21.81C Vancouver
ADS

Apr 21, 2021 7:34 PM -

ਔਂਟੈਰੀਓ ਸਰਕਾਰ ਨੇ ਔਟਵਾ ਨੂੰ ਕੀਤੀ ਭਾਰਤ ਤੇ ਹੋਰ ਹੌਟ ਸਪੌਟਸ ਦੀ ਯਾਤਰਾ ਰੋਕਣ ਦੀ ਬੇਨਤੀ; ਡਾ. ਟੈਮ ਨੇ ਕਿਹਾ ਫ਼ੈਡਰਲ ਸਰਕਾਰ ਦਾ ਭਾਰਤ ਤੋਂ ਆਉਂਦੀਆਂ ਫਲਾਈਟਸ 'ਤੇ ਧਿਆਨ 

Share On
ontarios-government-is-pleading-with-ottawa-to-ban-travel-from-india-and-other-hot-spot-countries-dr-tam-says-federal-government-is-looking-into-flights-arriving-from-india
Chief Public Health Officer Theresa Tam speaks during a technical briefing on the COVID pandemic in Canada, Friday, January 15, 2021 in Ottawa. THE CANADIAN PRESS/Adrian Wyld

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਵੱਲੋਂ ਭਾਰਤ ਤੋਂ ਆਉਂਦੀਆਂ ਫਲਾਈਟਸ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜਿੱਥੇ ਕਿ ਕੋਵਿਡ-19 ਮਾਮਲਿਆਂ ਦੀ ਵੱਡੀ ਗਿਣਤੀ ਰਿਪੋਰਟ ਹੋ ਰਹੀ ਹੈ।

ਡਾ. ਟੈਮ ਦਾ ਕਹਿਣਾ ਹੈ ਕਿ ਔਟਵਾ ਨੇ ਆਮ ਤੌਰ 'ਤੇ ਅਜਿਹੇ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਕਿਸੇ ਖਾਸ ਦੇਸ਼ ਨਾਲ ਸੰਬੰਧਤ ਨਾ ਹੋਣ ਅਤੇ ਇਸੇ ਕਾਰਨ ਕੋਵਿਡ-19 ਦੇ ਪ੍ਰੀ-ਬੋਰਡਿੰਗ ਟੈਸਟ, ਅਰਾਈਵਲ 'ਤੇ ਹੋਣ ਵਾਲੇ ਟੈਸਟ ਅਤੇ ਕੁਆਰੰਟੀਨ ਜਿਹੇ ਕਦਮ ਚੁੱਕੇ ਗਏ ਹਨ।

ਪਰ ਉਨ੍ਹਾਂ ਕਿਹਾ ਕਿ ਭਾਰਤ 'ਚ ਇੱਕ ਖਾਸ ਕਿਸਮ ਦੇ ਵੇਰੀਐਂਟ ਕਾਰਨ ਇਸ ਦੇਸ਼ ਨਾਲ ਸੰਬੰਧਤ ਕੋਈ ਨਿਵੇਕਲਾ ਅਤੇ ਖਾਸ ਕਿਸਮ ਦਾ ਫੈਸਲਾ ਲਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਵੇਰੀਐਂਟ ਕਾਰਨ ਵੱਡਾ ਆਊਟਬ੍ਰੇਕ ਹੋਣ ਦਾ ਖਤਰਾ ਖੜਾ ਹੋ ਸਕਦਾ ਹੈ।

ਯਾਦ ਰਹੇ ਭਾਰਤ 'ਚ ਬੁੱਧਵਾਰ ਨੂੰ 300,000 ਦੇ ਕਰੀਬ ਕੋਵਿਡ-19 ਮਾਮਲੇ ਰਿਪੋਰਟ ਹੋਏ ਹਨ।

ਇੱਕੋ ਦਿਨ 'ਚ 2,000 ਤੋਂ ਵਧੇਰੇ ਮੌਤਾਂ ਵੀ ਰਿਪੋਰਟ ਹੋਈਆਂ ਹਨ।

ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਤੋਂ ਪਿਛਲੇ 2 ਹਫ਼ਤਿਆਂ 'ਚ ਅਜਿਹੀਆਂ 35 ਫਲਾਈਟਸ ਪਹੁੰਚੀਆਂ ਹਨ, ਜਿੰਨਾ 'ਚ ਘਟੋ-ਘੱਟ ਇੱਕ ਕੋਵਿਡ-19 ਮਾਮਲਾ ਪਾਇਆ ਗਿਆ ਹੈ।

ਔਂਟੈਰੀਓ ਸਰਕਾਰ ਨੇ ਔਟਵਾ ਨੂੰ ਬੇਨਤੀ ਕੀਤੀ ਹੈ ਕਿ ਭਾਰਤ ਅਤੇ ਹੋਰ ਹੌਟ-ਸਪੌਟ ਦੇਸ਼ਾਂ ਤੋਂ ਯਾਤਰਾ ਨੂੰ ਬੈਨ ਕੀਤਾ ਜਾਵੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link