11.96C Vancouver
ADS

Jun 29, 2026 1:39 PM - Connect Newsroom - Ramandeep Kaur with files from The Canadian Press

ਸਰੀ ਦੇ ਨਿਊਟਨ ਇਲਾਕੇ ਵਿੱਚ ਟਾਰਗੇਟਿਡ ਗੋਲੀਬਾਰੀ, ਇੱਕ ਵਿਅਕਤੀ ਗ੍ਰਿਫ਼ਤਾਰ

Share On
one-arrested-after-targeted-shooting-in-surreys-newton-neighbourhood
Surrey Police Service officers investigate a targeted shooting in the 14500-block of 75 Avenue in Surrey's Newton neighbourhood on June 29, 2026. (Photo: The Canadian Press)

ਸਰੀ ਦੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਇੱਕ ਘਰ ਦੇ ਬਾਹਰ ਗੱਡੀ ਵਿਚ ਸਵਾਰ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਿੰਗ ਦੀ ਇਹ ਵਾਰਦਾਤ ਕੱਲ ਦੇਰ ਰਾਤ 12.30 ਵਜੇ ਦੇ ਆਸਪਾਸ 75 ਐਵੇਨਿਊ ਦੇ 14500-ਬਲਾਕ ਵਿਚ ਵਾਪਰੀ। ਇਸ ਦੌਰਾਨ ਇਲਾਕੇ ਵਿਚ ਗਸ਼ਤ ਕਰ ਰਹੀ ਸਰੀ ਪੁਲਿਸ ਸਰਵਿਸ ਦੀ Project Assurance ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ।

ਉਥੇ ਹੀ, ਪੀੜਤ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ,ਜਿੱਥੇ ਉਸ ਦੀ ਹਾਲਤ ਗੰਭੀਰ ਪਰ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਸਰੀ ਪੁਲਿਸ ਸਰਵਿਸ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ਵਿਚ ਮਾਮਲਾ ਟਾਰਗੇਟਿਡ ਮੰਨਿਆ ਜਾ ਰਿਹਾ ਹੈ ਅਤੇ ਫਿਲਹਾਲ ਇਸ ਦਾ ਚੱਲ ਰਹੇ ਐਕਸਟੋਸ਼ਨ ਦੇ ਮਾਮਲਿਆਂ ਨਾਲ ਸਬੰਧ ਹੋਣ ਦਾ ਖ਼ਦਸ਼ਾ ਨਹੀਂ ਹੈ।

ਇਸ ਦੇ ਨਾਲ ਹੀ ਅਪੀਲ ਕੀਤੀ ਗਈ ਹੈ ਜਿਸ ਕਿਸੇ ਕੋਲ ਵੀ ਇਸ ਘਟਨਾ ਨਾਲ ਸਬੰਧਤ ਕੋਈ ਸ਼ੱਕੀ ਗਤੀਵਿਧੀ ਦੀ ਵੀਡੀਓ ਹੈ ਤਾਂ ਉਹ ਸਰੀ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਲਈ 604-599-0502 'ਤੇ ਸੰਪਰਕ ਕਰ ਸਕਦਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link