11.87C Vancouver
ADS

Aug 26, 2021 4:41 PM -

ਸੂਬੇ ਵਿੱਚ ਜਲ ਰਹੀਆਂ ਐਕਟਿਵ ਜੰਗਲੀ ਅੱਗਾਂ ਦੀ ਗਿਣਤੀ 250 ਤੋਂ ਘਟੀ- ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ

Share On
number-of-wildfires-in-b-c-falls-to-below-250-cooler-temperatures
Wildland firefighter Ty Feldinger works on steep terrain to put out hot spots remaining from a controlled burn the BC Wildfire Service conducted to help contain the White Rock Lake wildfire on Okanagan Indian Band land, northwest of Vernon, B.C., Wednesday, Aug. 25, 2021. THE CANADIAN PRESS/Darryl Dyck

ਐਮਰਜੈਂਸੀ ਮੈਨੇਜਮੈਂਟ ਬੀ ਸੀ ਦੇ ਮੁਤਾਬਿਕ ਇਸ ਸਮੇਂ ਸੂਬੇ ਵਿੱਚ ਜਲ ਰਹੀਆਂ ਐਕਟਿਵ ਜੰਗਲੀ ਅੱਗਾਂ ਦੀ ਗਿਣਤੀ 250 ਤੋਂ ਘੱਟ ਗਈ ਹੈ।

ਇਸ ਸਮੇਂ 240 ਜੰਗਲੀ ਅੱਗਾਂ ਜਲ ਰਹੀਆਂ ਹਨ ਜਿਨਾਂ ਵਿੱਚੋਂ 22 ਨੂੰ ਚਿੰਤਾਜਨਕ ਮੰਨਿਆ ਜਾ ਰਿਹਾ ਹੈ ਜਿਸ ਦਾ ਮਤਲਬ ਹੈ ਕਿ ਇਹ ਆਮ ਜਨਤਾ ਦੀ ਸੁਰੱਖਿਆ ਲਈ ਖਤਰਾ ਸਾਬਿਤ ਹੋ ਸਕਦੀਆਂ ਹਨ।

ਬੀ ਸੀ ਦੇ 3400 ਫਾਇਰ ਫਾਈਟਰਸ ਅਤੇ ਸੂਬੇ ਤੋਂ ਬਾਹਰੋਂ ਆਏ 400 ਦੇ ਕਰੀਬ ਫਾਇਰ ਫਾਈਟਰਸ ਇਹਨਾਂ ਅੱਗਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਬੀ ਸੀ ਵਾਇਲਡ ਫਾਇਰ ਸਰਵਿਸਸ ਦੇ ਮੁਤਾਬਿਕ ਵ੍ਹਾਈਟ ਰੋਕ ਫਾਇਰ, ਲਿਟਨ ਫਾਇਰ ਅਤੇ ਟਰੀਮੋਂਟ ਫਾਇਰ ਹਾਲੇ ਵੀ ਬੇਕਾਬੂ ਵਾਲੀ ਕੈਟਾਗਰੀ ਵਿੱਚ ਆਉਂਦੀਆਂ ਹਨ।

ਇਹਨਾਂ ਅੱਗਾਂ ਕਰਕੇ 45 ਘਰ ਖਾਲੀ ਹਨ ਅਤੇ 90 ਨੂੰ ਕਿਸੇ ਵੀ ਸਮੇ ਆਪਣੇ ਘਰ ਖਾਲੀ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ ਗਿਆ ਹੈ।

ਕੈਨੇਡਾ ਦੇ ਮੌਸਮ ਦੇ ਵਿਭਾਗ ਦੇ ਮੁਤਾਬਿਕ ਹੁਣ ਮੀਂਹ ਪੈ ਸਕਦਾ ਹੈ ਅਤੇ ਪੂਰੇ ਸੂਬੇ ਵਿੱਚ ਤਾਪਮਾਨ 20 ਡਿਗਰੀ ਤੋਂ ਘੱਟ ਸਕਦਾ ਹੈ।

Latest news

montreal-to-equip-police-with-body-cameras-give-officers-new-powers
Punjabi

ਮਾਂਟਰੀਅਲ ਪੁਲਿਸ ਨੂੰ ਬਾਡੀ ਕੈਮਰੇ ਅਤੇ ਨਵੇਂ ਅਧਿਕਾਰ ਮਿਲਣਗੇ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link