14.89C Vancouver
ADS

Sep 4, 2024 12:15 PM - Connect Newsroom

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ, 4 ਪ੍ਰਸਤਾਵਾਂ 'ਤੇ ਲੱਗੀ ਮੋਹਰ

Share On
on-the-last-day-of-the-monsoon-session-of-the-punjab-legislative-assembly-4-proposals-were-sealed
Chief Minister Bhagwant Mann said that Punjab's agricultural policy is ready, soon a meeting will be held with all stakeholders including farmers. (Photo: Facebook/Bhagwant Mann)

ਪੰਜਾਬ ਵਿਧਾਨ ਸਭਾ ਵਿਚ ਪੰਚਾਇਤੀ ਰਾਜ ਬਿੱਲ ਸਮੇਤ 4 ਪ੍ਰਸਤਾਵਾਂ ਨੂੰ ਅੱਜ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤੀ ਚੋਣਾਂ ਹੁਣ ਕਿਸੇ ਪਾਰਟੀ ਦੇ ਨਿਸ਼ਾਨ 'ਤੇ ਨਹੀਂ ਹੋਣਗੀਆਂ, ਸਰਬਸੰਮਤੀ ਨਾਲ ਚੁਣੀ ਜਾਣ ਵਾਲੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਵਿਧਾਨ ਸਭਾ ਦੇ ਤਿੰਨ ਦਿਨਾ ਇਜਲਾਸ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਖੇਤੀ ਪੌਲਿਸੀ ਤਿਆਰ ਹੈ, ਜਲਦ ਹੀ ਕਿਸਾਨਾਂ ਸਮੇਤ ਸਾਰੇ ਹਿੱਤਧਾਰਕਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਬਾਰੇ ਤੰਜ ਕਸਦੇ ਕਿਹਾ ਕਿ ਕੇਂਦਰ ਨੇ ਇਹ ਕਾਨੂੰਨ ਬਣਾਉਂਦੇ ਕਿਸਾਨਾਂ ਦੀ ਰਾਇ ਨਹੀਂ ਲਈ ਸੀ, ਜੇ ਚਰਚਾ ਕੀਤੀ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਦੀ ਵੀ ਕੁਰਸੀ ਬਚ ਜਾਂਦੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਉਦਯੋਗਿਕ ਸਲਾਹਕਾਰ ਬੋਰਡ ਬਣਾਉਣ ਦਾ ਵੀ ਫੈਸਲਾ ਕੀਤਾ ਹੈ, ਜਿਸ ਦੇ ਚੇਅਰਮੈਨ ਨੂੰ ਕੈਬਨਿਟ ਅਹੁਦੇ ਦਾ ਦਰਜਾ ਦਿੱਤਾ ਜਾਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link