16.69C Vancouver
ADS

Jan 7, 2025 2:48 PM - The Canadian Press

ਓਨਟਾਰੀਓ ਸਰਕਾਰ ਨੇ ਅਮਰੀਕਾ ਬਾਰਡਰ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਸ਼ਿਕੰਜਾ ਕੱਸਣ ਲਈ ਨਵਾਂ ਓਪਰੇਸ਼ਨ ਕੀਤਾ ਲਾਂਚ

Share On
ontario-launches-border-strengthening-operation-as-trump-tariff-threat-looms
In a news release, Premier Doug Ford says Operation Deterrence will "crack down on illegal border crossings and illegal guns and drugs.".(Photo: The Canadian Press)

ਓਨਟਾਰੀਓ ਸਰਕਾਰ ਨੇ ਅਮਰੀਕਾ ਬਾਰਡਰ ’ਤੇ ਗੈਰ-ਕਾਨੂੰਨੀ ਕਰਾਸਿੰਗ ਅਤੇ ਨਸ਼ਾ ਤੇ ਗੰਨ ਤਸਕਰੀ ’ਤੇ ਸ਼ਿਕੰਜਾ ਕੱਸਣ ਲਈ ਨਵਾਂ ਓਪਰੇਸ਼ਨ ਲੌਂਚ ਕੀਤਾ ਹੈ। ਇੱਕ ਨਿਊਜ਼ ਰੀਲੀਜ਼ ਵਿਚ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਓਪਰੇਸ਼ਨ ਰੋਕਥਾਮ-ਗੈਰ-ਕਾਨੂੰਨੀ ਸਰਹੱਦੀ ਲਾਂਘਿਆਂ ਅਤੇ ਗੈਰ-ਕਾਨੂੰਨੀ ਬੰਦੂਕਾਂ ਤੇ ਨਸ਼ੇ ’ਤੇ ਨਕੇਲ ਕੱਸੇਗਾ।

ਓਨਟਾਰੀਓ ਨੇ ਇਹ ਕਦਮ ਟਰੰਪ ਦੇ 25 ਫੀਸਦੀ ਟੈਰਿਫ ਦੇ ਮੱਦੇਨਜ਼ਰ ਚੁੱਕਿਆ ਹੈ, ਸੂਬਾ ਸਰਕਾਰ ਨੇ ਕਿਹਾ ਕਿ ਬਾਰਡਰ ਸਕਿਓਰਟੀ ਨੂੰ ਟਾਈਟ ਕਰਨ ਲਈ ਸੂਬਾਈ ਪੁਲਿਸ ਦੀ ਐਮਰਜੈਂਸੀ ਪ੍ਰਤੀਕਿਰਿਆ ਟੀਮ ਦੇ 200 ਅਧਿਕਾਰੀ ਤਾਇਨਾਤ ਕੀਤੇ ਜਾ ਰਹੇ ਹਨ।

ਇਹ ਅਫਸਰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਮੈਨੇਜ ਕੀਤੀਆਂ ਜਾਂਦੀਆਂ 14 ਅਧਿਕਾਰਤ ਸਰਹੱਦੀ ਕਰਾਸਿੰਗਾਂ ਤੋਂ ਬਾਹਰ ਦੀਆਂ ਗਤੀਵਧੀਆਂ ’ਤੇ ਨਜ਼ਰ ਰੱਖਣਗੇ।

ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਓਪਰੇਸ਼ਨ ਰੋਕਥਾਮ ਤਹਿਤ ਕਠੋਰ ਕਾਰਵਾਈ ਹੋਵੇਗਾ, ਜਿਸ ਨਾਲ ਸੂਬੇ ਵਿਚ ਗੈਰ-ਕਾਨੂੰਨੀ ਬੰਦੂਕਾਂ ਅਤੇ ਨਸ਼ੀਲੇ ਪਦਾਰਥਾਂ ਦੇ ਪ੍ਰਵਾਹ ਨੂੰ ਰੋਕਣ ਵਿਚ ਮਦਦ ਮਿਲੇਗੀ ਅਤੇ ਸਰਹੱਦ ਦੇ ਦੋਵਾਂ ਪਾਸਿਆਂ ਦੀਆਂ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਹੋਵੇਗੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link