15.64C Vancouver
ADS

Apr 25, 2022 10:02 PM - Connect News

ਓਕ ਬੇਅ ਪੁਲਿਸ 'ਚ ਅਹਿਮ ਜ਼ਿੰਮੇਵਾਰੀ ਸੰਭਾਲਣ ਜਾ ਰਹੀ ਸਾਰਜੈਂਟ ਜੂਲੀ ਚੈਨਿਨ

Share On
oak-bay-police-sergeant-to-become-police-departments-new-deputy-chief-constable
Oak Bay Police Sgt. Julie Chanin will be the police department's new deputy chief constable. (Photo - Oak Bay police/Twitter)

ਓਕ ਬੇ ਪੁਲਿਸ ਸਾਰਜੈਂਟ ਜੂਲੀ ਚੈਨਿਨ ਨੂੰ ਹੁਣ ਪੁਲਿਸ ਡਿਪਾਰਟਮੈਂਟ ਦੀ ਨਵੀਂ ਡਿਪਟੀ ਚੀਫ਼ ਕਾਂਸਟੇਬਲ ਚੁਣਿਆ ਗਿਆ ਹੈ।

ਉਨ੍ਹਾਂ ਨੂੰ ਇਹ ਜਿੰਮੇਵਾਰੀ ਉਸ ਸਮੇਂ ਮਿਲੇਗੀ ਜਦ ਮੌਜੂਦਾ ਡਿਪਟੀ ਚੀਫ਼ ਕਾਂਸਟੇਬਲ ਵੱਲੋਂ ਸਿਤੰਬਰ 'ਚ ਚੀਫ਼ ਕਾਂਸਟੇਬਲ ਦੀ ਜਿੰਮੇਵਾਰੀ ਸੰਭਾਲ ਲਈ ਜਾਵੇਗੀ।

ਚੈਨਿਨ ਨੂੰ ਪੁਲਿਸ 'ਚ 22 ਸਾਲ ਦਾ ਤਜਰਬਾ ਹੈ।

ਉਹ ਗ੍ਰੇਟਰ ਵਿਕਟੋਰੀਆ ਦੀ ਪਹਿਲੀ ਮਹਿਲਾ ਡਿਪਟੀ ਚੀਫ਼ ਕਾਂਸਟੇਬਲ ਹੋਵੇਗੀ।

ਹਾਲ ਦੀ ਘੜੀ ਸਾਰਜੈਂਟ ਵਜੋਂ ਸੇਵਾਵਾਂ ਨਿਭਾਉਣ ਵਾਲੀ ਜੂਲੀ ਚੈਨਿਨ ਨੇ ਵੈਸਟ ਸ਼ੋਰ ਆਰ.ਸੀ.ਐਮ.ਪੀ. ਤੋਂ ਸਾਲ 2011 'ਚ ਓਕ ਬੇ ਪਹੁੰਚ ਕੀਤੀ ਸੀ।

ਉਸ ਵੇਲੇ ਤੋਂ ਉਹ ਕਾਂਸਟੇਬਲ, ਐਕਟਿੰਗ ਸਾਰਜੈਂਟ ਅਤੇ ਸਾਰਜੈਂਟ ਦੀ ਜਿੰਮੇਵਾਰੀ ਨਿਭਾ ਚੁੱਕੀ ਹਨ।

ਓਕ ਬੇ ਪੁਲਿਸ ਦਾ ਟਵੀਟ:

OB Police Board has selected a new Deputy Chief. Congrats to Sgt. Julie Chanin

@obpd79 an amazing leader w/ tremendous values. She'll be the 1st female Deputy Police Chief in the CRD. Looking forward to working with her in the new role. Right person at the right time for us.

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link