11.98C Vancouver
ADS

Jan 26, 2024 8:29 PM - Connect Newsroom

ਓਨਟਾਰੀਓ ਦੇ ਕੈਬਨਿਟ ਮੰਤਰੀ ਪਰਮ ਗਿੱਲ ਨੇ ਪੋਇਲੀਵਰ ਦੀ ਟੀਮ ਵਿੱਚ ਸ਼ਾਮਲ ਹੋਣ ਲਈ ਦਿੱਤਾ ਅਸਤੀਫਾ

Share On
ontario-cabinet-minister-parm-gill-resigns-to-join-poilievres-team
Parm Gill said that the people of his constituency wanted him to join Pierre Poilievre. (Photo: Canadian Press)

ਕੈਨੇਡਾ ਦੇ ਹਾਊਸ ਓਫ ਕੌਮਨਸ ਵਿਚ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਔਂਟੈਰੀਓ ਸਰਕਾਰ ਦੇ ਪੰਜਾਬੀ ਮੂਲ ਦੇ ਮਿਨਿਸਟਰ ਨੂੰ ਫੈਡਰਲ ਇਲੈਕਸ਼ਨ ਲੜਵਾਉਣ ਜਾ ਰਹੇ ਹਨ।

ਬੀਤੇ ਕੱਲ੍ਹ ਪਰਮ ਗਿੱਲ ਨੇ ਸੂਬੇ ਦੇ ਵਿਧਾਇਕ ਅਤੇ ਕੈਬਿਨਟ ਮਿਨਿਸਟਰ ਵਜੋਂ ਅਸਤੀਫਾ ਦਿੱਤਾ ਹੈ।

ਪਰਮ ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਚਾਹੁੰਦੇ ਸਨ ਕਿ ਉਹ ਪੀਅਰ ਪੌਲੀਐਵ ਨਾਲ ਜੁੜਣ।

ਗਿੱਲ ਮਿਲਟਨ ਹਲਕੇ ਤੋਂ ਦੋ ਵਾਰ ਦੇ ਵਿਧਾਇਕ ਸਨ।

ਪ੍ਰੀਮੀਅਰ ਡਗ ਫੋਰਡ ਨੇ 2021 ਵਿਚ ਉਨ੍ਹਾਂ ਨੂੰ ਪਹਿਲਾਂ ਸਿਟੀਜ਼ਨਸ਼ਿਪ ਅਤੇ ਮਲਟੀ ਕਲਚਰਿਜ਼ਮ ਮਿਨਿਸਟਰ ਬਣਾਇਆ ਸੀ ਅਤੇ ਅਸਤੀਫਾ ਦੇਣ ਸਮੇਂ ਉਹ ਰੈਡ ਟੇਪ ਰਿਡਕ੍ਸ਼ਨ ਮਿਨਿਸਟਰ ਸਨ।

ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਤਨੀ ਅਤੇ ਪਰਿਵਾਰ ਨਾਲ ਬਹੁਤ ਚਰਚਾ ਤੋਂ ਬਾਅਦ ਆਪਣਾ ਅਸਤੀਫਾ ਸੌਂਪਣ ਦਾ ਫੈਸਲਾ ਕੀਤਾ।

ਉਨ੍ਹਾਂ ਕਿਹਾ ਕਿ ਉਹ ਜਸਟਿਨ ਟਰੂਡੋ ਦੇ ਲਿਬਰਲ-ਐੱਨਡੀਪੀ ਗੱਠਜੋੜ ਨੂੰ ਹਰਾਉਣ ਦੀਆਂ ਕੋਸ਼ਿਸ਼ਾਂ ਵਿਚ ਪੌਲੀਐਵ ਦੀ ਕੰਜ਼ਰਵੇਟਿਵ ਟੀਮ ਵਿਚ ਸ਼ਾਮਲ ਹੋ ਕੇ ਮਿਲਟਨ ਹਲਕੇ ਦੇ ਲੋਕਾਂ ਲਈ ਲੜਨਾ ਜਾਰੀ ਰੱਖਣਗੇ।

ਗੌਰਤਲਬ ਹੈ ਕਿ ਅਗਲੀਆਂ ਫੈਡਰਲ ਇਲੈਕਸ਼ਨ ਅਕਤੂਬਰ ਵਿਚ ਹੋਣੀਆਂ ਹਨ।

ਪੋਲਸ ਦੀ ਮੰਨੀਏ ਤਾਂ ਇਸ ਵਾਰ ਟਰੂਡੋ ਦੀ ਲਿਬਰਲਸ ਦਾ ਪੌਲੀਐਵ ਨਾਲ ਸਖ਼ਤ ਮੁਕਾਬਲਾ ਹੋਣ ਵਾਲਾ ਹੈ।

ਓਧਰ, ਔਂਟੈਰੀਓ ਵਿਚ ਪ੍ਰੀਮੀਅਰ ਡਗ ਫੋਰਡ ਸਰਕਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਕੈਬਨਿਟ ਵਿਚੋਂ ਅਸਤੀਫਾ ਦੇਣ ਵਾਲੇ ਪਰਮ ਗਿੱਲ ਚੌਥੇ ਮਿਨਿਸਟਰ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link