21.02C Vancouver
ADS

Oct 23, 2020 12:34 AM -

ਬੀ.ਸੀ. 'ਚ ਵਿਰੋਧੀ ਧਿਰਾਂ ਨੇ ਵਧਦੇ ਕੋਵਿਡ-19 ਮਾਮਲਿਆਂ ਵਿਚਾਲੇ ਜੌਨ ਹੌਰਗਨ ਦੇ ਸਨੈਪ ਇਲੈਕਸ਼ਨ ਦੇ ਫ਼ੈਸਲੇ 'ਤੇ ਚੁੱਕੇ ਸਵਾਲ

Share On
opposition-leaders-attack-on-ndp-leader-john-horgans-snap-election-call-amid-a-record-number-of-covid-19-cases
A composite image of three photographs shows BC NDP Leader John Horgan, left, in Coquitlam, B.C., on Sept. 25, 2020; BC Green Party Leader Sonia Furstenau, centre, in Victoria on Sept. 24, 2020; and BC Liberal Party Leader Andrew Wilkinson Pitt Meadows, B.C., on Sept. 24, 2020. THE CANADIAN PRESS/Darryl Dyck, Chad Hipolito

ਬ੍ਰਿਟਿਸ਼ ਕੋਲੰਬੀਆ ਦੀਆਂ ਤਿੰਨੇ ਪ੍ਰਮੁੱਖ ਪਾਰਟੀਆਂ ਦੇ ਲੀਡਰ, ਚੋਣਾਂ ਤੋਂ ਸਿਰਫ ਦੋ ਦਿਨ ਪਹਿਲਾਂ ਵੋਟਰਾਂ ਨੂੰ ਖਿੱਚਣ ਦੇ ਆਖਰੀ ਯਤਨ ਕਰ ਰਹੇ ਹਨ।

ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਕਿਹਾ ਕਿ ਪਾਰਟੀ ਨੇ ਹੈਲਥ ਕੇਅਰ ਦੇ ਖੇਤਰ 'ਚ ਸਭ ਤੋਂ ਵੱਧ ਪੈਸਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨਾਲ ਕੋਵਿਡ-19 ਦੀ ਦੂਜੀ ਵੇਵ ਨਾਲ ਨਜਿੱਠਣ 'ਚ ਸਹਿਯੋਗ ਮਿਲੇਗਾ।

ਜੌਨ ਹੌਰਗਨ ਨੇ ਅੱਜ ਬੀ.ਸੀ. ਗ੍ਰੀਨ ਪਾਰਟੀ ਲੀਡਰ ਦੇ ਚੋਣਾਂ ਨੂੰ ਕੋਵਿਡ-19 ਵਿਚਾਲੇ ਕਰਵਾਉਣ ਨੂੰ 'ਅਸੁਰੱਖਿਅਤ' ਦੱਸਣ 'ਤੇ ਜਵਾਬੀ ਬਿਆਨ ਦਿੱਤੇ ਹਨ।

ਹੌਰਗਨ ਨੇ ਕਿਹਾ ਕਿ ਉਨ੍ਹਾਂ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਅਤੇ ਇਲੈਕਸ਼ਨਸ ਬੀ.ਸੀ. ਨੂੰ ਸੁਣਿਆ ਹੈ, ਜਿੰਨਾ ਕਿਹਾ ਹੈ ਕਿ ਚੋਣਾਂ ਸੁਰੱਖਿਅਤ ਤਰੀਕੇ ਨਾਲ ਕਰਵਾਈਆਂ ਜਾ ਸਕਦੀਆਂ ਹਨ।

ਗ੍ਰੀਨ ਪਾਰਟੀ ਲੀਡਰ ਫਰਸਟੇਨਾਊ ਨੇ ਬੀਤੇ ਕੱਲ ਸਿਡਨੀ 'ਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਬਾਅਦ, ਬੀ.ਸੀ. 'ਚ ਵਾਇਰਸ ਸੰਕ੍ਰਮਣ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਸੀ ਕਿ ਬੁੱਧਵਾਰ ਨੂੰ ਬੀ.ਸੀ. 'ਚ ਕੋਵਿਡ-19 ਮਾਮਲਿਆਂ ਦਾ ਨਵਾਂ ਰਿਕਾਰਡ ਬਣ ਗਿਆ ਸੀ, ਜਦ 203 ਮਾਮਲੇ ਰਿਪੋਰਟ ਹੋਏ।

ਉਧਰ ਸੋਨੀਆ ਫਰਸਟੇਨਾਊ ਦਾ ਕਹਿਣਾ ਹੈ ਕਿ ਲੌਂਗ ਟਰਮ ਫੂਡ ਸਸਟੇਨੇਬਿਲਿਟੀ ਰਣਨੀਤੀ ਬਣਾਈ ਜਾਵੇਗੀ।

ਇਸ ਦੇ ਲਈ ਫੂਡ ਪ੍ਰੋਡਕਸ਼ਨ ਲਈ ਵਰਤੋਂ 'ਚ ਲਿਆਂਦੇ ਜਾਣ ਵਾਲੀ ਜ਼ਮੀਨ 'ਚ ਵਾਧਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਘੱਟ ਇਨਕਮ ਵਾਲੇ ਨਿਵਾਸੀਆਂ ਲਈ ਚੰਗੀ ਕਵਾਲਿਟੀ ਵਾਲੇ ਖਾਣੇ ਦੀ ਉਪਲਬਧਤਾ ਬਣ ਸਕੇਗੀ।

ਗ੍ਰੀਨ ਪਾਰਟੀ ਦਾ ਕਹਿਣਾ ਹੈ ਕਿ ਸਨੈਪ ਇਲੈਕਸ਼ਨ ਦੇ ਐਲਾਨ ਤੋਂ ਇੱਕ ਹਫ਼ਤਾ ਪਹਿਲਾਂ, ਸੋਨੀਆ ਫਰਸਟੇਨਾਊ ਵੱਲੋਂ ਪਾਰਟੀ ਦੀ ਕਮਾਨ ਸੰਭਾਲੇ ਜਾਣ ਤੋਂ ਬਾਅਦ, ਪਾਰਟੀ ਹੁਣ ਤੱਕ $8,50,000 ਦੇ ਕਰੀਬ ਡੋਨੇਸ਼ਨ ਹਾਸਿਲ ਕਰ ਚੁੱਕੀ ਹੈ।

ਪਾਰਟੀ ਦਾ ਕਹਿਣਾ ਹੈ ਕਿ ਬੀਤੀਆਂ ਚੋਣਾਂ ਦੇ ਫੰਡਰੇਜ਼ਿੰਗ ਦੇ ਰਿਕਾਰਡ ਟੁੱਟ ਗਏ ਹਨ।

ਦੂਜੇ ਪਾਸੇ ਲਿਬਰਲ ਲੀਡਰ ਐਂਡਰਿਊ ਵਿਲਕਿੰਸਨ ਅੱਜ ਡੈਲਟਾ, ਕੋਕਟਲਮ ਅਤੇ ਵੈਨਕੂਵਰ ਪਹੁੰਚ ਰਹੇ ਹਨ।

ਇਸ ਤੋਂ ਇਲਾਵਾ ਉਹ ਰਿਚਮੰਡ 'ਚ ਇੱਕ ਰੈਲੀ 'ਚ ਹਿੱਸਾ ਲੈਣ ਜਾ ਰਹੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link