13.12C Vancouver
ADS

Aug 19, 2020 1:42 AM -

ਐਲਬਰਟਾ, ਬੀ.ਸੀ. ਤੇ ਕਿਊਬੈਕ 'ਚ ਕੋਵਿਡ-19 ਮਾਮਲਿਆਂ 'ਚ ਵਾਧਾ

Share On
ontario-b-c-and-alberta-see-rise-of-covid-19-cases
People wear face masks as they wait to enter a store in Montreal, Sunday, August 9, 2020, as the COVID-19 pandemic continues in Canada and around the world. THE CANADIAN PRESS/Graham Hughes

ਮੰਗਲਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,23,071 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,045 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,08,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 83 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 83 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,677 ਹੋ ਗਈ ਹੈ। ਬੀ.ਸੀ. ਦੀ ਡਿਪਟੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਰਿਕਾ ਗੁਸਟਾਫਸਨ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 198 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 775 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ 4 ਵਾਇਰਸ ਪੀੜਤਾਂ ਦੀ ਮੌਤ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 125 ਮਾਮਲੇ ਦਰਜ ਕੀਤੇ ਗਏ ਹਨ। ਚੰਕਈ ਦਿਨ ਤੱਕ ਲਗਾਤਾਰ ਸੂਬੇ ਦੇ ਮਾਮਲੇ 100 ਤੋਂ ਘੱਟ ਰਹੇ ਸਨ, ਪਰ ਅੱਜ ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ ਕੁਝ ਵਧੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 40,870 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 37,126 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,793 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ, ਜਿਸ ਵਿੱਚ ਅੱਜ ਦਮ ਤੋੜਨ ਵਾਲੇ 4 ਲੋਕਾਂ ਦੀ ਗਿਣਤੀ ਵੀ ਸ਼ਾਮਿਲ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 951 ਦੇ ਕਰੀਬ ਹੈ। ਯਾਦ ਰਹੇ ਔਂਟੈਰੀਓ 'ਚ ਅੱਜ ਰਿਪੋਰਟ ਹੋਏ ਮਾਮਲੇ, 31 ਜੁਲਾਈ ਤੋਂ ਬਾਅਦ ਸਾਹਮਣੇ ਆਇਆ ਸਭ ਤੋਂ ਵੱਡਾ ਅੰਕੜਾ ਦਰਸ਼ਾਉਂਦੇ ਹਨ।


ਕਿਊਬੈਕ 'ਚ 46 ਮਾਮਲੇ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 46 ਮਾਮਲੇ ਰਿਪੋਰਟ ਕੀਤੇ ਗਏ ਹਨ। ਇਹ ਲਗਾਤਾਰ ਪੰਜਵਾਂ ਦਿਨ ਹੈ ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਹੁਣ ਕਿਊਬੈਕ 'ਚ 61,252 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 55 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 46 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,727 ਦੱਸੀ ਗਈ ਹੈ, ਜਿਸ ਦੇ ਵਿੱਚ ਅੱਜ ਦੀਆਂ ਵਾਇਰਸ ਪੀੜਤਾਂ ਦੀਆਂ 6 ਮੌਤਾਂ ਵੀ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,450 ਦੇ ਕਰੀਬ ਹੈ।


ਐਲਬਰਟਾ 'ਚ ਐਕਟਿਵ ਮਾਮਲੇ 1,100 ਤੋਂ ਪਾਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 89 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 12,419 ਹੋ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 225 ਹੋ ਗਈ ਹੈ। ਯਾਦ ਰਹੇ ਕੱਲ ਸੂਬੇ 'ਚ ਵੀਕਐਂਡ ਦੌਰਾਨ ਦਾ ਵਾਇਰਸ ਸੰਬੰਧੀ ਅੰਕੜਾ ਜਾਰੀ ਕੀਤਾ ਗਿਆ ਸੀ, ਜਿਸ ਦੌਰਾਨ 359 ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,169 ਹੈ। ਸੂਬੇ ਦੀ ਚੀਫ਼ ਮੇਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਦੱਸਿਆ ਕਿ, ਸੂਬੇ ਦੇ ਕਈ ਮਾਮਲੇ ਇੱਕ ਪ੍ਰਾਰਥਨਾ ਸਭਾ ਨਾਲ ਸੰਬੰਧਤ ਹਨ, ਅਤੇ ਇਸ ਮਾਮਲੇ 'ਚ ਉਹ ਬੀ.ਸੀ. ਨਾਲ ਮਿਲ ਕੇ ਕੰਮ ਕਰ ਰਹੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,582, ਮੈਨੀਟੋਬਾ 'ਚ 748, ਨਿਊ ਬਰੰਸਵਿਕ 'ਚ 186, ਨੋਵਾ ਸਕੌਸ਼ੀਆ 'ਚ 1,075, ਪੀ.ਈ.ਆਈ. 'ਚ 44, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,045 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,08,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link