21.09C Vancouver
ADS

Jul 24, 2020 2:05 AM -

ਐਲਬਰਟਾ, ਕਿਊਬੈਕ ਤੇ ਔਂਟੈਰੀਓ 'ਚ ਕੋਵਿਡ-19 ਦੇ ਮਾਮਲੇ ਫਿਰ 100 ਤੋਂ ਪਾਰ

Share On
ontario-quebec-and-alberta-again-record-over-100-covid-19-cases
People wear face masks as they walk through a shopping mall in Montreal, Saturday, July 18, 2020, as the COVID-19 pandemic continues in Canada and around the world. The wearing of masks or protective face coverings is mandatory in Quebec as of today. THE CANADIAN PRESS/Graham Hughes

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਕੋਵਿਡ-19 ਸੰਬੰਧੀ 112,672 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 432 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,874 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਇੱਕ ਵਾਇਰਸ ਪੀੜਤ ਨੇ ਤੋੜਿਆ ਦਮ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 30 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ, ਜੋ ਕਿ 9 ਦਿਨ ਬਾਅਦ ਕਿਸੇ ਵਾਇਰਸ ਪੀੜਤ ਦੀ ਮੌਤ ਦਾ ਪਹਿਲਾ ਮਾਮਲਾ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,392 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 190 ਹੈ। ਬੀ.ਸੀ. 'ਚ 304 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਕੁੱਲ 16 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 3 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਔਂਟੈਰੀਓ 'ਚ ਵਾਇਰਸ ਪੀੜਤਾਂ ਦੇ 103 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 203 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ 2 ਦਿਨ ਬਾਅਦ ਮਾਮਲਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ, ਅਤੇ 103 ਮਾਮਲੇ ਰਿਪੋਰਟ ਕੀਤੇ ਗਏ। ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਮੰਗਲਵਾਰ ਨੂੰ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਸੀ। ਹਾਲਾਂਕਿ ਔਂਟੈਰੀਓ 'ਚ ਕੱਲ 165 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,210 ਤੱਕ ਪਹੁੰਚ ਗਈ ਹੈ। ਇੱਕ ਚੰਗੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ ਕਿਸੇ ਵਾਇਰਸ ਸੰਬੰਧੀ ਮੌਤਾਂ ਦਰਜ ਨਹੀਂ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,755 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,963 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ ਲਗਾਤਾਰ ਦੂਜੇ ਦਿਨ ਵਾਇਰਸ ਪੀੜਤਾਂ ਦਾ ਅੰਕੜਾ 142 ਰਿਹਾ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ ਲਗਾਤਾਰ ਦੂਜੇ ਦਿਨ, 142 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 10 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 58,000 ਤੋਂ ਵਧੇਰੇ ਲੋਕਾਂ ਨੂੰ ਵਾਇਰਸ ਤੋਂ ਪੀੜਤ ਪਾਇਆ ਜਾ ਚੁੱਕਿਆ ਹੈ। ਸੂਬੇ ਦੇ 58,080 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ ਵੀ 142 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ ਵੀ 142 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ ਕਿਸੇ ਵਾਇਰਸ ਪੀੜਤਾਂ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,662 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,700 ਦੇ ਕਰੀਬ ਹੈ।


ਐਲਬਰਟਾ 'ਚ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਦੇ ਪਾਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 114 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ ਇੱਕ ਹਫ਼ਤੇ ਤੋਂ ਸੂਬੇ 'ਚ ਲਗਾਤਾਰ ਸਾਹਮਣੇ ਆ ਰਹੇ ਵਾਇਰਸ ਸੰਬੰਧੀ ਮਾਮਲਿਆਂ ਦੇ ਵੱਡੇ ਵਾਧੇ ਦੀ ਲੜੀ ਵਿੱਚ, ਇੱਕ ਹੋਰ ਵੱਡਾ ਅੰਕੜਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,975 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 133 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 176 ਹੋ ਗਈ ਹੈ। ਸੂਬੇ ਦੇ 8,400 ਲੋਕ ਰਿਕਵਵਰ ਕਰ ਚੁੱਕੇ ਹਨ। ਸੂਬੇ ਦੇ 106 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 24 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਅੱਜ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਇਹ ਵੀ ਕਿਹਾ ਕਿ, ਉਹ ਇਨ੍ਹਾਂ ਨਵੇਂ ਅੰਕੜਿਆਂ ਨਾਲ ਬੇਹੱਦ ਚਿੰਤਤ ਹਨ। ਉਨ੍ਹਾਂ ਕਿਹਾ ਕਿ ਅਜੇ ਨਹੀਂ ਦੱਸਿਆ ਜਾ ਸਕਦਾ ਕਿ, ਇਸ ਵਾਇਰਸ ਦੀ ਵੈਕਸੀਨ ਕਦ ਤੱਕ ਬਣੇਗੀ, ਅਤੇ ਇਸਲਈ ਜ਼ਰੂਰੀ ਹੈ ਕਿ, ਆਪਣੇ ਤਜਰਬਿਆਂ ਤੋਂ ਸਿੱਖਿਆ ਜਾਵੇ, ਅਤੇ ਵਾਇਰਸ 'ਤੇ ਕਾਬੂ ਰੱਖਣ ਲਈ ਜ਼ਰੂਰੀ ਕਦਮ ਚੁੱਕੇ ਜਾਣ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,072 ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਵਿੱਚ ਕੱਲ ਦੇ 60 ਮਾਮਲਿਆਂ ਤੋਂ ਬਾਅਦ, ਅੱਜ ਦੇ 42 ਮਾਮਲੇ ਸ਼ਾਮਿਲ ਹਨ ਜੋ ਕਿ ਆਊਟਬ੍ਰੇਕ ਤੋਂ ਬਾਅਦ ਸੂਬੇ 'ਚ ਸਾਹਮਣੇ ਆਏ ਇੱਕੋ ਦਿਨ ਦੇ ਲਗਾਤਾਰ ਦੋ ਸਭ ਤੋਂ ਵੱਡੇ ਵਾਧੇ ਦਰਸ਼ਾਉਂਦੇ ਹਨ। ਮੈਨੀਟੋਬਾ 'ਚ 375, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 264 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,874 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link