17.29C Vancouver
ADS

Jan 10, 2023 1:17 AM - The Canadian Press

ਕੈਨੇਡਾ: ਹਸਪਤਾਲ 'ਚ ਐਮਰਜੈਂਸੀ 'ਚ ਦੇਖਰੇਖ ਦੀ ਉਡੀਕ ਕਰਦੀ ਐਲੀ ਹੋਲਥੌਫ ਦੀ ਮੌਤ 'ਤੇ ਪਰਿਵਾਰ ਨੇ ਚੁੱਕੇ ਸਵਾਲ

Share On
nova-scotia-man-wants-answers-after-wife-dies-following-7-hour-er-wait
The family of a Nova Scotia woman who died in hospital in Amherst after waiting hours for care on December 31st is calling for immediate action to address the provincial health care crisis. (Photo - Ali Holthoff/facebook)

ਨੋਵਾ ਸਕੌਸ਼ੀਆ 'ਚ ਇੱਕ ਪਰਿਵਾਰ ਨੇ ਸੂਬੇ ਦੇ ਹੈਲਥ ਸੰਕਟ 'ਤੇ ਤੁਰੰਤ ਐਕਸ਼ਨ ਦੀ ਮੰਗ ਚੁੱਕੀ ਹੈ।

ਇਸ ਪਰਿਵਾਰ ਨੇ 31 ਦਿਸੰਬਰ ਨੂੰ ਆਪਣੇ ਇੱਕ ਮੈਂਬਰ ਨੂੰ ਐਮਹਰਸਟ ਦੇ ਇੱਕ ਹਸਪਤਾਲ 'ਚ ਸਾਂਭ-ਸੰਭਾਲ ਦੀ ਉਡੀਕ ਕਰਦਿਆਂ ਗਵਾ ਦਿੱਤਾ ਸੀ।

ਪੀੜਤ ਔਰਤ ਦਾ ਨਾਮ ਐਲੀ ਲਿਆਹ ਹੋਲਥੌਫ ਸੀ।

ਅੱਜ 37 ਸਾਲਾ ਔਰਤ ਦੇ ਪਰਿਵਾਰ ਨੇ ਦੱਸਿਆ ਕਿ ਐਲੀ ਹੋਲਥੌਫ ਨੂੰ ਕੰਬਰਲੈਂਡ ਰੀਜਨਲ ਹੈਲਥ ਕੇਅਰ ਸੈਂਟਰ ਦੇ ਐਮਰਜੈਂਸੀ ਡਿਪਾਰਟਮੈਂਟ 'ਚ 'ਕੇਅਰ' ਲਈ ਕਈ ਘੰਟੇ ਉਡੀਕ ਕਰਨੀ ਪਈ ਸੀ ਅਤੇ ਉਹ ਵੀ ਅਜਿਹੇ ਸਮੇਂ ਜਦ ਉਹ ਸਪਸ਼ਟ ਤੌਰ 'ਤੇ ਮੈਡਿਕਲ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ।

ਕੰਬਰਲੈਂਡ ਨੌਰਥ ਦੀ ਇੰਡੀਪੈਂਡੈਂਟ ਐਮ.ਐਲ.ਏ. ਐਲਿਜ਼ਾਬੈਥ ਸਮਿਥ ਮੈਕਰੌਸਿਨ ਨੇ ਦੱਸਿਆ ਕਿ ਉਨ੍ਹਾਂ ਪ੍ਰੀਮਿਅਰ ਟਿਮ ਹੂਸਟਨ ਨੂੰ ਇੱਕ ਚਿੱਠੀ ਭੇਜੀ ਹੈ ਅਤੇ ਤੁਰੰਤ ਇੱਕ ਪਲੈਨ ਲਾਂਚ ਕਰਨ ਦੀ ਮੰਗ ਕੀਤੀ ਹੈ, ਜਿਸ ਨਾਲ ਹਸਪਤਾਲਾਂ 'ਚ ਲੋਕਾਂ ਨੂੰ ਸਹੀ ਸਾਂਭ-ਸੰਭਾਲ ਮਿਲ ਸਕੇ।

ਨੋਵਾ ਸਕੌਸ਼ੀਆ ਹੈਲਥ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ ਅਤੇ ਇਸ ਦੇ ਨਤੀਜੇ ਪਰਿਵਾਰ ਨਾਲ ਸਾਂਝੇ ਕੀਤੇ ਜਾਣਗੇ।

ਪੀੜਤ ਔਰਤ ਦੇ ਪਤੀ ਗੰਥਰ ਹੋਲਥੌਫ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਸ ਪ੍ਰਕਾਰ ਦੀ ਸਥਿਤੀ ਦਾ ਸਾਹਮਣਾ ਕਿਸੇ ਹੋਰ ਨੂੰ ਨਾ ਕਰਨਾ ਪਵੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link