15.32C Vancouver
ADS

Aug 11, 2021 9:15 AM -

ਓਡੀਸ਼ਾ ਦੇ ਸੀਐੱਮ ਨਵੀਨ ਪਟਨਾਇਕ ਨੇ ਟੋਕੀਓ ਓਲੰਪਿਕਸ ਵਿੱਚ ਸ਼ਾਨਦਾਰ ਖੇਡਣ ਲਈ ਹਾਕੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Share On
odisha-cm-naveen-patnaik-felicitates-hockey-players-from-state-for-putting-on-spectacular-show-at-tokyo-olympics
Odisha CM Naveen Patnaik felicitates hockey players from state for putting on spectacular show at Tokyo Olympics

ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬੁੱਧਵਾਰ ਨੂੰ, ਟੋਕੀਓ ਓਲੰਪਿਕਸ ਵਿੱਚ ਖੇਡ ਕੇ ਆਈ ਟੀਮ ਵਿੱਚ ਸ਼ਾਮਲ, ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਹ ਪ੍ਰੋਗਰਾਮ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਖੇ ਹੋਇਆ।

ਬੀਰੇਂਦਰ ਲਾਕਰਾ, ਅਮਿਤ ਰੋਹੀਦਾਸ, ਦੀਪ ਗ੍ਰੇਸ ਇੱਕਾ ਅਤੇ ਨਮਿਤਾ ਟੋਪੋ ਉਸ ਭਾਰਤੀ ਟੀਮ ਦਾ ਹਿੱਸਿਆਂ ਸਨ, ਜਿਸਨੇ ਉਸ ਖ਼ਾਸ ਮੌਕੇ 'ਤੇ ਇਤਿਹਾਸ ਰਚਿਆ।

ਮੁੱਖ ਮੰਤਰੀ ਨੇ 2.5 ਕਰੋੜ ਰੁਪਏ ਦਾ ਨਕਦ ਇਨਾਮ ਬੀਰੇਂਦਰ ਲਾਕਰਾ ਅਤੇ ਅਮਿਤ ਰੋਹੀਦਾਸ ਨੂੰ ਦਿੱਤਾ।

ਇਸਦੇ ਨਾਲ ਹੀ ਉਹਨਾਂ ਨੇ ਸੂਬਾਈ ਪੁਲਿਸ ਮਹਿਕਮੇ ਵਿੱਚ ਡਿਪਟੀ ਸੁਪਰਇੰਟੈਨਡੈਂਟ ਦੇ ਅਹੁਦੇ ਲਈ ਨਿਯੁਕਤੀ ਪੱਤਰ ਵੀ ਸੌਂਪੇ।

ਉਨ੍ਹਾਂ, ਮੁਲਕ ਲਈ ਕਾਂਸੇ ਦਾ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦੀ ਪੇਸ਼ਕਾਰੀ ਦੀ ਤਾਰੀਫ਼ ਕੀਤੀ।

ਇਸ ਤੋਂ ਅਲਾਵਾ, ਮੁੱਖ ਮੰਤਰੀ ਨੇ ਦੀਪ ਗ੍ਰੇਸ ਇੱਕਾ ਅਤੇ ਨਮਿਤਾ ਟੋਪੋ ਨੂੰ 50-50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ, ਜੋ ਕਿ ਭਾਰਤੀ ਮਹਿਲਾ ਹਾਕੀ ਟੀਮ ਦਾ ਹਿੱਸਾ ਸਨ।

ਉਨ੍ਹਾਂ ਮਹਿਲਾ ਹਾਕੀ ਟੀਮ ਦੇ ਸੈਮੀ-ਫਾਈਨਲ ਵਿੱਚ ਪੁੱਜ ਕੇ ਭਾਰਤੀ ਹਾਕੀ ਲਈ ਇਤਿਹਾਸ ਸਿਰਜਣ ਲਈ, ਉਨ੍ਹਾਂ ਦੇ ਹੋਂਸਲੇ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਪਟਨਾਇਕ ਨੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਮੁਲਕ ਲਈ ਹੋਰ ਮਾਣ ਖੱਟਣ ਦੀ ਸਲਾਹ ਦਿੱਤੀ।

ਕਲਿੰਗਾ ਸਟੇਡੀਅਮ ਹੁਣ ਹਾਕੀ ਦਾ ਇੱਕ ਗਲੋਬਲ ਕੇਂਦਰ ਬਣ ਗਿਆ ਹੈ।

ਮਰਦਾਂ ਦਾ ਅਗਲਾ ਹਾਕੀ ਵਰਲਡ ਕੱਪ ਵੀ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ।

ਖਿਡਾਰੀ ਆਪਣੇ ਘਰੇਲੂ ਮੈਦਾਨ ਵਿੱਚ ਆਕੇ ਕਾਫ਼ੀ ਉਤਸ਼ਾਹਿਤ ਸਨ, ਜਿੱਥੇ ਉਨ੍ਹਾਂ ਨੇ ਦੁਨੀਆਂ ਦੀਆਂ ਬਿਹਤਰੀਨ ਟੀਮਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸਨੇ ਉਨ੍ਹਾਂ ਦੀ ਓਲੰਪਿਕਸ ਦੇ ਸਫ਼ਰ ਵਿੱਚ ਮਦਦ ਕੀਤੀ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਹਾਕੀ ਦਾ ਸਮਰਥਨ ਕਰਨ ਲਾਏ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ, ਜਿਸ ਕਰਕੇ ਟੋਕੀਓ ਓਲੰਪਿਕਸ ਵਿੱਚ ਸ਼ਾਨਦਾਰ ਨਤੀਜੇ ਆਏ।

ਓਲੰਪੀਅਨ ਇਸ ਗੱਲੋਂ ਵੀ ਬਹੁਤ ਖੁਸ਼ ਸਨ ਕਿ ਸੂਬਾ ਸਰਕਾਰ ਨੇ ਸੂਬੇ 'ਚ ਪੁੱਜਣ 'ਤੇ ਉਨ੍ਹਾਂ ਨਾਲ ਨਕਦ ਇਨਾਮ ਅਤੇ ਨੌਕਰੀਆਂ ਦਾ ਆਪਣਾ ਵਾਅਦਾ ਨਿਭਾਇਆ।

ਮਰਦਾਂ ਦੀ ਟੀਮ ਦੇ ਉਪ-ਕਪਤਾਨ, ਬੀਰੇਂਦਰ ਲਾਕਰਾ ਨੇ ਮੁੱਖ ਮੰਤਰੀ ਨੂੰ ਸਾਰੇ ਟੀਮ ਮੈਂਬਰਾਂ ਦੇ ਦਸਤਖ਼ਤ ਵਾਲੀ ਟੀਮ ਜਰਸੀ ਵੀ ਭੇਟ ਕੀਤੀ।

ਔਰਤਾਂ ਦੀ ਟੀਮ ਦੀ ਉਪ-ਕਪਤਾਨ, ਦੀਪ ਗ੍ਰੇਸ ਇੱਕਾ ਨੇ ਵੀ ਮੁੱਖ ਮੰਤਰੀ ਨੂੰ ਸਾਰੀ ਟੀਮ ਦੇ ਦਸਤਖ਼ਤ ਵਾਲੀ ਟੀਮ ਜਰਸੀ ਭੇਟ ਕੀਤੀ।

ਇਸ ਸਮਾਗਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਵਾਲੇ ਕੇਂਦਰ ਅਤੇ ਸਪੋਰਟਸ ਹੌਸਟਲ ਦੇ ਹਾਕੀ ਖਿਡਾਰੀ ਸ਼ਾਮਲ ਸਨ।

ਮੁੱਖ ਮੰਤਰੀ ਨਵੀਨ ਪਟਨਾਇਕ ਨੇ ਓਡੀਸ਼ਾ ਦੇ ਸਾਰੇ ਉੱਭਰ ਰਹੇ ਖਿਡਾਰੀਆਂ ਨੂੰ ਆਪਣਾ ਸਮਰਥਨ ਦੇਣ ਦਾ ਭਰੋਸਾ ਦਵਾਇਆ।

ਇਸ ਮੌਕੇ ਖੇਡ ਅਤੇ ਨੌਜਵਾਨ ਸੇਵਾਵਾਂ ਦੇ ਮੰਤਰੀ ਤੁਸ਼ਾਰਕਾਂਤੀ ਬੇਹੜਾ ਅਤੇ ਓਡੀਸ਼ਾ ਹਾਕੀ ਪ੍ਰੋਮੋਸ਼ਨ ਕਾਉਂਸਿਲ ਦੇ ਚੇਅਰਮੈਨ, ਦਿਲੀਪ ਤਿੜਕੇ ਅਤੇ ਸਪੋਰਟਸ ਸਕੱਤਰ ਆਰ. ਵਿਨੀਲ ਕ੍ਰਿਸ਼ਨਾ ਹਾਜ਼ਰ ਸਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link