17.47C Vancouver
ADS

May 12, 2026 4:11 PM - Connect Newsroom - Ramandeep Kaur with files from The Canadian Press

ਵੈਨਕੂਵਰ ਦਾ ਓਕਰਿਜ ਪਾਰਕ ਸ਼ਾਪਿੰਗ ਮਾਲ ਖੁੱਲ੍ਹੇਗਾ 28 ਮਈ ਨੂੰ

Share On
oakridge-park-mall-in-vancouver-to-open-may-28-as-major-redevelopment-project-advances
Exterior view of the Oakridge Park redevelopment in Vancouver ahead of the shopping mall’s scheduled May 28 opening.(Photo: The Canadian Press)

ਵੈਨਕੂਵਰ ਵਿਚ ਬਣਾਏ ਜਾ ਰਹੇ ਨੌਰਥ ਅਮਰੀਕਾ ਦੇ ਸਭ ਤੋਂ ਵੱਡੇ ਰਿਟੇਲ ਅਤੇ ਰਿਹਾਇਸ਼ੀ ਪ੍ਰੋਜੈਕਟ ਦਾ ਓਕਰਿਜ ਪਾਰਕ ਸ਼ਾਪਿੰਗ ਮਾਲ ਆਉਣ ਵਾਲੀ 28 ਮਈ ਨੂੰ ਸਵੇਰੇ 11 ਵਜੇ ਆਮ ਪਬਲਿਕ ਲਈ ਖੋਲ੍ਹਿਆ ਜਾ ਰਿਹਾ ਹੈ। ਕਰੀਬ 5 ਮਿਲੀਅਨ ਵਰਗ ਫੁੱਟ ਦੇ ਖੇਤਰ ਵਿਚ ਫੈਲੇ ਇਸ ਵਿਸ਼ਾਲ ਪ੍ਰੋਜੈਕਟ 'ਤੇ ਕੁੱਲ $6.5 ਬਿਲੀਅਨ ਦੀ ਲਾਗਤ ਆਉਣ ਦਾ ਅਨੁਮਾਨ ਹੈ ਅਤੇ ਇਹ ਪੂਰਾ ਪ੍ਰੋਜੈਕਟ ਸਾਲ 2029 ਤੱਕ ਮੁਕੰਮਲ ਹੋਵੇਗਾ।

ਅਗਲੇ ਦੋ ਹਫ਼ਤਿਆਂ ਵਿਚ ਸ਼ੁਰੂ ਹੋਣ ਵਾਲੇ ਪਹਿਲੇ ਫੇਜ਼ ਤਹਿਤ ਕਰੀਬ 2.8 ਮਿਲੀਅਨ ਵਰਗ ਫੁੱਟ ਦਾ ਹਿੱਸਾ ਖੋਲ੍ਹਿਆ ਜਾ ਰਿਹਾ ਹੈ, ਜਿਸ ਵਿਚ ਲੂਈ Vuitton ਅਤੇ Aritzia ਵਰਗੇ ਨਾਮਵਰ ਬ੍ਰਾਂਡਸ ਦੇ ਸ਼ੋਰੂਮ ਸ਼ਾਮਲ ਹੋਣਗੇ। ਇਸ ਪਹਿਲੇ ਫੇਜ਼ ਵਿਚ 650,000 ਵਰਗ ਫੁੱਟ ਦੀ ਜਗ੍ਹਾ ਰਿਟੇਲ ਸਪੇਸ ਲਈ ਅਤੇ ਕਰੀਬ 1,400 ਰਿਹਾਇਸ਼ੀ ਯੂਨਿਟ ਬਣਾਏ ਗਏ ਹਨ।

ਇਸ ਮਾਲ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਛੱਤ 'ਤੇ ਬਣਿਆ 3.6 ਹੈਕਟੇਅਰ ਦਾ ਮਿਊਂਸੀਪਲ ਪਾਰਕ ਹੈ, ਜਿਸ ਦਾ ਇੱਕ ਹਿੱਸਾ mall ਦੇ ਉਦਘਾਟਨ ਵਾਲੇ ਦਿਨ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਆਉਣ ਵਾਲੇ ਸਮੇਂ ਵਿਚ ਇਸ ਪੂਰੇ ਕੰਪਲੈਕਸ ਅੰਦਰ 3,300 ਤੋਂ ਵੱਧ ਰਿਹਾਇਸ਼ੀ ਅਤੇ ਰੈਂਟਲ ਯੂਨਿਟ ਤਿਆਰ ਕੀਤੇ ਜਾਣਗੇ,ਜਿੱਥੇ 6,000 ਤੋਂ ਵੱਧ ਲੋਕ ਰਹਿ ਸਕਣਗੇ।

Latest news

bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link