14.36C Vancouver
ADS

Jul 17, 2026 6:31 PM - Connect Newsroom - Jasmine Singh

ਟੋਰੌਂਟੋ ਹੋਟਲ ਖ਼ਰਚਾ ਵਿਵਾਦ: ਮੰਤਰੀ ਸਟੈਨ ਚੋ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ

Share On
ontario-cabinet-minister-stan-cho-resigns-after-controversy-over-toronto-hotel-expense-claims
Ontario MPP Stan Cho speaks at a public event before resigning as Minister of Tourism, Culture and Gaming following controversy over hotel expense claims. (Photo: X Stan Cho)

ਓਨਟਾਰੀਓ ਦੇ ਸੈਰ-ਸਪਾਟਾ ਸੱਭਿਆਚਾਰ ਅਤੇ ਗੇਮਿੰਗ ਮੰਤਰੀ ਸਟੈਨ ਚੋ ਨੂੰ ਟੋਰੌਂਟੋ ਵਿਚ ਰਹਿੰਦਿਆਂ ਹੋਇਆਂ ਵੀ ਹਜ਼ਾਰਾਂ ਡਾਲਰ ਦੇ ਹੋਟਲ ਰਿਹਾਇਸ਼ੀ ਖ਼ਰਚੇ ਸਰਕਾਰੀ ਖਾਤੇ ਵਿਚ ਪਾਉਣ ਦੇ ਵਿਵਾਦ ਤੋਂ ਬਾਅਦ ਅੱਜ ਕੈਬਨਿਟ ਤੋਂ ਅਸਤੀਫ਼ਾ ਦੇਣਾ ਪਿਆ ਹੈ। ਰਿਪੋਰਟ ਅਨੁਸਾਰ, ਸਟੈਨ ਦਾ ਘਰ ਵਿਧਾਨ ਸਭਾ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਡਾਊਨਟਾਊਨ ਦੇ ਹੋਟਲਾਂ ਵਿਚ ਰਹਿਣ ਦੇ ਨਾਂ 'ਤੇ ਟੈਕਸਦਾਤਾ ਦੇ ਪੈਸਿਆਂ ਵਿਚੋਂ $16,203 ਦਾ ਬਿੱਲ ਕਲੇਮ ਕੀਤਾ ਸੀ।

ਉਨ੍ਹਾਂ ਆਪਣੇ ਬਿਆਨ ਵਿਚ ਇਸ ਨੂੰ ਵੱਡੀ ਗਲਤੀ ਮੰਨਦਿਆਂ ਕਿਹਾ ਕਿ ਹੁਣ ਉਹ ਸਾਰੀ ਰਕਮ ਸਰਕਾਰੀ ਖ਼ਜ਼ਾਨੇ ਵਿਚ ਵਾਪਸ ਜਮ੍ਹਾਂ ਕਰਵਾ ਚੁੱਕੇ ਹਨ। ਹੋਟਲ ਖ਼ਰਚੇ ਦੇ ਇਸ ਵਿਵਾਦ ਵਿਚ ਸਾਬਕਾ ਮੰਤਰੀ ਸਟੈਨ ਚੋ ਇਕੱਲੇ ਨਹੀਂ ਹਨ ਬਲਕਿ ਬ੍ਰੈਂਪਟਨ ਈਸਟ ਦੇ ਵਿਧਾਇਕ ਹਰਦੀਪ ਗਰੇਵਾਲ ਅਤੇ ਮਿਸੀਸਾਗਾ-ਸਟ੍ਰੀਟਸਵਿਲ ਦੀ ਵਿਧਾਇਕ ਨੀਨਾ ਟਾਂਗਰੀ ਨੇ ਉਨ੍ਹਾਂ ਨਾਲੋਂ ਵੀ ਵੱਡੇ ਬਿੱਲ ਸਰਕਾਰੀ ਖਾਤੇ ਵਿਚ ਪਾਏ ਹਨ।

ਗਰੇਵਾਲ ਨੇ ਸਾਲ 2023 ਤੋਂ ਲੈ ਕੇ ਹੁਣ ਤੱਕ ਟੋਰੌਂਟੋ ਦੇ ਹੋਟਲ ਵਿਚ ਰਹਿਣ ਨਾਂ 'ਤੇ $27,000 ਤੋਂ ਵੱਧ ਦੇ ਬਿੱਲ ਕਲੇਮ ਕੀਤੇ ਹਨ,ਨੀਨਾ ਵਲੋਂ ਲਗਭਗ $19,000 ਦਾ ਖ਼ਰਚਾ ਸਰਕਾਰ ਤੋਂ ਪਾਸ ਕਰਵਾਇਆ ਗਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link