Dec 31, 2020 5:30 PM -

ਅੱਜ ਔਂਟੈਰੀਓ 'ਚ ਕੋਵਿਡ-19 ਦਾ ਇੱਕੋ ਦਿਨ ਦਾ ਸਭ ਤੋਂ ਵੱਡਾ ਵਾਧਾ ਦਰਜ ਕੀਤਾ ਗਿਆ ਹੈ।
ਅੱਜ ਔਂਟੈਰੀਓ 'ਚ 3,328 ਮਾਮਲੇ ਰਿਪੋਰਟ ਹੋਏ ਹਨ।
ਸੂਬੇ 'ਚ 56 ਵਾਇਰਸ ਪੀੜਤਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ।
ਹੁਣ ਸੂਬੇ 'ਚ ਕੋਵਿਡ-19 ਸੰਬੰਧੀ ਮਾਮਲਿਆਂ ਦੀ ਗਿਣਤੀ 182,159 ਤੱਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 4,530 ਤੱਕ ਪਹੁੰਚ ਗਈ ਹੈ।
ਔਂਟੈਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਇੱਕ ਟਵੀਟ ਜ਼ਰੀਏ ਸਾਂਝੀ ਕੀਤੀ ਹੈ।
ਉਨ੍ਹਾਂ ਇਹ ਅਪੀਲ ਵੀ ਕੀਤੀ ਹੈ ਕਿ ਨਵੇਂ ਸਾਲ ਦੀ ਸ਼ਾਮ ਵੱਧ ਤੋਂ ਵੱਧ ਸਮਾਂ ਘਰ 'ਚ ਰਹਿਣ ਦੀ ਕੋਸ਼ਿਸ਼ ਕੀਤੀ ਜਾਵੇ ਅਤੇ ਵਾਇਰਸ ਦੇ ਫੈਲਾਅ 'ਤੇ ਕਾਬੂ ਪਾਉਣ 'ਚ ਯੋਗਦਾਨ ਪਾਇਆ ਜਾਵੇ।




