17.97C Vancouver
ADS

Jul 24, 2025 6:17 PM - The Canadian Press

ਫੈਡਰਲ ਪਬਲਿਕ ਸਰਵਿਸ ਵਿਚ ਅਗਲੇ 4 ਸਾਲਾਂ ਵਿਚ ਲਗਭਗ 60,000 ਨੌਕਰੀਆਂ ਘੱਟ ਸਕਦੀਆਂ ਹਨ: ਰਿਪੋਰਟ

Share On
number-of-federal-public-service-jobs-could-drop-by-almost-60-000-report-predicts
The report, written by senior economist with the Canadian Centre for Policy Alternatives David Macdonald, says the federal public service could lose up to 57,000 employees by 2028.(Photo - The Canadian Press)

ਕੈਨੇਡੀਅਨ ਸੈਂਟਰ ਫਾਰ ਪਾਲਿਸੀ ਅਲਟਰਨੇਟਿਵਜ਼ ਦੀ ਰਿਪੋਰਟ ਮੁਤਾਬਕ, ਕਾਰਨੀ ਸਰਕਾਰ ਵਲੋਂ ਖ਼ਰਚ ਵਿਚ ਕਟੌਤੀ ਕਰਨ ਦੇ ਚੁੱਕੇ ਜਾ ਰਹੇ ਕਦਮ ਨਾਲ ਫੈਡਰਲ ਪਬਲਿਕ ਸਰਵਿਸ ਵਿਚ ਅਗਲੇ 4 ਸਾਲਾਂ ਵਿਚ ਲਗਭਗ 60,000 ਨੌਕਰੀਆਂ ਘੱਟ ਸਕਦੀਆਂ ਹਨ।

ਵਿੱਤ ਮੰਤਰੀ ਫ੍ਰਾਂਸੋਆ-ਫਿਲਿਪ ਸ਼ੈਂਪੇਨ ਨੇ ਹਾਲ ਹੀ ਵਿਚ ਕਈ ਮੰਤਰੀਆਂ ਨੂੰ ਪੱਤਰ ਭੇਜ ਕੇ ਆਪਣੇ ਵਿਭਾਗਾਂ ਵਿਚ ਖਰਚ ਵਿਚ ਅਗਲੇ ਸਪਰਿੰਗ ਵਿਚ 7.5 ਫੀਸਦੀ, ਉਸ ਤੋਂ ਅਗਲੇ ਸਾਲ 10 ਫੀਸਦੀ ਅਤੇ 2028-29 ਵਿਚ 15 ਫੀਸਦੀ ਕਟੌਤੀ ਕਰਨ ਲਈ ਕਿਹਾ ਹੈ।

ਕੈਨੇਡੀਅਨ ਸੈਂਟਰ ਫਾਰ ਪਾਲਿਸੀ ਅਲਟਰਨੇਟਿਵਜ਼ ਦੇ ਸੀਨੀਅਰ ਅਰਥਸ਼ਾਸਤਰੀ ਡੇਵਿਡ ਮੈਕਡੋਨਲਡ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਕੈਨੇਡਾ ਰੈਵੇਨਿਊ ਏਜੰਸੀ, ਰੁਜ਼ਗਾਰ-ਸਮਾਜਿਕ ਵਿਕਾਸ ਅਤੇ ਇਮੀਗ੍ਰੇਸ਼ਨ ਡਿਪਾਰਟਮੈਂਟਸ ਵਿਚ ਹਜ਼ਾਰਾਂ ਨੌਕਰੀਆਂ ਘੱਟ ਹੋਣਗੀਆਂ, ਇਹ ਤਿੰਨੋ ਅਜਿਹੇ ਮਹਿਕਮੇ ਹਨ ਜਿਨ੍ਹਾਂ ਨੇ ਹਾਲ ਹੀ ਦੇ ਮਹੀਨਿਆਂ ਵਿਚ ਪਹਿਲਾਂ ਹੀ ਕਰਮਚਾਰੀਆਂ ਦੀ ਕਮੀ ਦੇਖੀ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਦੇ ਨਤੀਜੇ ਵਜੋਂ ਕੈਨੇਡਾ ਭਰ ਵਿਚ ਸਰਵਿਸਿਜ਼ 'ਤੇ ਪ੍ਰਭਾਵ ਪਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link