11.85C Vancouver
ADS

Mar 23, 2020 3:37 PM -

ਓਨਟਾਰੀਓ ਵਿੱਚ ਕੋਵਿੱਡ-19 ਦੇ 78 ਨਵੇਂ ਕੇਸ ਉਭਰਕੇ ਸਾਹਮਣੇ ਆਏ

Share On
ontario-reports-78-new-covid-19-cases-total-at-503
Medical staff prepare for the opening of the COVID-19 Assessment Centre at Brewer Park Arena in Ottawa, during a media tour on Friday, March 13, 2020. THE CANADIAN PRESS/Justin Tang

ਓਨਟਾਰੀਓ ਵਿੱਚ ਕੋਵਿੱਡ-19 ਦੇ 78 ਨਵੇਂ ਕੇਸ ਉਭਰਕੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿੱਚ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਕੁੱਲ ਗਿਣਤੀ ਹੁਣ 503 ਹੋ ਗਈ ਹੈ।

ਇੱਕ ਦਿਨ ਵਿੱਚ ਹੋਣ ਵਾਲਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ।

ਕੋਰੋਨਾਵਾਇਰਸ ਕਾਰਨ ਹੁਣ ਤੱਕ ਓਨਟਾਰੀਓ ਵਿੱਚ 6 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ 8 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਗਏ ਹਨ।

ਨਵੇਂ ਉੱਭਰਕੇ ਸਾਹਮਣੇ ਆਏ ਕੇਸਾਂ ਵਿੱਚ ਤੀਹਵਿਆਂ ਦੀ ਉਮਰ ਦੀ ਇੱਕ ਔਰਤ, ਚਾਲੀਵਿਆਂ ਦੀ ਉਮਰ ਦਾ ਇਕ ਆਦਮੀ, ਦੋ ਪੰਜਾਵਿਆਂ ਦੀ ਉਮਰ ਦੇ ਵਿਅਕਤੀ ਅਤੇ ਦੋ ਸੱਤਰਵਿਆਂ ਦੀ ਉਮਰ ਦੇ ਵਿਅਕਤੀ ਸ਼ਾਮਲ ਹਨ।

ਇਨ੍ਹਾਂ 6 ਪੀੜਤਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।

ਦਰਜਨਾਂ ਨਵੇਂ ਕੇਸਾਂ ਬਾਰੇ ਫਿਲਹਾਲ ਵੇਰਵਾ ਸਾਹਮਣੇ ਨਹੀਂ ਆਇਆ ਹੈ।

ਐਤਵਾਰ ਤੋਂ ਹੁਣ ਤੱਕ 1,950 ਤੋਂ ਵੱਧ ਵਿਅਕਤੀਆਂ ਦੇ ਟੈਸਟ ਨੈਗੇਟਿਵ ਆਏ ਹਨ ਅਤੇ 8,000 ਤੋਂ ਵੱਧ ਵਿਅਕਤੀ ਆਪਣੇ ਟੈਸਟਾਂ ਦੇ ਨਤੀਜਿਆਂ ਦੀ ਉਡੀਕ ਵਿੱਚ ਹਨ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link