12.84C Vancouver
ADS

Aug 7, 2024 7:42 PM - The Canadian Press

ਜਸਟਿਨ ਟਰੂਡੋ ਨੂੰ ਆਨਲਾਈਨ ਵੀਡੀਓ ਵਿਚ ਹਿੰਸਕ ਧਮਕੀਆਂ ਦੇਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Share On
ontario-man-charged-after-threatening-prime-minister-justin-trudeau-in-online-video
The arrest comes weeks after two Alberta men were charged after they allegedly directed death threats at the prime minister.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਆਨਲਾਈਨ ਵੀਡੀਓ ਵਿਚ ਹਿੰਸਕ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐੱਮ.ਪੀ. ਨੇ ਗ੍ਰੇਟਰ ਟੋਰੌਂਟੋ ਏਰੀਏ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਆਰ.ਸੀ.ਐੱਮ.ਪੀ. ਦੀ ਰਾਸ਼ਟਰੀ ਸੁਰੱਖਿਆ ਇਨਫੋਰਸਮੈਂਟ ਟੀਮ ਨੇ ਇਹ ਕਾਰਵਾਈ ਯਾਰਕ ਰਿਜਲਨਲ ਪੁਲਿਸ ਦੀ ਮਦਦ ਨਾਲ ਕੀਤੀ।

ਆਰ.ਸੀ.ਐੱਮ.ਪੀ ਮੁਤਾਬਕ, ਸ਼ੱਕੀ ਦੀ ਪਛਾਣ 33 ਸਾਲਾ ਡੇਵਿਡ ਜਾਲੇਵਸਕੀ ਦੇ ਰੂਪ ਵਿਚ ਕੀਤੀ ਗਈ, ਜਿਸ ਦਾ ਕੋਈ ਨਿਸ਼ਚਿਤ ਪਤਾ ਨਹੀਂ ਹੈ। ਜਾਲੇਵਸਕੀ ’ਤੇ ਧਮਕੀ ਦੇਣ ਦੇ ਦੋ ਮਾਮਲਿਆਂ ਵਿਚ ਆਰੋਪ ਲਗਾਏ ਗਏ ਹਨ।

ਆਰ.ਸੀ.ਐੱਮ.ਪੀ. ਨੇ ਇੱਕ ਸਟੇਟਮੈਂਟ ਵਿਚ ਦੱਸਿਆ ਕਿ ਜਾਲੇਵਸਕੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਹਿੰਸਕ ਧਮਕੀਆਂ ਦਿੰਦੇ ਹੋਏ ਆਨਲਾਈਨ ਵੀਡੀਓ ਪੋਸਟ ਕੀਤਾ ਸੀ, ਜਿਸ ਦੀ ਜਾਣਕਾਰੀ ਮਿਲਦੇ ਹੀ ਆਰ.ਸੀ.ਐੱਮ.ਪੀ. ਦੀ ਰਾਸ਼ਟਰੀ ਸੁਰੱਖਿਆ ਇਨਫੋਰਸਮੈਂਟ ਟੀਮ ਨੇ ਜਾਂਚ ਸ਼ੁਰੂ ਕੀਤੀ ਅਤੇ ਉਸ ਤੱਕ ਪਹੁੰਚ ਲਈ ਯੌਰਕ ਪੁਲਿਸ ਦੀ ਮਦਦ ਲਈ ਗਈ।

ਗੌਰਤਲਬ ਹੈ ਕਿ ਟਰੂਡੋ ਨੂੰ ਔਨਲਾਈਨ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। 6 ਜੂਨ ਨੂੰ ਕੈਲਗਰੀ ਨਿਵਾਸੀ 23 ਸਾਲਾ ਮੇਸਨ ਜੌਨ ਬੇਕਰ ਅਤੇ 13 ਜੂਨ ਨੂੰ ਐਡਮਿੰਟਨ ਨਿਵਾਸੀ 67 ਸਾਲਾ ਗੈਰੀ ਬੇਲਜ਼ੇਵਿਕ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਚਾਰਜਿਜ਼ ਲਗਾਏ ਗਏ ਸਨ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

Conservative Party Leader Pierre Poilievre has lashed out at the Liberal government during ongoing Canada-U.S. trade talks in Washington, warning that accepting unilateral U.S. tariffs could devastate Canada’s industrial sector.
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link