18.12C Vancouver
ADS

May 20, 2020 12:28 AM -

ਬੀ.ਸੀ. 'ਚ ਕੋਵਿਡ-19 ਦੇ 2 ਮਾਮਲੇ ਹੋਏ ਰਿਪੋਰਟ

Share On
only-two-new-cases-of-covid-19-in-b-c
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਦੱਸਿਆ ਕਿ ਸੂਬੇ 'ਚ ਕੋਰੋਨਾ ਵਾਇਰਸ ਦੇ ਸਿਰਫ ਦੋ ਹੋਰ ਮਾਮਲੇ ਸਾਹਮਣੇ ਆਏ ਹਨ।

ਇਹ ਮਾਮਲੇ ਸੋਮਵਾਰ ਤੋਂ ਮੰਗਲਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,446 ਹੋ ਗਈ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਤਿੰਨ ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।

ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 146 ਹੋ ਗਈ ਹੈ।

ਡਾ. ਬੌਨੀ ਹੈਨਰੀ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਿਲਹਾਲ ਬਹੁਤੇ ਵਪਾਰਾਂ ਨੂੰ ਖੁੱਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਜੇਕਰ ਕਿਸੇ ਵਪਾਰਿਕ ਜਗ੍ਹਾ 'ਤੇ ਸੁਰੱਖਿਆ ਸੰਬੰਧੀ ਕਦਮਾਂ ਦੀ ਅਣਦੇਖੀ ਹੁੰਦੀ ਵਿਖਾਈ ਦਿੱਤੀ ਤਾਂ ਉਨ੍ਹਾਂ ਵਪਾਰਾਂ ਨੂੰ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ।

ਡਾ. ਹੈਨਰੀ ਨੇ ਲੋਕਾਂ ਨੂੰ ਇੱਕ ਵਾਰ ਫੇਰ ਅਪੀਲ ਕੀਤੀ ਹੈ ਕਿ ਕਿਸੇ ਵੀ ਵਪਾਰਿਕ ਜਗ੍ਹਾ ਨੂੰ ਖੋਲ੍ਹਣ ਤੋਂ ਪਹਿਲਾਂ ਜੇਕਰ ਥੋੜ੍ਹਾ ਹੋਰ ਸਮਾਂ ਲੈਣ ਦੀ ਲੋੜ ਮਹਿਸੂਸ ਹੋਵੇ ਤਾਂ ਜਲਦਬਾਜ਼ੀ ਨਾ ਕੀਤੀ ਜਾਵੇ।

Latest news

court-grants-bail-to-bikram-majithia-two-others-in-majitha-police-station-case
Punjabi

ਮਜੀਠਾ ਥਾਣਾ ਟਕਰਾਅ ਮਾਮਲੇ ਵਿੱਚ ਬਿਕਰਮ ਮਜੀਠੀਆ ਸਮੇਤ ਤਿੰਨ ਨੂੰ ਜ਼ਮਾਨਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਨੂੰ ਅਦਾਲਤ ਨੇ ਅੱਜ ਮਜੀਠਾ ਪੁਲਿਸ ਥਾਣੇ ਵਿੱਚ ਟਕਰਾਅ ਤੋਂ ਬਾਅਦ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੁਲਿਸ ਅਨੁਸਾਰ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮਜੀਠੀਆ ਥਾਣੇ ਵਿੱਚ ਦਾਖਲ ਹੋ ਕੇ ਜ਼ਬਰਦਸਤੀ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ।
mission-memorial-hospital-emergency-department-closed-for-third-consecutive-sunday
Punjabi

ਮਿਸ਼ਨ ਮੈਮੋਰੀਅਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਲਗਾਤਾਰ ਤੀਜੇ ਐਤਵਾਰ ਵੀ ਬੰਦ

ਮਿਸ਼ਨ ਮੈਮੋਰੀਅਲ ਹਸਪਤਾਲ ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਜਾਰੀ ਹਨ, ਬੀਤੇ ਕੱਲ੍ਹ ਲਗਾਤਾਰ ਤੀਜੇ ਐਤਵਾਰ ਇਸ ਦਾ ਐਮਰਜੈਂਸੀ ਡਿਪਾਰਟਮੈਂਟ ਬੰਦ ਰਿਹਾ। ਫਰੇਜ਼ਰ ਹੈਲਥ ਨੇ ਪਹਿਲੇ ਦੀ ਤਰ੍ਹਾਂ ਡਾਕਟਰਾਂ ਦੀ ਕਮੀ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਹਸਪਤਾਲ ਵਿੱਚ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸ ਸੰਕਟ ਵਿੱਚੋਂ ਨਿਕਲਣ ਲਈ ਨਵੇਂ ਡਾਕਟਰਾਂ ਦੀ ਭਰਤੀ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
joly-to-meet-chinese-ev-manufacturers-in-shanghai-as-canada-seeks-auto-sector-investment
Punjabi

ਕੈਨੇਡਾ ਦੀ ਇੰਡਸਟਰੀ ਮੰਤਰੀ ਮੇਲਾਨੀ ਜੋਲੀ ਸ਼ੰਘਾਈ ਵਿੱਚ ਚੀਨੀ ਈਵੀ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਇਸ ਹਫ਼ਤੇ ਚੀਨ ਦੇ ਸ਼ੰਘਾਈ ਦੌਰੇ ਦੌਰਾਨ ਪ੍ਰਮੁੱਖ ਚਾਈਨਿਜ਼ ਇਲੈਕਟ੍ਰਿਕ ਵਹੀਕਲ ਕੰਪਨੀਆਂ ਬੀ.ਵਾਈ.ਡੀ., ਗੀਲੀ ਅਤੇ ਚੈਰੀ ਦੇ ਨਾਲ-ਨਾਲ ਆਟੋਮੋਟਿਵ ਰਿਸਰਚ ਕੰਪਨੀ ਸ਼ੰਘਾਈ ਲਾਂਚ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
carney-says-canada-u-s-trade-talks-will-remain-with-negotiators-during-g7-summit
Punjabi

ਜੀ-7 ਸੰਮੇਲਨ ਦੌਰਾਨ ਟਰੰਪ ਨਾਲ ਵਪਾਰਕ ਮੁੱਦਿਆਂ 'ਤੇ ਗੱਲਬਾਤ ਦੀ ਉਮੀਦ ਨਹੀਂ: ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਫਰਾਂਸ ਦੇ Evian ਸ਼ਹਿਰ ਵਿਚ ਹਨ, ਜਿੱਥੇ ਉਹ ਸੋਮਵਾਰ ਤੋਂ ਬੁੱਧਵਾਰ ਤੱਕ ਚੱਲਣ ਵਾਲੇ ਜੀ-7 ਸੰਮੇਲਨ ਵਿਚ ਹਿੱਸਾ ਲੈ ਰਹੇ ਹਨ। ਇਸ ਸਮਿਟ ਦੌਰਾਨ ਉਨ੍ਹਾਂ ਦੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵੀ ਮੁਲਾਕਾਤ ਹੋਵੇਗੀ ਪਰ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮੌਕੇ ਉਨ੍ਹਾਂ ਵਿਚਕਾਰ ਕੈਨੇਡਾ-ਅਮਰੀਕਾ ਵਪਾਰਕ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਉਮੀਦ ਨਹੀਂ ਹੈ।
carney-macron-discuss-strengthening-canada-france-defence-and-industrial-cooperation
Punjabi

ਕਾਰਨੀ ਅਤੇ ਮੈਕਰੋਨ ਨੇ ਕੈਨੇਡਾ-ਫਰਾਂਸ ਰੱਖਿਆ ਤੇ ਉਦਯੋਗਿਕ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ

ਪੀ.ਐਮ. ਮਾਰਕ ਕਾਰਨੀ ਨੇ ਅੱਜ ਫਰਾਂਸ ਦੇ ਦੌਰੇ ਮੌਕੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਅਹਿਮ ਮੁਲਾਕਾਤ ਦੌਰਾਨ ਕੈਨੇਡਾ ਅਤੇ ਫਰਾਂਸ ਵਿਚਾਲੇ ਡਿਫੈਂਸ ਤੇ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਕੀਤੀ। ਕਾਰਨੀ ਨੇ ਇਸ ਦੌਰਾਨ ਵਿਸ਼ਵ ਪੱਧਰ 'ਤੇ ਵੱਧ ਰਹੇ ਤਣਾਅ ਅਤੇ Geopolitical ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਧੇਰੇ ਖ਼ਤਰਨਾਕ ਅਤੇ ਵੰਡੇ ਹੋਏ ਸੰਸਾਰ ਵਿਚ ਫਰਾਂਸ ਅਤੇ ਕੈਨੇਡਾ ਦੇ ਆਪਸੀ ਸਬੰਧ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੋ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link