11.6C Vancouver
ADS

Feb 22, 2021 10:04 AM -

ਸੈਨ ਫਰਾਂਸਿਸਕੋ ਬੇਅ ਇਲਾਕੇ 'ਚ ਖੇਤੀ ਕਾਨੂੰਨਾਂ ਦੇ ਹੱਕ 'ਚ ਕੱਢੀ ਗਈ ਕਾਰ ਰੈਲੀ

Share On
nris-of-san-francisco-bay-area-show-support-to-indias-farm-laws-via-car-rally
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਸੈਨ ਫਰਾਂਸਿਸਕੋ ਬੇਅ ਇਲਾਕੇ 'ਚ ਭਾਰਤ ਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਹੱਕ 'ਚ ਐਤਵਾਰ ਨੂੰ ਇੱਕ ਕਾਰ ਰੈਲੀ ਕੱਢੀ ਗਈI

ਇਹ ਰੈਲੀ ਸਥਾਨਕ ਸਮੇਂ ਮੁਤਾਬਕ ਦੁਪਹਿਰ ਡੇਢ ਵਜੇ ਮਿਸ਼ਨ ਸੇਨ ਹੋਜ਼ੇ ਹਾਈ ਸਕੂਲ ਦੀ ਪਾਰਕਿੰਗ 'ਚ ਕੀਤੀ ਗਈI

ਖੇਤੀ ਕਾਨੂੰਨਾਂ ਦੇ ਹੱਕ 'ਚ ਕੁਝ ਐੱਨ ਆਰ ਆਈਜ਼ ਵੱਲੋਂ ਇਹ ਕਾਰ ਰੈਲੀ ਕੀਤੀ ਗਈ| ਰੈਲੀ ਦੌਰਾਨ ਸਮਰਥਕਾਂ ਵੱਲੋਂ 'ਵੰਦੇ ਮਾਤਰਮ' ਦੇ ਨਾਅਰੇ ਲਾਏ ਗਏI

ਦੱਸਣਯੋਗ ਹੈ ਕਿ ਅਮਰੀਕਾ ਪਹਿਲਾਂ ਵੀ ਭਾਰਤ ਦੇ ਖੇਤੀ ਕਾਨੂੰਨਾਂ ਦੇ ਹੱਕ 'ਚ ਬੋਲ ਚੁੱਕਾ ਹੈ ਕਿ ਭਾਰਤੀ ਮੰਡੀਆਂ ਦੀ ਯੋਗਤਾ ਵਧਾਉਣ ਅਤੇ ਨਿੱਜੀ ਖੇਤਰ ਦੇ ਨਿਵੇਸ਼ ਨੂੰ ਹੋਰ ਉਤਸ਼ਾਹਿਤ ਕਰਨ ਦੇ ਕਦਮਾਂ ਦਾ ਉਹ ਸਵਾਗਤ ਕਰਦਾ ਹੈI

ਵਾਸ਼ਿੰਗਟਨ ਦੇ ਸੂਬਾਈ ਮਹਿਕਮੇ ਦੇ ਬੁਲਾਰੇ ਨੇ ਭਾਰਤ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਬੋਲਦਿਆਂ ਆਖਿਆ,"ਸ਼ਾਂਤਮਈ ਵਿਰੋਧ ਕਿਸੇ ਵੀ ਪੁੰਗਰਦੀ ਜਮਹੂਰੀਅਤ ਲਈ ਇੱਕ ਹਾਲਮਾਰਕ ਦੀ ਤਰਾਂ ਹੈ,"ਇਸਦੇ ਨਾਲ ਹੀ ਉਹਨਾਂ ਆਖਿਆ ਕਿ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਦੀ ਆਪਸੀ ਗੱਲ-ਬਾਤ ਨਾਲ ਹੀ ਨਿਕਲ ਸਕਦਾ ਹੈI

ਬੁਲਾਰੇ ਨੇ ਅੱਗੇ ਆਖਿਆ,"ਸਾਨੂੰ ਪਤਾ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਕਿਸੇ ਵੀ ਜਮਹੂਰੀਅਤ ਦਾ ਮਾਰਕਾ ਹੈ ਅਤੇ ਭਾਰਤੀ ਸਰਵ ਉੱਚ ਅਦਾਲਤ ਨੇ ਵੀ ਹੀ ਆਖਿਆ ਹੈI"

"ਅਸੀਂ ਚਾਹੁੰਦੇ ਹਾਂ ਕਿ ਦੋਵਾਂ ਧਿਰਾਂ ਵਿਚਾਲੇ ਜੋ ਵੀ ਤਲਖੀ ਹੈ, ਉਹ ਗੱਲ-ਬਾਤ ਰਾਹੀਂ ਹੱਲ ਹੋ ਜਾਵੇI ਕੁਲ ਮਿਲਾ ਕੇ, ਯੂਨਾਈਟਿਡ ਸਟੇਟਸ ਭਾਰਤੀ ਮੰਡੀਆਂ ਦੀ ਯੋਗਤਾ ਵਧਾਉਣ ਅਤੇ ਨਿੱਜੀ ਖੇਤਰ ਦੇ ਨਿਵੇਸ਼ ਨੂੰ ਹੋਰ ਉਤਸ਼ਾਹਿਤ ਕਰਨ ਦੇ ਕਦਮਾਂ ਦਾ ਉਹ ਸਵਾਗਤ ਕਰਦਾ ਹੈ," ਬੁਲਾਰੇ ਨੇ ਕਿਹਾI

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link