18.69C Vancouver
ADS

May 20, 2025 7:39 PM - The Canadian Press

ਮਾਂਟਰੀਅਲ ਨੇੜੇ ਉਸਾਰੀ ਅਧੀਨ ਜਗ੍ਹਾ ਦਾ ਢਾਂਚਾ ਢਹਿਣ ਨਾਲ ਇੱਕ ਵਰਕਰ ਦੀ ਮੌਤ

Share On
one-person-dead-after-collapse-at-construction-site-north-of-montreal
Police say they received a call around 11 a.m. after the underground walls collapsed of a commercial building under construction.(Photo: The Canadian Press)

ਮਾਂਟਰੀਅਲ ਨੇੜੇ ਅੱਜ ਇੱਕ ਉਸਾਰੀ ਵਾਲੀ ਥਾਂ ਦਾ ਢਾਂਚਾ ਢਹਿਣ ਨਾਲ ਇੱਕ ਵਰਕਰ ਦੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ। ਇਹ ਘਟਨਾ ਸਵੇਰ ਸਮੇਂ ਬਲੇਨਵਿਲ ਵਿਚ ਵਾਪਰੀ, ਜਿਥੇ ਇੱਕ ਵਪਾਰਕ ਬਿਲਡਿੰਗ ਦਾ ਨਿਰਮਾਣ ਚੱਲ ਰਿਹਾ ਸੀ। ਘੱਟੋ-ਘੱਟ ਇੱਕ ਮਜ਼ਦੂਰ ਅਜੇ ਵੀ ਮਲਬੇ ਹੇਠ ਫਸਿਆ ਦੱਸਿਆ ਜਾਂਦਾ ਹੈ।

ਅਧਿਕਾਰੀਆਂ ਮੁਤਾਬਕ, ਸਵੇਰੇ 11 ਵਜੇ ਦੇ ਕਰੀਬ 911 'ਤੇ ਘਟਨਾ ਦੀ ਸੂਚਨਾ ਮਿਲੀ। ਜਦੋਂ ਉਸਾਰੀ ਵਾਲੀ ਥਾਂ ਦਾ ਢਾਂਚਾ ਟੁੱਟਾ ਤਾਂ ਤਿੰਨ ਕਾਰਾਂ ਅਤੇ ਇੱਕ ਟ੍ਰੇਲਰ ਟੋਏ ਵਿਚ ਜਾ ਡਿੱਗੇ। ਜ਼ਖਮੀਆਂ ਵਿਚ ਇੱਕ ਔਰਤ ਵੀ ਸੀ।

ਬਲੇਨਵਿਲ ਪੁਲਿਸ ਨੇ ਕਿਹਾ ਕਿ ਫਾਇਰਫਾਈਟਰਜ਼ ਅਜੇ ਵੀ ਜ਼ਮੀਨ ਨੂੰ ਸਥਿਰ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ ਟੋਏ ਵਿਚ ਜਾਣਾ ਅਤੇ ਜਾਂਚ ਜਾਰੀ ਰੱਖਣਾ ਸੇਫ ਹੋ ਸਕੇ। ਕਿਊਬੈਕ ਦੇ ਲੇਬਰ ਮੰਤਰੀ ਜੀਨ ਬੌਲੇਟ ਨੇ ਇਸ ਘਟਨਾ ਵਿਚ ਜਾਨ ਗੁਆਉਣ ਵਾਲੇ ਵਰਕਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਥੇ ਹੀ, ਵਰਕ ਪਲੇਸ ਸੇਫਟੀ ਬੋਰਡ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link