15.53C Vancouver
ADS

Apr 11, 2024 8:03 PM - Connect Newsroom

ਹੁਣ ਐਲਬਰਟਾ ’ਚ ਪੈਸੇ ਕਮਾਉਣਾ ਹੋਇਆ ਔਖਾ

Share On
now-it-is-difficult-to-earn-money-in-alberta
That means one of Canada's wealthiest provinces is falling behind. Alberta now has the second-lowest minimum wage in the country. Saskatchewan remains at the bottom, at $14 an hour.

ਐਲਬਰਟਾ ਕੈਨੇਡਾ ਦਾ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਮਜ਼ਦੂਰੀ ਬਹੁਤ ਘੱਟ ਹੈ। 2018 ਵਿਚ ਸੂਬੇ ਨੇ ਮਜ਼ਦੂਰੀ ਪ੍ਰਤੀ ਘੰਟਾ $15 ਕਰ ਦਿੱਤੀ ਸੀ, ਜੋ ਦੇਸ਼ ਵਿਚ ਸਭ ਤੋਂ ਵੱਧ ਦਰ ਸੀ ਪਰ ਇਸ ਦੇ ਬਾਅਦ ਸੂਬੇ ਨੇ ਇਸ ਵਿਚ ਵਾਧਾ ਨਹੀਂ ਕੀਤਾ।

ਕਈ ਸੂਬੇ ਅਤੇ ਪ੍ਰਦੇਸ਼ ਜਿਨ੍ਹਾਂ ਨੇ 2023 ਵਿਚ ਮਜ਼ਦੂਰੀ ਵਿਚ ਵਾਧਾ ਨਹੀਂ ਕੀਤਾ ਸੀ, ਇਸ ਸਾਲ ਕਰਨ ਜਾ ਰਹੇ ਹਨ ਇਕ ਸਮੇਂ ਕੈਨੇਡਾ ਦਾ ਸਭ ਤੋਂ ਅਮੀਰ ਸੂਬਾ ਹੁਣ ਕਾਫੀ ਪਿੱਛੇ ਚਲਾ ਗਿਆ ਹੈ।

ਸਭ ਤੋਂ ਘੱਟ ਤਨਖਾਹ ਸਸਕੈਚਵਨ ਵਿਚ ਹੈ ਜੋ ਪ੍ਰਤੀ ਘੰਟਾ $14 ਹੈ। ਵਾਈਬ੍ਰੈਂਟ ਕਮਿਊਨਿਟੀਜ਼ ਕੈਲਗਰੀ ਦੇ ਕਾਰਜਕਾਰੀ ਨਿਰਦੇਸ਼ਕ ਨੇ ਦੱਸਿਆ ਕਿ ਇਹ ਕੈਲਗਰੀ ਦੀ ਰਹਿਣ ਦੀ ਤਨਖਾਹ ਤੋਂ ਘੱਟ ਹੈ ਜੋ ਅਲਬਰਟਾ ਲਿਵਿੰਗ ਵੇਜ ਨੈੱਟਵਰਕ ਮੁਤਾਬਕ $23.70 ਹੈ।

ਉਨ੍ਹਾਂ ਕਿਹਾ ਕਈ ਸਾਲਾਂ ਤੋਂ ਘੱਟੋ-ਘੱਟ ਮਜ਼ਦੂਰੀ ਨਾ ਵਧਣ ਕਰਕੇ ਕਈ ਲੋਕਾਂ ਲਈ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਬਾਕੀ ਸੂਬਿਆਂ ਨੇ ਰਹਿਣ ਦੀ ਕੀਮਤ ਨਾਲ ਤਾਲਮੇਲ ਰੱਖਣ ਲਈ ਆਪਣੀਆਂ ਤਨਖਾਹਾਂ ਨੂੰ ਐਡਜਸਟ ਕੀਤਾ ਹੈ।

ਓਨਟਾਰੀਓ ਅਕਤੂਬਰ ਵਿਚ ਘੱਟੋ-ਘੱਟ ਮਜ਼ਦੂਰੀ ਵਧਾ ਕੇ $17.20 ਅਤੇ ਬੀ. ਸੀ. ਜੂਨ ਮਹੀਨੇ ਇਸ ਨੂੰ $17.40 ਕਰਨ ਜਾ ਰਿਹਾ ਹੈ। ਫੈਡਰਲ ਘੱਟੋ-ਘੱਟ ਮਜ਼ਦੂਰੀ 1 ਅਪ੍ਰੈਲ ਤੋਂ ਵੱਧ ਕੇ $17.30 ਹੋ ਗਿਆ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link