15.14C Vancouver
ADS

Jul 23, 2026 3:49 PM - Connect Newsroom -Pervez Sandhu

ਓਨਟਾਰੀਓ ਪੁਲਿਸ ਵੱਲੋਂ ਨਸ਼ਾ ਤਸਕਰੀ ਜਾਂਚ 'ਚ 1.7 ਟਨ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ, 21 ਲੋਕ ਕੀਤੇ ਨਾਮਜ਼ਦ

Share On
opp-charges-21-in-cross-border-drug-trafficking-investigation-seizes-more-than-1-7-tonnes-of-illicit-drugs
Ontario Provincial Police announced the seizure of more than 1.7 tonnes of illicit drugs during Project Bay, a cross-border drug trafficking investigation. (Photo: X Ontario Provincial Police)

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਪ੍ਰੋਜੈਕਟ ਬੇਅ ਤਹਿਤ ਇੱਕ ਸਰਹੱਦ ਪਾਰ ਜਾਂਚ ਵਿਚ ਸਰਹੱਦ ਰਾਹੀਂ ਹੋ ਰਹੀ ਡਰੱਗ ਤਸਕਰੀ ਦਾ ਪਰਦਾਫਾਸ਼ ਕਰਦਿਆਂ 1.7 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਨ੍ਹਾਂ ਦੀ ਅੰਦਾਜ਼ਨ ਸਟ੍ਰੀਟ ਵੈਲਿਊ $139 ਮਿਲੀਅਨ ਤੋਂ ਵੱਧ ਦੱਸੀ ਗਈ ਹੈ। ਇਸ ਮਾਮਲੇ ਵਿਚ ਕੁੱਲ 21 ਲੋਕ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 19 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਦੋ ਮੁਲਜ਼ਮ ਫਰਾਰ ਹਨ, ਜਿਨ੍ਹਾਂ ਖਿਲਾਫ ਵਾਰੰਟ ਜਾਰੀ ਹਨ। ਇਨ੍ਹਾਂ ਵਿਚੋਂ 14 ਸ਼ੱਕੀ ਪੰਜਾਬੀ ਹਨ ਅਤੇ ਬਹੁਤੇ ਬਰੈਂਪਟਨ ਦੇ ਰਹਿਣ ਵਾਲੇ ਹਨ, ਜਿਨ੍ਹਾਂ ਵਿਚ ਗਗਨਦੀਪ ਥਿੰਦਲ, ਸਿਮਰਨਜੀਤ ਸਿੰਘ, ਅਤੇ ਤਰਮਿੰਦਰ ਸਿੰਘ ਸ਼ਾਮਲ ਹਨ, ਜੋ ਕੋਕੇਨ, ਹੈਰੋਇਨ ਅਤੇ ਅਫ਼ੀਮ ਦੀ ਤਸਕਰੀ ਸਮੇਤ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਗੰਭੀਰ ਦੋਸ਼ਾਂ ਤਹਿਤ ਹਿਰਾਸਤ ਵਿਚ ਹਨ। ਬਰੈਂਪਟਨ ਦੇ ਹੀ ਹੋਰ ਮੁਲਜ਼ਮਾਂ ਵਿਚ ਜਤਿੰਦਰਪਾਲ ਸਿੰਘ , ਜਸਵਿੰਦਰ ਸੋਹੀ ਅਤੇ ਤੇਜਵਿੰਦਰ ਸੰਧੂ ਕੋਕੇਨ ਇੰਪੋਰਟ ਕਰਨ ਦੀ ਸਾਜ਼ਿਸ਼ ਦੇ ਦੋਸ਼ਾਂ ਹੇਠ ਜ਼ਮਾਨਤ 'ਤੇ ਹਨ।

ਇਸ ਤੋਂ ਇਲਾਵਾ ਬਰੈਂਪਟਨ ਦੇ ਗੁਨਦੀਪ ਧਾਰੀਵਾਲ, ਮਹਿਕਪ੍ਰੀਤ ਸਿੰਘ ਅਤੇ ਕਰਨਦੀਪ ਸਿੰਘ 'ਤੇ ਵੀ ਨਸ਼ਾ ਤਸਕਰੀ ਦੇ ਦੋਸ਼ ਹਨ। ਬਰੈਂਪਟਨ ਤੋਂ ਬਾਹਰ ਦੇ ਇਲਾਕਿਆਂ ਵਿਚ LaSalle ਤੋਂ ਕੰਵਰਪਾਲ ਕੁਲਾਰ, Kitchener ਤੋਂ ਹਰਜਵਿੰਦਰ ਸੰਧੂ, Barrie ਤੋਂ ਹਨਿੰਦਰਪਾਲ ਗਰੇਵਾਲ ਅਤੇ ਸ਼ੈਲਬਰਨ ਤੋਂ ਅਵਤਾਰ ਸਹੋਤਾ ਦੇ ਨਾਮ ਇਸ ਕੇਸ ਵਿਚ ਦਰਜ ਹਨ, ਜੋ ਫਿਲਹਾਲ ਜ਼ਮਾਨਤ 'ਤੇ ਬਾਹਰ ਹਨ ਅਤੇ ਆਉਣ ਵਾਲੇ ਅਗਸਤ ਅਤੇ ਸਤੰਬਰ ਮਹੀਨਿਆਂ ਵਿਚ ਟੋਰੌਂਟੋ ਅਤੇ ਸਾਰਨੀਆ ਦੀਆਂ ਅਦਾਲਤਾਂ ਵਿਚ ਪੇਸ਼ ਹੋਣਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link