Aug 12, 2025 4:25 PM - The Canadian Press

ਐਬਟਸਫੋਰਡ ਵਿਚ ਬੀਤੀ ਸ਼ਾਮ ਇੱਕ ਰਿਹਾਇਸ਼ 'ਤੇ ਗੋਲੀਬਾਰੀ ਦੀ ਘਟਨਾ ਹੋਈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਕਿ ਸ਼ਾਮ 4 ਵਜੇ ਦੇ ਕਰੀਬ ਅਧਿਕਾਰੀਆਂ ਨੂੰ ਕਾਰਡੀਨਲ ਐਵੇਨਿਊ ਦੇ 30400 ਬਲਾਕ ਦੀ ਇੱਕ ਅਪਾਰਟਮੈਂਟ ਬਿਲਡਿੰਗ ਵਿਚ ਬੁਲਾਇਆ ਗਿਆ, ਜਿੱਥੇ ਇੱਕ ਯੂਨਿਟ ਦੇ ਅੰਦਰ ਇੱਕ ਵਿਅਕਤੀ ਮ੍ਰਿਤਕ ਮਿਲਿਆ, ਘਟਨਾ ਸਥਾਨ 'ਤੇ ਹੀ ਦੂਜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕੱਲ ਪੁਲਿਸ ਹਿਰਾਸਤ ਵਿਚ ਹੀ ਸੀ।
ਐਬਟਸਫੋਰਡ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੂੰ ਸੌਂਪ ਦਿੱਤੀ ਗਈ ਹੈ। ਸਾਰਜੈਂਟ ਪਾਲ ਵਾਕਰ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਪਰ ਇਹ ਮਾਮਲਾ ਗੈਂਗਵਾਰ ਨਾਲ ਸਬੰਧਤ ਨਹੀਂ ਲੱਗਦਾ। ਇਸ ਗੋਲੀਬਾਰੀ ਨਾਲ ਸਬੰਧਤ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਆਈ.ਐਚ.ਆਈ.ਟੀ. ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਗਈ ਹੈ।




