15.31C Vancouver
ADS

Sep 14, 2020 10:24 PM -

ਕਨੇਡੀਅਨ ਲੋਕਾਂ ਦੀ ਦਫ਼ਤਰੀ ਫ਼ਰਨੀਚਰ ਦੀ ਮੰਗ 'ਤੇ ਪੂਰਾ ਉੱਤਰਨਾ ਹੋ ਰਿਹਾ ਮੁਸ਼ਕਿਲ, ਵਿਦੇਸ਼ੀ ਫ਼ਰਨੀਚਰ ਪਹੁੰਚਣ 'ਚ ਵੀ ਪੇਸ਼ ਹੋ ਰਹੇ ਅੜਿੱਕੇ

Share On
office-furniture-shortages-loom-as-canadians-stay-home-this-fall
A sign advertises office space available for rent in Ottawa's downtown core in Ottawa, Monday, Aug. 31, 2020. Canadians should brace for a shortage of office furniture, such as desks and chairs, as people continue to study and work from home this fall. THE CANADIAN PRESS/Adrian Wyld

ਇੱਕ ਨਾਮੀ ਫ਼ਰਨੀਚਰ ਕੰਪਨੀ ਵੱਲੋਂ ਕਨੇਡੀਅਨ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਕੁਝ ਸਮੇਂ ਲਈ ਦਫ਼ਤਰ ਨਾਲ ਸੰਬੰਧਤ ਫ਼ਰਨੀਚਰ ਦੀ ਘਾਟ ਲਈ ਤਿਆਰ ਰਿਹਾ ਜਾਵੇ।

ਕੁਰਸੀਆਂ, ਮੇਜ ਅਤੇ ਹੋਰ ਦਫ਼ਤਰੀ ਫ਼ਰਨੀਚਰ ਦੀ ਮੰਗ 'ਚ ਉਸ ਵੇਲੇ ਵਾਧਾ ਹੋਇਆ ਹੈ, ਜਦ ਬਹੁਤੇ ਲੋਕਾਂ ਵੱਲੋਂ ਘਰ ਤੋਂ ਪੜ੍ਹਾਈ ਅਤੇ ਕੰਮ ਜਾਰੀ ਰੱਖਣ ਦੀ ਗੱਲ ਸਾਹਮਣੇ ਆ ਰਹੀ ਹੈ।

ਆਈਕੀਆ ਕੈਨੇਡਾ ਦੀ ਬੁਲਾਰੀ, ਕ੍ਰਿਸਟਿਨ ਨਿਊਬਿਗਿੰਗ ਦਾ ਕਹਿਣਾ ਹੈ ਕਿ ਕੰਪਨੀ ਨੇ ਦਫ਼ਤਰੀ ਫ਼ਰਨੀਚਰ ਅਤੇ ਹੋਰ ਘਰ ਤੋਂ ਕੰਮ ਕਰਨ ਜਿਹੇ ਫ਼ਰਨੀਚਰ ਸੰਬੰਧੀ ਮੰਗ 'ਚ ਵਾਧਾ ਹੁੰਦਾ ਵੇਖਿਆ ਹੈ।

ਕੋਵਿਡ-19 ਦੀ ਦੂਜੀ ਵੇਵ ਦੇ ਦਸਤਕ ਦੇਣ ਵਿਚਾਲੇ, ਕਈ ਕਨੇਡੀਅਨ ਫ਼ਿਲਹਾਲ ਦਫ਼ਤਰ ਜਾਂ ਸਕੂਲ ਵਾਪਸੀ ਲਈ ਤਿਆਰ ਨਹੀਂ ਹਨ।

ਇਸ ਦੇ ਨਾਲ ਹੀ ਕੰਪਨੀ ਦਾ ਕਹਿਣਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਫ਼ਰਨੀਚਰ 'ਚ ਫ਼ਿਲਹਾਲ ਰੁਕਾਵਟਾਂ ਪੇਸ਼ ਆ ਰਹੀਆਂ ਹਨ, ਜਿਸ ਕਾਰਨ ਡਿਮਾਂਡ 'ਤੇ ਪੂਰਾ ਉੱਤਰਨਾ ਮੁਸ਼ਕਿਲ ਹੋ ਰਿਹਾ ਹੈ।

ਯਾਦ ਰਹੇ ਆਈਕੀਆ ਦੇ 50 ਦੇਸ਼ਾਂ 'ਚ 1,000 ਦੇ ਕਰੀਬ ਫ਼ਰਨਿਸ਼ਿੰਗ ਸਪਲਾਇਰ ਹਨ, ਜਿਸ ਵਿੱਚ ਚੀਨ, ਪੋਲੈਂਡ, ਇਟਲੀ, ਲਿਥੂਆਨੀਆ, ਸਵੀਡਨ ਅਤੇ ਜਰਮਨੀ ਮੁੱਖ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link