12.28C Vancouver
ADS

Oct 27, 2025 7:13 PM - Connect Newsroom - Pervez Sandhu

ਸਰੀ 'ਚ ਐਕਸਟੌਰਸ਼ਨ ਸੰਬੰਧੀ ਫਾਈਲਸ ਦੀ ਗਿਣਤੀ ਪਹੁੰਚੀ 74 ਤੱਕ, 39 ਮਾਮਲੇ ਸ਼ੂਟਿੰਗ ਸੰਬੰਧੀ

Share On
number-of-extortion-related-files-in-surrey-reaches-74-with-39-shooting-related
This file photo shows a restaurant which was targeted in a shooting incident in Surrey. (File photo - Connect News)

ਸਰੀ ਵਿੱਚ ਸਾਲ 2025 'ਚ ਪੁਲਿਸ ਨੂੰ ਰਿਪੋਰਟ ਕੀਤੇ ਗਏ ਐਕਸਟੌਰਸ਼ਨ ਸੰਬੰਧੀ ਮਾਮਲਿਆਂ ਦੀ ਗਿਣਤੀ 74 ਤੱਕ ਪਹੁੰਚ ਗਈ ਹੈ।

ਇਸ 'ਚ 39 ਮਾਮਲੇ ਅਜਿਹੇ ਹਨ ਜਿੱਥੇ ਸ਼ੂਟਿੰਗ ਵੀ ਵਾਪਰੀ। ਕੁਝ ਹਫਤੇ ਪਹਿਲਾਂ ਤੱਕ ਇਹ ਗਿਣਤੀ 57 'ਤੇ ਪਹੁੰਚੀ ਦੱਸੀ ਗਈ ਸੀ।

ਉਧਰ ਬੀਤੇ ਕੱਲ ਤੜਕੇ ਕਰੀਬ 2:45 ਵਜੇ ਸਰੀ 'ਚ 124 ਸਟ੍ਰੀਟ ਦੇ 7800 ਬਲੌਕ 'ਚ ਵੀ ਗੋਲੀਆਂ ਚੱਲੀਆਂ।

ਘਟਨਾ ਮੌਕੇ ਘਰ ਦੇ ਅੰਦਰ ਲੋਕ ਮੌਜੂਦ ਸਨ ਪਰ ਕਿਸੇ ਦੇ ਜਖਮੀ ਹੋਣ ਤੋਂ ਬਚਾਅ ਰਿਹਾ।

ਇਸ ਘਟਨਾ ਦੇ ਫਿਲਹਾਲ ਐਕਸਟੌਰਸ਼ਨ ਨਾਲ ਜੁੜੇ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ, ਹਾਲਾਂਕਿ ਮਾਮਲਾ ਐਕਸਟੌਰਸ਼ਨ ਸੰਬੰਧੀ ਹੋਣ ਦਾ ਸ਼ੱਕ ਹੈ।

ਸਰੀ ਪੁਲਿਸ ਕੋਲ ਐਕਸਟੌਰਸ਼ਨ ਸੰਬੰਧੀ ਫਾਈਲਸ ਅਤੇ ਕੱਲ ਦੀ ਘਟਨਾ ਸੰਬੰਧੀ ਅੱਜ ਸਰੀ ਪੁਲਿਸ ਸਰਵਿਸ ਤੋਂ ਸਟਾਫ਼ ਸਾਰਜੈਂਟ ਲਿੰਡਸੀ ਹੁਟਨ ਨੇ ਕਨੈਕਟ ਐਫ.ਐਮ. ਨਾਲ ਵਿਸ਼ੇਸ਼ ਗੱਲਬਾਤ 'ਚ ਜਾਣਕਾਰੀ ਦਿੱਤੀ।

ਕੱਲ ਜਦ ਸਰੀ 'ਚ ਗੋਲੀ ਚੱਲੀ ਤਾਂ ਘਟਨਾ ਦੀ ਜਗ੍ਹਾ ਤੋਂ ਕੁਝ ਹੀ ਦੂਰੀ 'ਤੇ ਸਥਿਤ ਡੈਲਟਾ 'ਚ 78B ਐਵੀਨਿਊ ਦੇ 11200 ਬਲੌਕ 'ਚ ਵੀ ਗੋਲੀ ਚੱਲੀ।

ਉਸ ਮਾਮਲੇ ਨੂੰ ਐਕਸਟੌਰਸ਼ਨ ਸੰਬੰਧੀ ਘਟਨਾ ਦੱਸਿਆ ਗਿਆ ਹੈ।

ਇਸੇ ਬਾਰੇ ਸਟਾਫ਼ ਸਾਰਜੈਂਟ ਹੁਟਨ ਨੇ ਵੀ ਅੱਜ ਪੁਸ਼ਟੀ ਕੀਤੀ ਕਿ ਦੋਵੇਂ ਘਟਨਾਵਾਂ ਦੀਆਂ ਲੋਕੇਸ਼ਨਸ ਕਾਫੀ ਨੇੜੇ ਹਨ ਅਤੇ ਘਟਨਾਵਾਂ ਵੀ ਤਕਰੀਬਨ ਇੱਕੋ ਸਮੇਂ ਵਾਪਰੀਆਂ, ਅਤੇ ਇਸੇ ਕਾਰਨ ਡੈਲਟਾ ਪੁਲਿਸ ਨਾਲ ਵੀ ਸੰਪਰਕ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਡੈਲਟਾ ਪੁਲਿਸ ਨੇ ਭਾਵੇਂ ਮਾਮਲੇ 'ਚ ਐਕਸਟੌਰਸ਼ਨ ਐਂਗਲ ਦੀ ਪੁਸ਼ਟੀ ਕੀਤੀ ਹੈ ਪਰ ਸਰੀ 'ਚ ਵਾਪਰੀ ਘਟਨਾ ਬਾਰੇ ਫਿਲਹਾਲ ਮੰਤਵ ਦੀ ਜਾਂਚ ਕੀਤੀ ਜਾ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link