8.41C Vancouver
ADS

Mar 26, 2024 4:04 PM - Connect Newsroom

ਭਾਜਪਾ ’ਚ ਸ਼ਾਮਲ ਹੋਣ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਬਿੱਟੂ ’ਤੇ ਸਾਧਿਆ ਨਿਸ਼ਾਨਾ

Share On
on-joining-bjp-amarinder-singh-raja-waring-targeted-ravneet-bittu
Along with this, he termed the decision of Shiromani Akali Dal and BJP to contest the elections alone as mere drama. (Photo:Facebook/Amarinder Singh Raja Warring)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਤੱਕ ਬਣਾਇਆ, ਬਿੱਟੂ ਦੇ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਪਰ ਜੋ ਬਿੱਟੂ ਨੇ ਹੁਣ ਕੀਤਾ ਹੈ ਉਸ ਨੂੰ ਜਨਤਾ ਕਦੇ ਮਾਫ਼ ਨਹੀਂ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਇਕੱਲੇ ਚੋਣ ਲੜਨ ਦੇ ਫੈਸਲੇ ਨੂੰ ਮਹਿਜ ਡਰਾਮਾ ਕਰਾਰ ਦਿੱਤਾ। ਵੜਿੰਗ ਨੇ ਕਿਹਾ ਕਿ ਇਹ ਅਕਾਲੀ ਦਲ ਤੇ ਭਾਜਪਾ ਪਰਦੇ ਪਿੱਛੇ ਇੱਕੋ ਹਨ ਅਤੇ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਵੋਟ ਤੋਂ ਲੈ ਕੇ ਸੀਏਏ ਬਿੱਲ ਦੇ ਪਾਸ ਹੋਣ ਤੱਕ ਅਕਾਲੀ ਦਲ ਨੇ ਲਗਾਤਾਰ ਭਾਜਪਾ ਦਾ ਸਾਥ ਦਿੱਤਾ ਹੈ।

Latest news

israel-orders-evacuations-in-southern-lebanon-villages-amid-ceasefire-violations-claims
Punjabi

ਜੰਗਬੰਦੀ ਦੌਰਾਨ ਇਜ਼ਰਾਈਲ ਨੇ ਦੱਖਣੀ ਲੇਬਨਾਨ ਦੇ ਪਿੰਡਾਂ ਨੂੰ ਖਾਲੀ ਕਰਨ ਦੇ ਦਿੱਤੇ ਹੁਕਮ

ਇਜ਼ਰਾਇਲ ਅਤੇ ਲੇਬਨਾਨ ਵਿਚਕਾਰ ਚੱਲ ਰਹੀ ਜੰਗਬੰਦੀ ਦੇ ਦੌਰਾਨ ਇਜ਼ਰਾਈਲ ਦੀ ਫੌਜ ਨੇ ਦੱਖਣੀ ਲੇਬਨਾਨ ਦੇ 12 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਫੌਜ ਨੇ ਕਿਹਾ ਕਿ ਇਹ ਕਦਮ ਜਨਤਕ ਸੁਰੱਖਿਆ ਲਈ ਚੁੱਕਿਆ ਗਿਆ ਹੈ ਕਿਉਂਕਿ ਹਿਜ਼ਬੁੱਲਾ ਨੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ।
b-c-attorney-general-urges-ottawa-to-include-ai-chatbots-in-youth-social-media-rules
Punjabi

ਨੌਜਵਾਨਾਂ ਲਈ ਸੋਸ਼ਲ ਮੀਡੀਆ ਨਿਯਮਾਂ 'ਚ ਏਆਈ ਚੈਟਬੋਟਸ ਸ਼ਾਮਲ ਕਰਨ ਦੀ ਨਿੱਕੀ ਸ਼ਰਮਾ ਨੇ ਕੀਤੀ ਅਪੀਲ

ਬੀ. ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਫੈਡਰਲ ਸਰਕਾਰ ਨੂੰ ਪੱਤਰ ਲਿਖ ਕੇ ਬੱਚਿਆਂ ਲਈ ਬਣਾਏ ਜਾਣ ਵਾਲੇ ਸੋਸ਼ਲ ਮੀਡੀਆ ਨਿਯਮਾਂ ਵਿਚ ਏਆਈ ਚੈਟਬੋਟਸ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੈਟਜੀਪੀਟੀ ਵਰਗੇ ਪਲੇਟਫਾਰਮ ਨੂੰ ਇਸ ਬੈਨ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ ਤਾਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਇੱਕ ਉਮਰ ਹੱਦ ਤੱਕ ਪਾਬੰਦੀ ਲਗਾਉਣਾ ਬੇਕਾਰ ਹੋਵੇਗਾ।
evacuation-alert-issued-for-draper-alta-as-ice-jam-raises-river-levels
Punjabi

ਉੱਤਰੀ ਐਲਬਰਟਾ ਵਿੱਚ ਹੜ੍ਹ ਦਾ ਵਧਿਆ ਖ਼ਤਰਾ, ਜਾਰੀ ਕੀਤੀ ਗਈ ਚਿਤਾਵਨੀ

ਉੱਤਰੀ ਐਲਬਰਟਾ ਵਿੱਚ ਫੋਰਟ ਮੈਕਮਰੀ ਨੇੜੇ ਡਰੇਪਰ ਕਮਿਊਨਿਟੀ ਲਈ ਹੜ੍ਹ ਦੇ ਖ਼ਤਰੇ ਕਾਰਨ ਮੰਗਲਵਾਰ ਸਵੇਰੇ ਇਵੈਕੂਏਸ਼ਨ ਅਲਰਟ ਜਾਰੀ ਕੀਤਾ ਗਿਆ ਹੈ। ਡਰੇਪਰ ਦੇ ਲਗਭਗ 140 ਵਸਨੀਕਾਂ ਨੂੰ ਕਿਹਾ ਗਿਆ ਹੈ ਕਿ ਉਹ ਨੋਟਿਸ ‘ਤੇ ਘਰ ਛੱਡਣ ਲਈ ਤਿਆਰ ਰਹਿਣ। ਇਹ ਇਲਾਕਾ ਕਲੀਅਰ ਵਾਟਰ ਰਿਵਰ ਦੇ ਦੱਖਣੀ ਕੰਢੇ ‘ਤੇ ਵੁੱਡ Buffalo ਦੀ Regional Municipality ਵਿੱਚ ਸਥਿਤ ਹੈ।
measles-exposure-reported-at-grande-prairie-hospital-emergency-department
Punjabi

ਗ੍ਰੈਂਡੇ ਪ੍ਰੈਰੀ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਖਸਰੇ ਦੇ ਸੰਪਰਕ ਦੀ ਜਾਰੀ ਕੀਤੀ ਚਿਤਾਵਨੀ

ਐਲਬਰਟਾ ਦੇ ਸਿਹਤ ਅਧਿਕਾਰੀਆਂ ਨੇ Grande Prairie ਇਲਾਕੇ ਵਿੱਚ ਖਸਰੇ ਦੇ ਸੰਭਾਵਿਤ ਖ਼ਤਰੇ ਬਾਰੇ ਜਨਤਕ ਚਿਤਾਵਨੀ ਜਾਰੀ ਕੀਤੀ ਹੈ।ਸਿਹਤ ਵਿਭਾਗ ਅਨੁਸਾਰ 20 ਅਤੇ 22 ਅਪ੍ਰੈਲ ਨੂੰ ਖਸਰਾ ਪੀੜਤ ਹਸਪਤਾਲ ਐਮਰਜੈਂਸੀ ਡਿਪਾਰਟਮੈਂਟ ਵਿਚ ਮੌਜੂਦ ਸੀ।
netherlands-considering-rose-imports-from-punjab-says-cm-bhagwant-mann
Punjabi

ਨੀਦਰਲੈਂਡ ਪੰਜਾਬ ਤੋਂ ਗੁਲਾਬ ਦੀ ਦਰਾਮਦ ਕਰਨ ’ਤੇ ਕਰ ਰਿਹਾ ਹੈ ਵਿਚਾਰ: ਭਗਵੰਤ ਮਾਨ

ਨੀਦਰਲੈਂਡ ਨੇ ਪੰਜਾਬ ਤੋਂ ਗੁਲਾਬ ਦੀ ਦਰਾਮਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਅਜਿਹਾ ਭਰੋਸਾ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link