12.81C Vancouver
ADS

Nov 5, 2025 12:50 PM - "Connect Newsroom - Jasmine Singh with files from The Canadian Press"

ਨੋਵਾ ਸਕੋਸ਼ੀਆ ਦੇ ਐਮ.ਪੀ. ਕ੍ਰਿਸ ਡੈਂਟ੍ਰਮਾਂਟ ਨੇ ਕੰਜ਼ਰਵੇਟਿਵ ਕਾਕਸ ਤੋਂ ਦਿੱਤਾ ਅਸਤੀਫਾ

Share On
nova-scotia-mp-chris-dentremont-quits-conservatives-joins-carney-liberals-after-budget
Chris d’Entremont, MP for Acadie–Annapolis, speaks in the House of Commons in Ottawa. (Photo: The Canadian Press)

ਨੋਵਾ ਸਕੋਸ਼ੀਆ ਦੇ ਐਮ.ਪੀ. ਕ੍ਰਿਸ ਡੈਂਟ੍ਰਮਾਂਟ ਨੇ ਕੱਲ੍ਹ ਕੰਜ਼ਰਵੇਟਿਵ ਕਾਕਸ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਫੈਡਰਲ ਬਜਟ ਪੇਸ਼ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਲਿਬਰਲ ਕਾਕਸ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਇਸ ਕਦਮ ਨਾਲ ਲਿਬਰਲਸ ਹੁਣ ਸਿਰਫ ਦੋ ਸੀਟਾਂ ਘੱਟ ਨਾਲ ਬਹੁਮਤ ਦੇ ਨੇੜੇ ਆ ਗਏ ਹਨ ਅਤੇ ਸਰਕਾਰ ਦਾ ਬਜਟ ਹਾਊਸ ਔਫ ਕੌਮਨਜ਼ ਵਿਚ ਸਫਲਤਾਪੂਰਵਕ ਪਾਸ ਹੋਣ ਦੀ ਸੰਭਾਵਨਾ ਵੱਧ ਗਈ ਹੈ।

ਡੈਂਟ੍ਰਮਾਂਟ 2019 ਤੋਂ ਅਕਾਡੀ-ਐਨਾਪੋਲਿਸ ਤੋਂ ਐਮ.ਪੀ.ਹਨ ਅਤੇ ਇਸ ਤੋਂ ਪਹਿਲਾਂ ਨੋਵਾ ਸਕੋਸ਼ੀਆ ਦੀ ਵਿਧਾਨ ਸਭਾ ਵਿਚ 16 ਸਾਲ ਤੱਕ ਪ੍ਰੋਗਰੈਸਿਵ ਕੰਜ਼ਰਵੇਟਿਵ ਦੇ ਐਮ.ਐਲ.ਏ.ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ 2021 ਤੋਂ ਅਪ੍ਰੈਲ 2025 ਤੱਕ ਹਾਊਸ ਔਫ ਕੌਮਨਜ਼ ਦੇ ਡਿਪਟੀ ਸਪੀਕਰ ਵੀ ਸਨ। ਲਿਬਰਲ ਪਾਰਟੀ ਵਲੋਂ ਜਾਰੀ ਬਿਆਨ ਵਿਚ ਡੈਂਟ੍ਰਮਾਂਟ ਨੇ ਕਿਹਾ ਕਿ 2025 ਦਾ ਫੈਡਰਲ ਬਜਟ ਉਨ੍ਹਾਂ ਤਰਜੀਹਾਂ ਨੂੰ ਪੂਰਾ ਕਰਦਾ ਹੈ ਜੋ ਉਨ੍ਹਾਂ ਆਪਣੀ ਰਾਈਡਿੰਗ ਵਿਚ ਸਭ ਤੋਂ ਵੱਧ ਸੁਣੀਆਂ ਸਨ,ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਕਾਕਸ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਉਥੇ ਹੀ, ਕੰਜ਼ਰਵੇਟਿਵ ਹਾਊਸ ਲੀਡਰ ਐਂਡਰਿਊ ਸ਼ੀਅਰ ਦਾ ਮੰਨਣਾ ਹੈ ਕਿ ਡੈਂਟ੍ਰਮਾਂਟ ਨੂੰ ਇਸ ਸਾਲ ਦੇ ਸ਼ੁਰੂ ਵਿਚ ਸਪੀਕਰ ਬਣਨ ਲਈ ਕਾਕਸ ਵਲੋਂ ਸਪੋਰਟ ਦੀ ਘਾਟ ਕਾਰਨ ਨਿੱਜੀ ਸ਼ਿਕਾਇਤਾਂ ਸਨ। ਸ਼ੀਅਰ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਨਿਰਾਸ਼ਾ ਹੈ ਕਿ ਉਨ੍ਹਾਂ ਆਪਣੀਆਂ ਨਿੱਜੀ ਸ਼ਿਕਾਇਤਾਂ ਨੂੰ ਆਪਣੇ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੇ ਰਾਹ ਵਿਚ ਆਉਣ ਦਿੱਤਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link