17.64C Vancouver
ADS

Mar 10, 2021 2:03 AM -

ਬੀ.ਸੀ. 'ਚ ਕੋਵਿਡ-19 ਸੰਬੰਧੀ ਪਹਿਲੀ ਮੌਤ ਦੇ ਮਾਮਲੇ ਨੂੰ ਹੋਇਆ ਇੱਕ ਸਾਲ; ਅੱਜ ਨਵੇਂ ਵੇਰੀਐਂਟਸ ਦੇ 182 ਮਾਮਲੇ ਹੋਏ ਰਿਪੋਰਟ

Share On
one-year-since-the-first-person-died-as-a-result-of-covid-19-in-b-c-182-new-cases-linked-to-variants-of-concern-reported
B.C.’s provincial health officer, Dr. Bonnie Henry during a news conference in Victoria. (B.C. Government)

ਅੱਜ ਪੂਰਾ ਇੱਕ ਸਾਲ ਹੋ ਗਿਆ ਹੈ ਜਦ ਬੀ.ਸੀ. 'ਚ ਕੋਵਿਡ-19 ਕਾਰਨ ਕਿਸੇ ਦੇ ਦਮ ਤੋੜਨ ਦਾ ਪਹਿਲਾ ਮਾਮਲਾ ਰਿਪੋਰਟ ਹੋਇਆ ਸੀ। ਉਸ ਵੇਲੇ ਤੋਂ ਹੁਣ ਤਕ ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ ਕਰੀਬ 1,400 ਤਕ ਪਹੁੰਚ ਗਈ ਹੈ। ਅੱਜ ਬੀ.ਸੀ. 'ਚ ਕੋਵਿਡ-19 ਦੇ 550 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਦੁੱਖ ਦੀ ਗੱਲ ਸੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 85,119 ਤਕ ਪਹੁੰਚ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,393 ਹੋ ਗਈ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,869 ਤਕ ਪਹੁੰਚ ਗਏ ਹਨ। ਕੁੱਲ 249 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 68 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 182 ਹੋਰ ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 182 ਹੋਰ ਮਾਮਲੇ ਰਿਪੋਰਟ ਹੋਏ ਹਨ। ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 576 ਮਾਮਲੇ ਰਿਪੋਰਟ ਹੋ ਚੁੱਕੇ ਹਨ। ਇਸ 'ਚ 530 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 33 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ। ਇਸ 'ਚ 113 ਮਾਮਲੇ ਐਕਟਿਵ ਦੱਸੇ ਗਏ ਹਨ।

ਕੋਵਿਡ-19 ਸੰਬੰਧੀ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 343,381 ਤਕ ਪਹੁੰਚੀ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 343,381 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 86,938 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਮੰਗਲਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ, ਹੁਣ ਤੱਕ ਸੂਬੇ 'ਚ ਕੁੱਲ 428,370 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link