18.87C Vancouver
ADS

Oct 15, 2020 7:31 PM -

ਔਨਲਾਈਨ ਨਫ਼ਰਤ ਅਤੇ ਨਸਲਵਾਦੀ ਨਿਯੁਕਤੀਆਂ ਰਹਿਣਗੀਆਂ ਫੈਡਰਲ ਸਰਕਾਰ ਦੇ ਐਂਟੀ-ਰੇਸੀਜ਼ਮ ਪ੍ਰੋਜੈਕਟਸ ਲਈ ਨਿਸ਼ਾਨੇ ਉੱਤੇ

Share On
online-hate-racist-hiring-practices-among-targets-of-15m-federal-anti-racism-funds
Diversity and Inclusion and Youth Minister Bardish Chagger responds to questions from the opposition during a sitting of the Special Committee on the COVID-19 Pandemic in the House of Commons Wednesday July 22, 2020 in Ottawa. THE CANADIAN PRESS/Adrian Wyld

ਔਨਲਾਈਨ ਹੇਟ ਦੇ ਖਿਲਾਫ਼ ਇੱਕ ਦਰਜ਼ਨ ਤੋਂ ਵੀ ਵੱਧ ਨਵੇਂ ਪ੍ਰੋਜੈਕਟਸ ਨੂੰ ਅੱਜ ਫੈਡਰਲ ਸਰਕਾਰ ਦੀ ਐਂਟੀ-ਰੇਸੀਜ਼ਮ ਸਟ੍ਰੈਟੇਜੀ ਅਧੀਨ ਫੰਡ ਕੀਤਾ ਗਿਆ।

ਡਾਇਵਰਸਿਟੀ ਮਿਨਿਸਟਰ ਬਰਦੀਸ਼ ਚੱਗੜ ਦਾ ਕਹਿਣਾ ਹੈ ਕਿ 85 ਪ੍ਰੋਜੈਕਟਸ ਨੂੰ ਐਂਟੀ-ਰਸੀਜ਼ਮ ਐਕਸ਼ਨ ਪਲੈਨ ਰਾਹੀਂ ਫੰਡ ਕੀਤਾ ਜਾ ਰਿਹਾ ਹੈ।

ਇਹ ਪ੍ਰੋਗਰਾਮ ਫੈਡਰਲ ਸਰਕਾਰ ਵੱਲੋਂ ਸਾਲ 2019 ਵਿਚ ਐਂਟੀ-ਰਸੀਜ਼ਮ ਸਟ੍ਰੈਟੇਜੀ ਲਈ ਰੱਖੇ ਗਏ $45 ਮਿਲਿਅਨ ਦਾ ਹਿੱਸਾ ਹੈ।

ਲਿਬਰਲਜ਼ ਵੱਲੋਂ 2019 ਦੀ ਚੋਣ ਮੁਹਿੰਮ ਦੌਰਾਨ ਇਸ ਸਟ੍ਰੈਟੇਜੀ ਲਈ ਫੰਡਿੰਗ ਦੁਗਣੀ ਕਰਨ ਦਾ ਵਾਅਦਾ ਕੀਤਾ ਗਿਆ ਹੈ, ਜਿਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ।

ਇਸ ਐਕਸ਼ਨ ਪ੍ਰੋਗਰਾਮ ਵਿਚ ਔਨਲਾਈਨ ਨਫ਼ਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਪ੍ਰੋਜੈਕਟਸ ਨੂੰ ਤਰਜੀਹ ਦਿੱਤੀ ਜਾਵੇਗੀ।

ਇੱਕ ਦਰਜ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚੋਂ ਇੱਕ, ਕੈਨੇਡੀਅਨ ਐਂਟੀ-ਹੇਟ ਨੈਟਵਰਕ ਦੁਆਰਾ ਹੈ ਅਤੇ ਇਸ ਨੂੰ $268,000 ਪ੍ਰਾਪਤ ਹੋਣਗੇ ਤਾਂ ਜੋ ਐਕਸਟ੍ਰੀਮ ਰਾਈਟ ਸਮੂਹਾਂ 'ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਗੈਰ-ਕਾਨੂੰਨੀ ਕਾਰਵਾਈਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾ ਸਕੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link