14.22C Vancouver
ADS

Mar 11, 2026 12:47 PM - Connect Newsroom - Ramandeep Kaur with files from The Canadian Press

ਨੂਨਾਵੁਤ ਦੀ ਸੰਸਦ ਮੈਂਬਰ ਲੋਰੀ ਇਡਲੌਟ ਐਨ.ਡੀ.ਪੀ. ਛੱਡ ਕੇ ਲਿਬਰਲਜ਼ ਵਿੱਚ ਸ਼ਾਮਲ

Share On
nunavut-mp-lori-idlout-leaves-ndp-to-join-liberals-moving-carney-government-closer-to-majority
Nunavut MP Lori Idlout speaks in the House of Commons in Ottawa. Idlout announced she is leaving the NDP to join the Liberal caucus. (Photo: The Canadian Press)

ਕੈਨੇਡਾ ਦੀ ਸਿਆਸਤ ਵਿਚ ਇੱਕ ਵੱਡਾ ਉਲਟਫੇਰ ਹੋਇਆ ਹੈ। ਨੂਨਾਵੁਤ ਤੋਂ ਐਨ.ਡੀ.ਪੀ. ਦੀ ਮੈਂਬਰ ਪਾਰਲੀਮੈਂਟ ਲੋਰੀ ਇਡਲੌਟ ਨੇ ਲਿਬਰਲ ਪਾਰਟੀ ਜੁਆਇੰਨ ਕਰ ਲਈ ਹੈ। ਇਸ ਫਲੋਰ ਕਰੌਸਿੰਗ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਲਈ ਪੂਰਨ ਬਹੁਮਤ ਦਾ ਰਾਹ ਲਗਭਗ ਪੱਧਰਾ ਕਰ ਦਿੱਤਾ ਹੈ। ਇਸ ਨਾਲ ਹਾਊਸ ਔਫ਼ ਕੌਮਨਜ਼ ਵਿਚ ਲਿਬਰਲ ਦੀਆਂ ਸੀਟਾਂ ਦੀ ਗਿਣਤੀ 170 ਹੋ ਗਈ ਹੈ, ਜੋ ਬਹੁਮਤ ਦੇ ਅੰਕੜੇ ਤੋਂ ਮਹਿਜ਼ ਦੋ ਕਦਮ ਦੂਰ ਹੈ।

ਹੁਣ ਸਾਰੀਆਂ ਨਜ਼ਰਾਂ 13 ਅਪ੍ਰੈਲ ਨੂੰ ਸਕਾਰਬਰੋ-ਸਾਊਥਵੈਸਟ, ਯੂਨੀਵਰਸਿਟੀ-ਰੋਜ਼ਡੇਲ ਅਤੇ ਟੈਰੇਬੋਨ ਸੀਟਾਂ'ਤੇ ਹੋਣ ਵਾਲੀਆਂ ਤਿੰਨ ਉਪ-ਚੋਣਾਂ 'ਤੇ ਹਨ, ਜੇਕਰ ਲਿਬਰਲਸ ਇਨ੍ਹਾਂ ਵਿਚੋਂ ਦੋ ਸੀਟਾਂ ਵੀ ਜਿੱਤਦੇ ਹਨ, ਤਾਂ ਉਹ ਬਿਨਾਂ ਕਿਸੇ ਬਾਹਰੀ ਸਹਿਯੋਗ ਦੇ ਬਹੁਮਤ ਵਾਲੀ ਸਰਕਾਰ ਵਿਚ ਆ ਜਾਣਗੇ। ਐਨ.ਡੀ.ਪੀ. ਦੇ ਅੰਤਰਿਮ ਲੀਡਰ ਡੌਨ ਡੇਵਿਸ ਨੇ ਆਪਣੀ ਪਾਰਟੀ ਦੀ ਐਮ.ਪੀ. ਦੇ ਫੈਸਲੇ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਐਮ.ਪੀ. ਆਪਣੇ ਵੋਟਰਾਂ ਦੇ ਫਤਵੇ ਨੂੰ ਨਕਾਰਦਾ ਹੈ ਅਤੇ ਕਿਸੇ ਦੂਜੀ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਉਸ ਨੂੰ ਅਸਤੀਫ਼ਾ ਦੇ ਕੇ ਦੁਬਾਰਾ ਚੋਣ ਮੈਦਾਨ ਵਿਚ ਉਤਰਨਾ ਚਾਹੀਦਾ ਹੈ। ਗੌਰਤਲਬ ਹੈ ਕਿ Idlout ਵਿਰੋਧੀ ਧਿਰ ਦੀ ਚੌਥੀ ਅਜਿਹੀ ਐਮ.ਪੀ. ਹੈ, ਜਿਸ ਨੇ ਪਾਰਟੀ ਬਦਲੀ ਹੈ, ਉਹਨਾਂ ਤੋਂ ਪਹਿਲਾਂ ਤਿੰਨ ਕੰਜ਼ਰਵੇਟਿਵ ਐਮ.ਪੀ. ਨੇ ਲਿਬਰਲ ਨੂੰ ਜੁਆਇੰਨ ਕੀਤਾ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link