9.72C Vancouver
ADS

Nov 16, 2023 7:26 PM - The Canadian Press

ਓਨਟਾਰੀਓ ਮਾਹਰ ਪੈਨਲ ਨੇ ਪ੍ਰੋਵਿੰਸ ਨੂੰ ਪੋਸਟ-ਸੈਕੰਡਰੀ ਟਿਊਸ਼ਨ ਫ੍ਰੀਜ਼ ਨੂੰ ਖਤਮ ਕਰਨ ਦੀ ਕੀਤੀ ਅਪੀਲ

Share On
ontario-expert-panel-urges-province-to-end-post-secondary-tuition-freeze
The Progressive Conservative government introduced a 10 percent tuition cut in 2019, as it cancelled the former Liberal government's free tuition program for low- and middle-income students, and has frozen fees at that level since then.

ਓਨਟੇਰੀਓ ਵਿੱਚ ਪੜ੍ਹਾਈ ਕਰਨ ਵਾਲਿਆਂ ਦੀ ਜੇਬ 'ਤੇ ਹੋਰ ਬੋਝ ਪੈ ਸਕਦਾ ਹੈ।

ਇੱਕ ਸਰਕਾਰੀ ਕਮਿਸ਼ਨਡ ਪੈਨਲ ਨੇ ਸੂਬਾ ਸਰਕਾਰ ਨੂੰ ਯੂਨੀਵਰਸਿਟੀਆਂ ਅਤੇ ਕਾਲਜਾਂ ਉੱਤੇ ਵੱਧ ਰਹੇ ਵਿੱਤੀ ਦਬਾਅ ਨੂੰ ਘਟਾਉਣ ਲਈ ਘਰੇਲੂ ਟਿਊਸ਼ਨ ਫੀਸ ਵਧਾਏ ਜਾਣ 'ਤੇ ਲਗਾਈ ਰੋਕ ਨੂੰ ਹਟਾਉਣ ਅਤੇ ਜ਼ਿਆਦਾ ਫੀਸ ਵਸੂਲਣ ਦੀ ਇਜਾਜ਼ਤ ਦੇਣ ਦੀ ਸਿਫਾਰਸ਼ ਕੀਤੀ ਹੈ।

ਯੂਨੀਵਰਸਿਟੀ ਦੇ ਸਾਬਕਾ ਪ੍ਰਸ਼ਾਸਕ ਐਲਨ ਹੈਰੀਸਨ ਦੀ ਅਗਵਾਈ ਵਾਲੇ ਪੈਨਲ ਦਾ ਕਹਿਣਾ ਹੈ ਕਿ ਸੈਕਟਰ ਦੀ ਸਥਿਰਤਾ ਗੰਭੀਰ ਖਤਰੇ ਵਿੱਚ ਹੈ।

ਸੂਬੇ ਦੀ ਡੱਗ ਫੋਰਡ ਸਰਕਾਰ ਨੇ ਸਿੱਖਿਆ ਨੂੰ ਵਧੇਰੇ ਕਿਫਾਇਤੀ ਬਣਾਏ ਜਾਣ ਦਾ ਕਹਿੰਦੇ ਹੋਏ 2019 ਵਿੱਚ ਟਿਊਸ਼ਨ ਫੀਸ ਵਿੱਚ 10 ਫੀਸਦੀ ਕਟੌਤੀ ਕੀਤੀ ਸੀ ਅਤੇ ਉਦੋਂ ਤੋਂ ਇਸ ਨੂੰ ਉਸੇ ਪੱਧਰ 'ਤੇ ਰੋਕਿਆ ਹੋਇਆ ਹੈ।

ਪੈਨਲ ਨੇ 2024-25 ਲਈ ਟਿਊਸ਼ਨ ਫੀਸ ਵਿੱਚ 5 ਫੀਸਦੀ ਵਾਧਾ ਕੀਤੇ ਜਾਣ ਅਤੇ ਇਸ ਤੋਂ ਅਗਲੇ ਸਾਲਾਂ ਵਿੱਚ ਦੋ ਫੀਸਦੀ ਜਾਂ ਮਹਿੰਗਾਈ ਦੀ ਦਰ ਨਾਲ ਵਾਧਾ ਕਰਨ ਦੀ ਸਿਫਾਰਸ਼ ਕੀਤੀ ਹੈ।

ਸਟੈਟਿਸਟਿਕਸ ਕੈਨੇਡਾ ਅਨੁਸਾਰ, ਇਸ ਅਕਾਦਮਿਕ ਸਾਲ ਓਨਟੇਰੀਓ ਵਿੱਚ ਅੰਡਰਗਰੈਜੂਏਟ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਔਸਤ $8,190 ਹੈ।

ਹਾਲਾਂਕਿ, ਪੈਨਲ ਵਲੋਂ ਹਰੇਕ ਸਕੂਲ ਨੂੰ ਦਿੱਤੀ ਜਾਣ ਵਾਲੀ ਪ੍ਰਤੀ ਸਟੂਡੈਂਟ ਓਪਰੇਟਿੰਗ ਗ੍ਰਾਂਟ ਵਿੱਚ 10 ਫੀਸਦੀ ਦੇ ਇੱਕ ਵਾਰ ਵਾਧੇ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link