਨੇ ਘਰਾਂ 'ਚ ਚੋਰੀ ਕਰਨ ਵਾਲੇ ਸ਼ੱਕੀ ਦੀ ਪਛਾਣ ਕਰਨ ਲਈ ਜਨਤਾ ਤੋਂ ਮੰਗੀ ਮਦਦ

Share On
north-vancouver-rcmp-seek-publics-help-identifying-suspect-in-series-of-break-and-enters
On July 8, 2025, North Vancouver RCMP received a report of a break and enter at a residential building in the 2100 block of Chesterfield Avenue, North Vancouver.

ਉੱਤਰੀ ਵੈਨਕੂਵਰ ਆਰਸੀਐਮਪੀ ਨੇ ਘਰਾਂ ਵਿਚ ਦਾਖ਼ਲ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਸ਼ੱਕੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਕਿਹਾ ਕਿ 8 ਤੋਂ 10 ਜੁਲਾਈ ਵਿਚਕਾਰ ਤਿੰਨ ਬਰੇਕ ਐਂਡ ਐਂਟਰ ਦੀਆਂ ਘਟਨਾਵਾਂ ਹੋਈਆ। ਪਹਿਲਾਂ 8 ਜੁਲਾਈ ਨੂੰ ਚੈਸਟਰਫੀਲਡ ਐਵੇਨਿਊ ਦੇ 2100 ਬਲਾਕ ਵਿਚ ਇੱਕ ਰਿਹਾਇਸ਼ੀ ਇਮਾਰਤ ਵਿਚ ਸ਼ੱਕੀ ਵਲੋਂ ਤੋੜ-ਫੋੜ ਕਰਕੇ ਦਾਖਲ ਹੋਣ ਦੀ ਰਿਪੋਰਟ ਮਿਲੀ।

ਇਮਾਰਤ ਤੋਂ ਸੀਸੀਟੀਵੀ ਫੁਟੇਜ ਵਿਚ ਸ਼ੱਕੀ ਨੂੰ ਲਗਭਗ ਸਵੇਰੇ 4:00 ਵਜੇ ਅੰਦਰ ਦਾਖਲ ਹੁੰਦੇ ਹੋਏ ਦੇਖਿਆ ਗਿਆ। 10 ਜੁਲਾਈ ਨੂੰ ਉਸੇ ਰਿਹਾਇਸ਼ ਤੋਂ ਦੂਜੀ ਵਾਰ ਵਿਚ $600 ਕੈਸ਼, ਇੱਕ ਵ੍ਹੀਲਚੇਅਰ ਅਤੇ ਹੋਰ ਕਈ ਸਮਾਨ ਚੋਰੀ ਹੋਣ ਦੀ ਰਿਪੋਰਟ ਮਿਲੀ।

ਸੀਸੀਟੀਵੀ ਤੋਂ ਪਤਾ ਲੱਗਾ ਕਿ ਦੋਵੇਂ ਘਟਨਾਵਾਂ ਵਿਚ ਇੱਕ ਹੀ ਸ਼ੱਕੀ ਸ਼ਾਮਲ ਸੀ। ਫਿਰ ਉਸੇ ਦਿਨ ਸ਼ਾਮ ਨੂੰ ਸਟਰਫੀਲਡ ਐਵੇਨਿਊ ਦੇ 100 ਬਲਾਕ ਵਿਚ ਤੀਜੀ ਰਿਪੋਰਟ ਮਿਲੀ। ਪੁਲਿਸ ਦਾ ਮੰਨਣਾ ਹੈ ਕਿ ਤਿੰਨੋਂ ਘਟਨਾਵਾਂ ਵਿਚ ਇੱਕੋ ਹੀ ਸ਼ੱਕੀ ਸੀ। ਉੱਤਰੀ ਵੈਨਕੂਵਰ ਆਰਸੀਐਮਪੀ ਨੇ ਹੁਣ ਉਸ ਦੀ ਪਛਾਣ ਲਈ ਲੋਕਾਂ ਤੋਂ ਮਦਦ ਮੰਗੀ ਹੈ।

Latest news

27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link