19.11C Vancouver
ADS

Jan 7, 2022 9:25 PM - The Canadian Press

ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦੇ ਵਧਦੇ ਫੈਲਾਅ ਵਿਚਾਲੇ ਕੈਨੇਡਾ 'ਚ ਇੱਕੋ ਹਫ਼ਤੇ 'ਚ ਵਾਇਰਸ ਸੰਬੰਧੀ ਮਾਮਲਿਆਂ 'ਚ 65% ਦਾ ਵਾਧਾ

Share On
omicron-causes-enormous-caseload-but-severe-illness-not-rising-at-same-rate-dr-theresa-tam
People wait in line at a COVID-19 testing and vaccination site in Montreal, Wednesday, Dec. 29, 2021. THE CANADIAN PRESS/Graham Hughes

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਕਿਹਾ ਹੈ ਕਿ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਕਾਰਨ ਵਾਇਰਸ ਸੰਬੰਧੀ ਮਾਮਲਿਆਂ 'ਚ ਵੱਡਾ ਵਾਧਾ ਦਰਜ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਇੱਕ ਹਫ਼ਤੇ ਵਿੱਚ ਦੇਸ਼ 'ਚ ਰਿਪੋਰਟ ਹੋ ਰਹੇ ਮਾਮਲਿਆਂ ਦੀ ਗਿਣਤੀ 'ਚ 65% ਦਾ ਵਾਧਾ ਹੋ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਟੈਸਟਿੰਗ ਕਪੈਸਟੀ ਲਈ ਵੀ ਚੁਣੌਤੀ ਪੇਸ਼ ਆ ਰਹੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਹੋਰ ਇੰਡੀਕੇਟਰਸ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਵਾਇਰਸ ਸੰਬੰਧੀ ਪ੍ਰੋਗਰੈਸ ਦਾ ਪਤਾ ਲਗਾਇਆ ਜਾ ਸਕੇ।

ਡਾ. ਥਰੈਸਾ ਟੈਮ ਨੇ ਇਹ ਵੀ ਕਿਹਾ ਕਿ ਹੁਣ ਓਮੀਕਰੌਨ ਵੇਰੀਐਂਟ ਦਾ ਫੈਲਾਅ ਦੇਸ਼ 'ਚ ਹੋਰ ਕਿਸੇ ਵੀ ਵੇਰੀਐਂਟ ਦੇ ਮੁਕਾਬਲੇ ਵਧੇਰੇ ਹੈ।

ਲੈਬੋਰੇਟਰੀ 'ਚ ਭੇਜੇ ਜਾ ਰਹੇ ਕੋਵਿਡ-19 ਦੇ ਟੈਸਟਸ 'ਚ ਪਾਜੀਟਿਵ ਨਤੀਜਿਆਂ ਦੇ 29% ਤਕ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link