18.61C Vancouver
ADS

Sep 24, 2020 7:28 PM -

ਔਨਟੈਰੀਓ ਦੀ ਨਵੀਂ ਟੈੱਸਟਿੰਗ ਦੀ ਯੋਜਨਾ ਕੋਵਿਡ-19 ਦੀ ਦੂਸਰੀ ਵੇਵ ਦੀਆਂ ਮੁਸ਼ਕਲਾਂ ਨੂੰ ਕਰਦੀ ਹੈ ਉਜਾਗਰ: ਮਾਹਿਰ

Share On
ontarios-new-testing-strategy-highlights-complexities-of-second-wave-experts
FILE - This 2020 electron microscope image made available by the National Institute of Allergy and Infectious Diseases shows a Novel Coronavirus SARS-CoV-2 particle isolated from a patient, in a laboratory in Fort Detrick, Md. THE CANADIAN PRESS/AP-(NIAID/NIH via AP

ਮੈਡੀਕਲ ਮਾਹਿਰਾਂ ਦਾ ਕਹਿਣਾ ਹੈ ਕਿ ਔਨਟੈਰੀਓ ਵਿਚ ਟੈੱਸਟਿੰਗ ਸਟਰੈਟੇਜੀਜ਼ ਵਿਚ ਕੀਤਾ ਗਿਆ ਬਦਲਾਅ, ਕੋਵਿਡ-19 ਪੈਨਡੇਮਿਕ ਦੀ ਦੂਸਰੀ ਲਹਿਰ ਨਾਲ ਲੜਨ ਸੰਬੰਧੀ ਚੁਣੌਤੀਆਂ ਨੂੰ ਉਜਾਗਰ ਕਰਦਾ ਹੈ।

ਅੱਜ ਪ੍ਰੀਮੀਅਰ ਡੱਗ ਫੋਰਡ ਵੱਲੋਂ ਘੋਸ਼ਣਾ ਕੀਤੀ ਗਈ ਕਿ ਅਸੈੱਸਮੈਂਸ ਸੈਂਟਰਾਂ ਵਿਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਦੇਖਿਆ ਜਾਵੇਗਾ ਜਿੰਨ੍ਹਾਂ ਨੂੰ ਬਿਮਾਰੀ ਦੇ ਲੱਛਣ ਹਨ, ਜੋ ਲੋਕ ਕਿਸੇ ਸੰਕਰਮਿਤ ਵਿਅਕਤੀ ਦੇ ਸੰਪਰਕ ਵਿਚ ਆਏ ਹਨ ਜਾਂ ਫਿਰ ਵੱਧ ਖਤਰੇ ਵਾਲੇ ਮਾਹੌਲ ਵਿਚ ਕੰਮ ਕਰਦੇ ਹਨ।

ਸ਼ੁੱਕਰਵਾਰ ਤੋਂ ਏਸਿੰਪਟੋਮੈਟਿਕ ਵਸਨੀਕਾਂ ਵਾਸਤੇ ਟੈੱਸਟਿੰਗ ਅਪੋਇੰਟਮੈਂਟ ਰਾਹੀਂ ਸੂਬੇ ਦੀਆਂ 60 ਫਾਸਮੇਸੀਸ ਤੇ ਕੀਤੀਆਂ ਜਾਣੀਆਂ ਸ਼ੁਰੂ ਹੋਣਗੀਆਂ।

ਇਹ ਕਦਮ ਸਰਕਾਰ ਦੇ ਪਹਿਲੇ ਸੰਦੇਸ਼ ਤੋਂ ਉਲਟ ਹੈ ਕਿ ਕੋਈ ਵੀ ਵਿਅਕਤੀ ਬਿਨ੍ਹਾਂ ਲੱਛਣਾ ਜਾਂ ਫਿਰ ਸੰਭਾਵੀ ਐਕਸਪੋਜ਼ਰ ਦੇ ਵੀ ਟੈੱਸਟ ਕਰਵਾ ਸਕਦਾ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਮਾਮਲਿਆਂ ਅਤੇ ਸੂਬੇ ਵਿਚ ਟੈੱਸਟਿੰਗ ਦੀ ਸਮਰੱਥਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

Latest news

uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link