14.63C Vancouver
ADS

May 27, 2025 12:59 PM - The Canadian Press

ਐਲਬਰਟਾ ਦੇ ਟਾਊਨ ਸਵੈਨ ਹਿਲਜ਼ ਦੇ ਲੋਕਾਂ ਨੂੰ ਜੰਗਲੀ ਅੱਗ ਕਾਰਨ ਘਰ ਖਾਲੀ ਕਰਨ ਦੇ ਹੁਕਮ ਜਾਰੀ

Share On
northern-alberta-town-ordered-evacuated-because-of-wildfire
The highway north of Swan Hills has been closed because of the fire. Swan Hills is about 220 kilometres northwest of Edmonton

ਨੌਰਥ ਸੈਂਟ੍ਰਲ ਐਲਬਰਟਾ ਦੇ ਟਾਊਨ ਸਵੈਨ ਹਿਲਜ਼ ਦੇ ਲੋਕਾਂ ਨੂੰ ਜੰਗਲੀ ਅੱਗ ਦੇ ਖਤਰੇ ਕਾਰਨ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਦਿਨ ਲੋਕਾਂ ਨੂੰ ਆਪਣਾ ਤਿੰਨ ਦਿਨਾਂ ਦਾ ਸਮਾਨ ਅਤੇ ਜ਼ਰੂਰੀ ਦਸਤਾਵੇਜ਼ ਪੈਕ ਕਰਕੇ ਰੱਖਣ ਦੇ ਹੁਕਮ ਦਿੱਤੇ ਗਏ ਸਨ ਅਤੇ ਉਨ੍ਹਾਂ ਕੋਲੋਂ ਸ਼ਾਮ ਸਮੇਂ ਘਰ ਖਾਲੀ ਕਰਵਾਏ ਗਏ। 16-ਵਰਗ-ਕਿਲੋਮੀਟਰ ਵਿਚ ਫੈਲੀ ਬੇਕਾਬੂ ਜੰਗਲੀ ਅੱਗ ਰਿਹਾਇਸ਼ੀ ਘਰਾਂ ਵੱਲ ਵੱਧ ਗਈ ਹੈ ਅਤੇ ਟਾਊਨ ਦਾ ਨੌਰਥ ਹਾਈਵੇਅ ਵੀ ਬੰਦ ਹੋ ਗਿਆ ਹੈ।

ਔਫੀਸ਼ੀਅਲਜ਼ ਦਾ ਕਹਿਣਾ ਹੈ ਕਿ ਐਡਿਥ ਲੇਕ ਵਿਚ ਜੰਗਲੀ ਅੱਗ 20 ਵਰਗ ਕਿਲੋਮੀਟਰ ਤੱਕ ਫੈਲ ਸਕਦੀ ਹੈ। ਘਰ ਖਾਲੀ ਕਰਕੇ ਗਏ ਲੋਕਾਂ ਲਈ ਵ੍ਹਾਈਟਕੋਰਟ ਵਿਚ ਐਲਨ ਤੇ ਜੀਨ ਮਿਲਰ ਸੈਂਟਰ, 58 ਸਨਸੈੱਟ ਬੁਲੇਵਾਰਡ ਵਿਚ ਰਿਸੈਪਸ਼ਨ ਸੈਂਟਰ ਬਣਾਏ ਗਏ ਹਨ। ਲੋਕ ਮਦਦ ਲਈ 780-778-3637 'ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ। ਸੂਬਾ ਸਰਕਾਰ ਨੇ ਫਾਇਰ ਫਾਈਟਰਜ਼ ਅਤੇ ਰਾਤ ਨੂੰ ਦੇਖਣ ਵਾਲੇ ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link