12.04C Vancouver
ADS

Apr 28, 2021 5:26 PM -

ਔਂਟੈਰੀਓ ਦੀ ਔਡੀਟਰ ਜਨਰਲ ਨੇ ਕਿਹਾ, ਸੂਬਾ ਸਰਕਾਰ ਤੇ ਲੌਂਗ ਟਰਮ ਕੇਅਰ ਹੋਮ ਸੈਕਟਰ ਕੋਵਿਡ-19 ਪੈਂਡੈਮਿਕ ਲਈ ਨਹੀਂ ਸਨ ਤਿਆਰ

Share On
ontario-auditor-general-says-provincial-government-and-the-long-term-care-home-sector-were-poorly-prepared-for-the-covid-19-pandemic
Intake workers assist visitors at an immigrant and refugee vaccine clinic set up by Global Medic in Toronto on Tuesday April 27, 2021.THE CANADIAN PRESS/Frank Gunn

ਔਂਟੈਰੀਓ ਦੀ ਔਡੀਟਰ ਜਨਰਲ, ਬੌਨੀ ਲਿਸਕ ਦਾ ਕਹਿਣਾ ਹੈ ਕਿ ਪ੍ਰੋਵਿੰਸ਼ੀਅਲ ਸਰਕਾਰ ਅਤੇ ਲੌਂਗ ਟਰਮ ਕੇਅਰ ਹੋਮ ਸੈਕਟਰ ਕੋਵਿਡ-19 ਪੈਂਡੈਮਿਕ ਲਈ ਸਹੀ ਢੰਗ ਨਾਲ ਤਿਆਰ ਨਹੀਂ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਲੌਂਗ ਟਰਮ ਕੇਅਰ ਹੋਮ ਸੈਕਟਰ ਨੇ 'ਸਾਰਸ ਐਪੀਡੈਮਿਕ' ਤੋਂ ਕੋਈ ਸਬਕ ਨਹੀਂ ਸਿੱਖਿਆ ਸੀ।

ਉਨ੍ਹਾਂ ਦੀ 3,700 ਤੋਂ ਵਧੇਰੇ ਨਰਸਿੰਗ ਹੋਮ ਰੈਜ਼ੀਡੈਂਟਸ ਦੀ ਮੌਤ ਸੰਬੰਧੀ ਰਿਪੋਰਟ 'ਚ 'ਸਿਸਟਮਿਕ ਕਮਜ਼ੋਰੀ' ਦਾ ਜ਼ਿਕਰ ਹੈ, ਜਿਸ 'ਤੇ ਕਈ ਸਾਲਾਂ ਤੋਂ ਸਵਾਲ ਉੱਠ ਰਹੇ ਸਨ ਪਰ ਜਿਸ 'ਤੇ ਕੋਈ ਐਕਸ਼ਨ ਨਹੀਂ ਲਿਆ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਐਮਰਜੈਂਸੀ ਪਲੈਨਿੰਗ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਸੀ।

ਔਡੀਟਰ ਜਨਰਲ ਦਾ ਕਹਿਣਾ ਸੀ ਕਿ ਵੈਕਸੀਨ ਦੇ ਆਉਣ ਨਾਲ ਪੈਂਡੈਮਿਕ ਦਾ ਪ੍ਰਭਾਵ ਕੁਝ ਘਟਿਆ ਹੈ ਪਰ ਉਨ੍ਹਾਂ ਕਿਹਾ ਕਿ ਇਹ ਸੈਕਟਰ ਹੁਣ ਵੀ ਕਮਜ਼ੋਰ ਵਿਖਾਈ ਦੇ ਰਿਹਾ ਹੈ।

ਇਸ ਰਿਪੋਰਟ 'ਚ ਸੁਧਾਰ ਲਈ 16 ਸਿਫਾਰਸ਼ਾਂ ਕੀਤੀਆਂ ਗਈਆਂ ਹਨ।

ਇਸ 'ਚ ਸਟਾਫਿੰਗ ਦੀ ਘਾਟ ਸੰਬੰਧੀ ਕਾਰਨਾਂ 'ਤੇ ਕੰਮ ਕਰਨ ਲਈ ਪ੍ਰੋਵਿੰਸ਼ੀਅਲ ਨੀਤੀ ਬਣਾਉਣ ਦੀ ਸਿਫਾਰਸ਼ ਵੀ ਕੀਤੀ ਗਈ ਹੈ।

Latest news

belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link