15.68C Vancouver
ADS

Mar 18, 2026 4:21 PM - Connect Newsroom - Ramandeep Kaur with files from The Canadian Press

ਓਨਟਾਰੀਓ ਨੇ ਬੀ.ਸੀ. ਅਤੇ ਕਿਊਬੈਕ ਨੂੰ ਇਲੈਕਟ੍ਰਿਕ ਵਾਹਨਾਂ ਦੇ ਟਾਰਗੇਟ ਨੂੰ ਖਤਮ ਕਰਨ ਦੀ ਕੀਤੀ ਅਪੀਲ

Share On
ontario-urges-b-c-quebec-to-drop-ev-sales-targets-citing-competitiveness-concerns
Ontario Premier Doug Ford speaks at a press conference in Toronto on March 18, 2026. Ford is urging other provinces to drop electric-vehicle sales targets.(Photo: The Canadian Press)

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਬੀ.ਸੀ. ਅਤੇ ਕਿਊਬੈਕ ਦੇ ਪ੍ਰੀਮੀਅਰਜ਼ ਨੂੰ ਚਿੱਠੀ ਲਿਖ ਕੇ ਇਲੈਕਟ੍ਰਿਕ-ਵਾਹਨਾਂ ਦੀ ਵਿਕਰੀ ਦੇ ਟੀਚੇ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਫੋਰਡ ਅਨੁਸਾਰ, ਇਹ ਟਾਰਗੇਟਸ ਕੈਨੇਡਾ ਦੀ ਆਰਥਿਕਤਾ ਨੂੰ ਦੁਨੀਆ ਭਰ ਵਿਚ ਘੱਟ ਕੰਪੈਟਿਟਿਵ ਬਣਾ ਰਹੇ ਹਨ। ਉਨ੍ਹਾਂ ਆਪਣੀ ਚਿੱਠੀ ਵਿਚ ਲਿਖਿਆ ਕਿ ਓਨਟਾਰੀਓ ਦਾ ਆਟੋ ਸੈਕਟਰ ਦੇਸ਼ ਦਾ ਆਰਥਿਕ ਇੰਜਣ ਹੈ, ਜੋ ਲਗਭਗ 100,000 ਲੋਕਾਂ ਨੂੰ ਰੁਜ਼ਗਾਰ ਦਿੰਦਾ ਹੈ, ਜੋ ਇਸ ਸਮੇਂ ਟੈਰਿਫ ਦੀ ਮਾਰ ਹੇਠ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਮਰੀਕਾ ਆਪਣੀਆਂ ਈਵੀ ਪਾਲਿਸੀ ਨੂੰ ਵਾਪਸ ਲੈ ਰਿਹਾ ਹੈ ਤਾਂ ਕੈਨੇਡੀਅਨ ਸੂਬਿਆਂ ਵਿਚ ਅਜਿਹੇ ਸਖ਼ਤ ਨਿਯਮ ਨਿਵੇਸ਼ ਅਤੇ ਉਤਪਾਦਨ ਨੂੰ ਦੇਸ਼ ਤੋਂ ਬਾਹਰ ਕੱਢ ਸਕਦੇ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਫੋਰਡ ਨੇ ਕਿਹਾ ਕਿ ਉਹ ਵਾਤਾਵਰਣ ਦੇ ਪੱਖ ਵਿਚ ਹਨ ਪਰ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਰਿਫ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਇਸ ਸਮੇਂ ਅਜਿਹੇ ਨਿਯਮ 'ਟੀਮ ਕੈਨੇਡਾ' ਦੀ ਪਹੁੰਚ ਦੇ ਉਲਟ ਹਨ।

ਗੌਰਤਲਬ ਹੈ ਕਿ ਕਿਊਬੈਕ ਨੇ 2035 ਤੱਕ 90 ਫੀਸਦੀ ਨਵੀਆਂ ਗੱਡੀਆਂ ਹਾਈਬ੍ਰਿਡ ਜਾਂ ਇਲੈਕਟ੍ਰਿਕ ਹੋਣ ਦਾ ਟੀਚਾ ਰੱਖਿਆ ਹੈ, ਉਥੇ ਹੀ, ਬੀ.ਸੀ. ਨੇ ਹਾਲਾਂਕਿ, ਪੁਰਾਣਾ ਮੈਨਡੇਟ ਰੱਦ ਕੀਤਾ ਹੈ ਪਰ ਇਸ ਸਾਲ ਨਵੇਂ ਟਾਰਗੇਟ ਤੈਅ ਕਰਨ ਲਈ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link