17.51C Vancouver
ADS

Dec 30, 2024 3:25 PM - The Canadian Press

ਬੀ. ਸੀ. ਵਿਚ ਆਨਲਾਈਨ ਬਾਲ ਸ਼ੋਸ਼ਣ ਦੇ ਮਾਮਲੇ 4 ਗੁਣਾ ਵਧੇ

Share On
online-child-exploitation-spiked-during-lockdowns-police-worry-its-here-to-stay
Police say child exploitation cases in B.C. went from about 4,600 in 2021 to 9,600 in 2022 to 15,920 reports last year.(The Canadian Press)

ਬੀ. ਸੀ. ਵਿਚ ਆਨਲਾਈਨ ਬਾਲ ਸ਼ੋਸ਼ਣ ਦੇ ਮਾਮਲਿਆਂ ਵਿਚ 2021 ਤੋਂ 2023 ਤੱਕ 4 ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਬੀ. ਸੀ. ਆਰ.ਸੀ.ਐਮ.ਪੀ. ਦੀ ਏਕੀਕ੍ਰਿਤ ਬਾਲ ਸ਼ੋਸ਼ਣ ਯੂਨਿਟ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਬੱਚਿਆਂ ਨੂੰ ਆਨਲਾਈਨ ਨਿਸ਼ਾਨਾ ਬਣਾਉਣ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਕਾਂਸਟੇਬਲ ਸੋਲਨਾ ਪਰੇ ਮੁਤਾਬਕ, ਸੂਬੇ ਵਿਚ 2021 ਵਿਚ ਬਾਲ ਸ਼ੋਸ਼ਣ ਦੇ ਲਗਭਗ 4,600 ਮਾਮਲੇ ਸਨ, ਜੋ 2022 ਵਿਚ 9,600 ਹੋ ਗਏ ਅਤੇ ਪਿਛਲੇ ਸਾਲ 15,920 ਮਾਮਲੇ ਦਰਜ ਕੀਤੇ ਗਏ।

ਕਾਂਸਟੇਬਲ ਪਰੇ ਨੇ ਕਿਹਾ ਕਿ ਸੋਸ਼ਲ ਮੀਡੀਆ ਸਾਈਟਸ ਦਾ ਇਸਤੇਮਾਲ ਘੱਟ ਉਮਰ ਦੇ ਬੱਚਿਆਂ ਵਲੋਂ ਵੱਧ ਰਿਹਾ ਹੈ, ਜਿਸ ਨਾਲ ਅਪਰਾਧੀਆਂ ਨੂੰ ਉਨ੍ਹਾਂ ਨਾਲ ਜੁੜਨ ਦਾ ਮੌਕਾ ਮਿਲ ਰਿਹਾ ਹੈ।

ਇਹ ਮਾਮਲੇ ਕੈਨੇਡਾ ਵਿਚ ਰਾਸ਼ਟਰੀ ਪੱਧਰ ’ਤੇ ਵਧ ਰਹੇ ਹਨ, ਆਰ.ਸੀ.ਐਮ.ਪੀ. ਦੇ ਰਾਸ਼ਟਰੀ ਬਾਲ ਸ਼ੋਸ਼ਣ ਅਪਰਾਧ ਕੇਂਦਰ ਦਾ ਕਹਿਣਾ ਹੈ ਕਿ ਉਸ ਨੇ 1 ਅਪ੍ਰੈਲ , 2023, ਤੋਂ 31 ਮਾਰਚ, 2024 ਤੱਕ ਆਨਲਾਈਨ ਬਾਲ ਜਿਨਸੀ ਸ਼ੋਸ਼ਣ ਦੇ 118,162 ਮਾਮਲੇ ਰਿਪੋਰਟ ਕੀਤੇ ਹਨ।



Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link