17.45C Vancouver
ADS

Jan 11, 2021 4:35 PM -

ਮੈਟਰੋ ਵੈਨਕੂਵਰ ਵਿੱਚ ਵੀਕੈਂਡ ਦੌਰਾਨ ਗੋਲ਼ੀ ਚੱਲਣ ਦੀਆਂ ਵਾਰਦਾਤਾਂ ਵਿੱਚ ਇੱਕ ਆਦਮੀ ਦੀ ਮੌਤ ਅਤੇ ਦੂਜਾ ਜ਼ਖ਼ਮੀ

Share On
one-dead-and-one-injured-in-overnight-shootings-in-metro-vancouver-area
B.C.’s RCMP homicide unit says Dilraj Johal is the third gang-related homicide victim in the past four days related to the ongoing Lower Mainland gang conflict. IHIT

ਵੀਕੈਂਡ ਦੌਰਾਨ ਮੈਟਰੋ ਵੈਨਕੂਵਰ ਇਲਾਕੇ ਵਿੱਚ ਗੈਂਗ ਸਬੰਧਤ ਗੋਲ਼ੀ ਚੱਲਣ ਦੀਆਂ ਦੋ ਵੱਖ ਵੱਖ ਵਾਰਦਾਤਾਂ ਵਿੱਚ ਇੱਕ ਆਦਮੀ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖ਼ਮੀ ਹਾਲਤ ਵਿੱਚ ਹੈ।

ਰਿਚਮੰਡ ਆਰ.ਸੀ.ਐੱਮ.ਪੀ. ਮੁਤਾਬਕ ਸ਼ਨੀਵਾਰ ਰਾਤ ਤਕਰੀਬਨ 11:50 ਵਜੇ ਉਨ੍ਹਾਂ ਨੂੰ ਲੈਨਜ਼ਡਾਊਨ ਰੋਡ ਦੇ 8100 ਬਲਾਕ ’ਤੇ ਸਥਿਤ ਇੱਕ ਘਰ ਤੋਂ ਰਿਪੋਰਟ ਮਿਲੀ।

ਪੁਲੀਸ ਅਫ਼ਸਰ ਜਦ ਉੱਥੇ ਪਹੁੰਚੇ ਤਾਂ ਵੀਹਵਿਆਂ ਦੀ ਉਮਰ ਦੇ ਇੱਕ ਆਦਮੀ ਨੂੰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਪਾਇਆ ਅਤੇ ਕੁਝ ਸਮਾਂ ਬਾਅਦ ਪੀੜਤ ਆਪਣੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਦਮ ਤੋੜ ਗਿਆ।

ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ ਮ੍ਰਿਤਕ ਦਾ ਨਾਂ ਦਿਲਰਾਜ ਜੌਹਲ ਹੈ ਅਤੇ ਉਸ ਦੀ ਉਮਰ 28 ਸਾਲ ਸੀ।

ਪੁਲੀਸ ਜੌਹਲ ਨਾਲ ਵਾਕਫ਼ ਸੀ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਉਸ ਨੂੰ ਮਿਥ ਕੇ ਨਿਸ਼ਾਨਾ ਬਣਾਇਆ ਗਿਆ ਸੀ।

ਆਈ-ਹਿੱਟ ਦੇ ਸਾਰਜੰਟ ਫਰੈਂਕ ਜੈਂਗ ਮੁਤਾਬਕ ਜੌਹਲ ਲੋਅਰ ਮੈਨਲੈਂਡ ਦੀ ਗੈਂਗ ਹਿੰਸਾ ਵਿੱਚ 4 ਦਿਨਾਂ ਵਿੱਚ ਮਾਰਿਆ ਜਾਣ ਵਾਲਾ ਤੀਸਰਾ ਵਿਅਕਤੀ ਹੈ।

ਇੱਕ ਹੋਰ ਵਾਰਦਾਤ ਵਿੱਚ ਐਤਵਾਰ ਸਵੇਰ ਤਕਰੀਬਨ ਇੱਕ ਵਜੇ ਕੋਕੁਇਟਲਮ ਆਰ.ਸੀ.ਐਮ.ਪੀ. ਨੂੰ ਕਿੰਗਸਟਨ ਸਟਰੀਟ ਦੇ 1400 ਬਲਾਕ ਤੋਂ ‘ਡ੍ਰਾਈਵ ਬਾਏ’ ਸ਼ੂਟਿੰਗ ਦੀ ਖ਼ਬਰ ਮਿਲੀ।

ਗੋਲ਼ੀ ਲੱਗਣ ਕਾਰਨ ਇੱਕ ਆਦਮੀ ਜ਼ਖ਼ਮੀ ਹੋ ਗਿਆ ਅਤੇ ਕਈ ਵਿਅਕਤੀਆਂ ਨਾਲ ਭਰੇ ਵਾਹਨ ਨੂੰ ਵਾਰਦਾਤ ਤੋਂ ਬਾਅਦ ਉੱਥੋਂ ਤੇਜ਼ੀ ਨਾਲ ਨਿਕਲਦੇ ਦੇਖਿਆ ਗਿਆ।

ਕੁਝ ਸਮਾਂ ਬਾਅਦ ਪੁਲੀਸ ਨੂੰ ਗਿਸਲੈਸਨ ਐਵਨਿਊ ਦੇ 3500 ਬਲਾਕ ਵਿਖੇ ਇੱਕ ਸੜੀ ਹੋਈ ਗੱਡੀ ਬਰਾਮਦ ਹੋਈ।

ਵਾਰਦਾਤ ਦੌਰਾਨ ਜ਼ਖ਼ਮੀ ਹੋਏ ਆਦਮੀ ਨੂੰ ਹਸਪਤਾਲ ਲਿਜਾਂਦਾ ਗਿਆ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ।

Latest news

canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link