11.54C Vancouver
ADS

Mar 28, 2024 5:53 PM - The Canadian Press

ਕੈਨੇਡਾ ਭਰ ਵਿਚ ਚਾਈਲਡ ਕੇਅਰ ਲਈ ਟਰੂਡੋ ਨੇ ਕੀਤਾ ਵੱਡਾ ਐਲਾਨ

Share On
on-pre-budget-charm-offensive-trudeau-announces-plans-to-expand-10-a-day-child-care
Prime Minister Justin Trudeau says the government plans to provide more than $1 billion in low-cost loans, grants and student loan forgiveness to expand child care across Canada.(Photo: The Canadian Press)

ਕੈਨੇਡਾ ਭਰ ਵਿਚ $10 ਵਾਲੀਆਂ ਬੱਚਿਆਂ ਦੀ ਦੇਖਭਾਲ (ਚਾਈਲਡ ਕੇਅਰ) ਲਈ ਥਾਂਵਾਂ ਨੂੰ ਵਧਾਉਣ ਲਈ ਸਰਕਾਰ ਵੱਡੀ ਰਕਮ ਖ਼ਰਚ ਕਰਨ ਜਾ ਰਹੀ ਹੈ।ਸਰੀ ਵਿਚ ਨਿਊਜ਼ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਨੇ ਇਸ ਦੀ ਘੋਸ਼ਣਾ ਕੀਤੀ।

ਟਰੂਡੋ ਨੇ ਕਿਹਾ ਕਿ ਇਸ ਉਦੇਸ਼ ਲਈ ਪਬਲਿਕ ਅਤੇ ਗੈਰ-ਲਾਭਕਾਰੀ ਬੱਚਿਆਂ ਦੀ ਦੇਖਭਾਲ ਪ੍ਰਦਾਤਾ ਲਈ ਨਵਾਂ ਘੱਟ ਲਾਗਤ ਵਾਲਾ ਲੋਨ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਆਉਣ ਵਾਲੇ ਬਜਟ ਵਿਚ $1 ਬਿਲੀਅਨ ਦੀ ਵਿਵਸਥਾ ਕੀਤੀ ਜਾਵੇਗੀ।

ਇਸ ਦਾ ਮਕਸਦ ਪੂਰੇ ਦੇਸ਼ ਵਿਚ $10 ਵਾਲੀਆਂ ਬੱਚਿਆਂ ਦੀ ਦੇਖਭਾਲ ਲਈ ਥਾਂਵਾਂ ਨੂੰ ਵਧਾਉਣਾ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਬਚਪਨ ਦੇ ਸਿੱਖਿਅਕ ਲਈ ਵਿਦਿਆਰਥੀ ਲੋਨ ਮਾਫੀ ਨੂੰ ਵੀ ਵਧਾਇਆ ਜਾ ਰਿਹਾ ਹੈ।

ਗੌਰਤਲਬ ਹੈ ਕਿ ਸ਼ੁਰੂਆਤੀ ਬਚਪਨ ਦੇ ਸਿੱਖਿਅਕ ਲਈ ਅਗਲੇ ਚਾਰ ਸਾਲਾਂ ਦੌਰਾਨ ਸਰਕਾਰ ਵਿਦਿਆਰਥੀ ਲੋਨ ਵਿਚ $48 ਮਿਲੀਅਨ ਮਾਫ ਕਰੇਗੀ।

ਇਹ ਪ੍ਰੋਗਰਾਮ ਪੇਂਡੂ ਡਾਕਟਰ ਅਤੇ ਨਰਸ ਲਈ ਚਲਾਏ ਗਏ ਪ੍ਰੋਗਰਾਮ ਦੀ ਤਰਜ ’ਤੇ ਹੋਵੇਗਾ, ਯਾਨੀ ਇਸ ਦਾ ਉਦੇਸ਼ ਟੀਚਰਜ਼ ਨੂੰ ਛੋਟੀਆਂ ਕਮਿਊਨਟੀਆਂ ਵਿਚ ਕੰਮ ਕਰਨ ਲਈ ਉਤਸ਼ਾਹਤ ਕਰਨਾ ਹੈ। ਇਸ ਤੋਂ ਇਲਾਵਾ ਵਧੇਰੇ ਸ਼ੁਰੂਆਤੀ ਬਚਪਨ ਦੇ ਸਿੱਖਿਅਕ ਨੂੰ ਟਰੇਂਡ ਕਰਨ ਲਈ ਸਰਕਾਰ ਅਗਲੇ ਦੋ ਸਾਲਾਂ ਵਿਚ $10 ਮਿਲੀਅਨ ਖਰਚ ਕਰੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link