14.56C Vancouver
ADS

May 16, 2025 2:09 PM - The Canadian Press

ਐਲਬਰਟਾ ਦੀ ਇਕ ਫਸਟ ਨੇਸ਼ਨ ਕਮਿਊਨਿਟੀ ਨੇ ਸਮਿਥ ਸਰਕਾਰ ਦੇ ਪ੍ਰਭੂਸੱਤਾ ਐਕਟ ਖਿਲਾਫ ਦਰਜ ਕੀਤਾ ਮੁਕੱਦਮਾ

Share On
onion-lake-cree-nation-to-proceed-with-legal-challenge-of-alberta-sovereignty-act
Smith has said she wants Alberta to stay in Canada, but Lewis says the referendum legislation signals that the province is pushing a separatist agenda.

ਐਲਬਰਟਾ ਅਤੇ ਸਸਕੈਚਵਨ ਦੀ ਸਰਹੱਦ ਨੇੜੇ ਪੈਂਦੇ ਕ੍ਰੀ ਨੇਸ਼ਨ ਨੇ ਸੂਬਾ ਸਰਕਾਰ ਖਿਲਾਫ ਮੁਕੱਦਮਾ ਦਰਜ ਕਰਦਿਆਂ ਦਲੀਲ ਦਿੱਤੀ ਕਿ ਪ੍ਰਭੂਸੱਤਾ ਐਕਟ ਉਨ੍ਹਾਂ ਦੇ ਸੰਧੀ ਅਧਿਕਾਰਾਂ ਦੀ ਉਲੰਘਣਾ ਹੈ। ਅਨੀਅਨ ਲੇਕ ਕ੍ਰੀ ਨੇਸ਼ਨ (ਓ.ਐਲ.ਸੀ.ਐਨ) ਦੇ ਚੀਫ ਹੈਨਰੀ ਲੇਵਿਸ ਨੇ ਸਪੱਸ਼ਟ ਕੀਤਾ ਕਿ ਉਹ ਪ੍ਰੀਮੀਅਰ ਡੈਨੀਅਲ ਸਮਿਥ ਵਲੋਂ ਕੈਨੇਡਾ ਤੋਂ ਸੂਬੇ ਨੂੰ ਵੱਖ ਕਰਨ ਦੇ ਮੁੱਦੇ ਦੇ ਵਿਰੋਧ ਵਿਚ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਨਹੀਂ ਚਲਾਇਆ ਜਾਵੇਗਾ ਕਿਉਂਕਿ ਉਹ 1876 ਵਿਚ ਟ੍ਰੀਟੀ ਨੰ 6 ਵਿਚ ਸ਼ਾਮਿਲ ਹੋਏ ਸਨ। ਉਨ੍ਹਾਂ ਕਿਹਾ ਕਿ ਸਮਿਥ ਸਰਕਾਰ ਦੇਸ਼ ਦੀ ਏਕਤਾ ਨੂੰ ਤੋੜਨ ਵਾਲੀ ਗੱਲ ਕਰ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸੂਬਾ ਸਰਕਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਫਸਟ ਨੇਸ਼ਨਜ਼ ਦੀਆਂ ਚਿੰਤਾਵਾਂ ਦਾ ਹੱਲ ਕਰਦਿਆਂ ਰਿਫਰੈਂਡੰਮ ਬਿੱਲ ਵਿਚ ਕੁਝ ਬਦਲਾਅ ਕੀਤੇ ਹਨ। ਗੌਰਤਲਬ ਹੈ ਕਿ ਅਨੀਅਨ ਲੇਕ ਕ੍ਰੀ ਨੇਸ਼ਨ ਵਿਚ ਕਰੀਬ 6,000 ਲੋਕ ਰਹਿੰਦੇ ਹਨ ਅਤੇ ਇਹ ਈਸਟ ਐਡਮਿੰਟਨ ਤੋਂ ਕਰੀਬ 270 ਕਿਲੋਮੀਟਰ ਦੀ ਦੂਰੀ 'ਤੇ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link