16.49C Vancouver
ADS

Sep 17, 2022 12:32 AM - Connect News

ਸਰੀ 'ਚ 13 ਸਾਲਾ ਟੀਨੇਜਰ 'ਤੇ ਚਾਕੂ ਨਾਲ ਹਮਲਾ, ਦੱਖਣ ਏਸ਼ੀਆਈ ਮੂਲ ਦੇ 2 ਟੀਨੇਜਰਸ ਦੀ ਕੀਤੀ ਜਾ ਰਹੀ ਭਾਲ

Share On
one-youth-recovering-from-stabbing-in-newton-surrey-rcmp
Surrey RCMP is investigating an altercation between a group of youths where a youth was stabbed and is requesting anyone with information to contact police. (File photo - Surrey RCMP)

ਸਰੀ ਆਰ.ਸੀ.ਐਮ.ਪੀ. ਵੱਲੋਂ ਇੱਕ ਗਰੁੱਪ ਵਿਚਾਲੇ ਹੋਏ ਝੱਗੜੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਝਗੜੇ ਦੌਰਾਨ ਇੱਕ 13 ਸਾਲਾ ਟੀਨੇਜਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।

ਮਾਮਲਾ 15 ਸਿਤੰਬਰ ਯਾਨੀ ਕਿ ਵੀਰਵਾਰ ਦਾ ਦੱਸਿਆ ਗਿਆ ਹੈ।

ਪੁਲਿਸ ਨੂੰ ਸ਼ਾਮ ਕਰੀਬ 6.54 ਵਜੇ 123 ਸਟ੍ਰੀਟ ਦੇ 6400 ਬਲੌਕ 'ਚ ਸੱਦਿਆ ਗਿਆ ਸੀ।

ਮੌਕੇ 'ਤੇ ਪੁਲਿਸ ਨੂੰ ਇੱਕ ਟੀਨੇਜਰ ਚਾਕੂ ਦੇ ਵਾਰ ਕਾਰਨ ਜਖਮੀ ਮਿਲਿਆ।

ਟੀਨੇਜਰ ਨੂੰ ਹਸਪਤਾਲ ਪਹੁੰਚਾਇਆ ਗਿਆ।

ਇਲਾਕੇ ਵਿੱਚੋਂ ਇੱਕ ਚਾਕੂ ਵੀ ਬਰਾਮਦ ਹੋਇਆ ਹੈ।

ਇਹ ਜਾਂਚ ਹੋਣੀ ਬਾਕੀ ਹੈ ਕਿ ਹਮਲਾ ਇਸੇ ਚਾਕੂ ਨਾਲ ਕੀਤਾ ਗਿਆ ਜਾਂ ਨਹੀਂ।

ਫਰੰਟਲਾਈਨ ਅਫ਼ਸਰ ਭਾਰੀ ਗਿਣਤੀ 'ਚ ਮੌਕੇ 'ਤੇ ਪਹੁੰਚ ਗਏ ਸਨ ਅਤੇ ਲੋਅਰ ਮੇਨਲੈਂਡ ਇੰਟੈਗ੍ਰੇਟਿਡ ਪੁਲਿਸ ਡੌਗ ਸਰਵਿਸ ਨੂੰ ਵੀ ਸ਼ੱਕੀਆਂ ਦੀ ਭਾਲ ਲਈ ਸੱਦਿਆ ਗਿਆ ਸੀ, ਪਰ ਕੋਈ ਸ਼ੱਕੀ ਹੱਥ ਨਹੀਂ ਲੱਗਿਆ।

ਪੁਲਿਸ ਕੋਲ ਹਾਲ ਦੀ ਘੜੀ ਪਹੁੰਚੀ ਜਾਣਕਾਰੀ ਅਨੁਸਾਰ ਕੁਝ ਬੱਚੇ ਬਾਸਕਿਟਬਾਲ ਖੇਡ ਰਹੇ ਸਨ ਅਤੇ ਪਟਾਕੇ ਚਲਾ ਰਹੇ ਸਨ।

ਇਸੇ ਦੌਰਾਨ 2 ਹੋਰ ਲੜਕਿਆਂ ਨਾਲ ਇਸ ਗਰੁੱਪ ਦੀ ਬਹਿਸ ਹੋਈ ਤੇ ਬਾਅਦ 'ਚ ਹਮਲਾ ਕਰ ਦਿੱਤਾ ਗਿਆ।

ਮੌਕੇ ਤੋਂ ਦੌੜ ਨਿਕਲੇ 2 ਸ਼ੱਕੀ ਟੀਨੇਜਰਸ ਦੀ ਉਮਰ 15 ਤੋਂ 17 ਸਾਲ ਦੱਸੀ ਗਈ ਹੈ ਅਤੇ ਦੋਵਾਂ ਨੂੰ ਦੱਖਣ ਏਸ਼ੀਆਈ ਮੂਲ ਦਾ ਵਿਅਕਤੀ ਦੱਸਿਆ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link